ਸਿਹਤ ਵਿਭਾਗ ਵੱਲੋਂ ਗਰੀਨ ਦੀਵਾਲੀ ਮਨਾਉਣ ਦੀ ਅਪੀਲ

AULAKH
ਸਿਹਤ ਵਿਭਾਗ ਵੱਲੋਂ ਗਰੀਨ ਦੀਵਾਲੀ ਮਨਾਉਣ ਦੀ ਅਪੀਲ

Sorry, this news is not available in your requested language. Please see here.

ਬਰਨਾਲਾ, 3 ਨਵੰਬਰ 2021

ਸਿਹਤ ਵਿਭਾਗ ਬਰਨਾਲਾ ਵੱਲੋਂ ਜ਼ਿਲਾ ਵਾਸੀਆਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਦੀਵਾਲੀ ਵਾਲੇ ਦਿਨ ਜੇਕਰ ਕੋਈ ਗਰੀਨ ਪਟਾਖ਼ੇ ਵੀ ਚਲਾਉਂਦਾ ਹੈ ਤਾਂ ਆਪਣੀਆਂ ਅੱਖਾਂ ਦਾ ਵਿਸ਼ੇਸ਼ ਖਿਆਲ ਰੱਖਣਾ ਚਾਹੀਦਾ ਹੈ, ਕਿਉਕਿ ਥੋੜੀ ਜਿਹੀ ਲਾਪਰਵਾਹੀ ਕਾਰਨ ਅੱਖਾਂ ਦੀ ਰੌਸ਼ਨੀ ਜਾ ਸਕਦੀ ਹੈ।

ਹੋਰ ਪੜ੍ਹੋ :-ਕਿਸਾਨ ਖੇਤੀ ਮਸ਼ੀਨਰੀ ਦੀ ਸੁਚੱਜੀ ਵਰਤੋਂ ਕਰਦੇ ਹੋਏ ਪਰਾਲੀ ਪ੍ਰਬੰਧਨ ਵੱਲ ਧਿਆਨ ਦੇਣ : ਖੇਤੀਬਾੜੀ ਮਾਹਰ

ਡਾ. ਅਵਿਨਾਸ਼ ਕੁਮਾਰ ਸਹਾਇਕ ਸਿਵਲ ਸਰਜਨ, ਡਾ. ਗੁਰਮਿੰਦਰ ਕੌਰ ਔਜਲਾ ਡੀ.ਐਮ.ਸੀ., ਡਾ. ਨਵਜੋਤ ਭੁੱਲਰ ਜ਼ਿਲਾ ਪਰਿਵਾਰ ਭਲਾਈ ਅਫਸਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਛੋਟਾ ਗਰੀਨ ਪਟਾਖੇ ਵੀ ਚਲਾਉਂਦਾ ਹੈ ਤਾਂ ਵੱਡਿਆਂ ਦੀ ਨਿਗਰਾਨੀ ਬਹੁਤ ਜ਼ਰੂਰੀ ਹੈ। ਪਟਾਖੇ ਚਲਾਉਂਦੇ ਹੋਏ ਰੇਸ਼ਮੀ ਅਤੇ ਢਿੱਲੇ ਕੱਪੜੇ ਨਾ ਪਾਓ , ਹੱਥ ਵਿੱਚ ਪਟਾਖੇ ਫੜਕੇ ਨਾ ਚਲਾਓ, ਜੇਕਰ ਪਟਾਖਿਆਂ ਕਾਰਨ ਅੱਖ ਵਿੱਚ ਕੋਈ ਸੱਟ ਲੱਗ ਜਾਵੇ ਤਾਂ ਉਸ ਨੂੰ ਨਾ ਹੀ ਮਲੋ ਤੇ ਨਾ ਹੀ ਰਗੜੋ ਤੁਰੰਤ ਅੱਖਾਂ ਦੇ ਡਾਕਟਰ ਨੂੰ ਵਿਖਾਓ।

ਕੁਲਦੀਪ ਸਿੰਘ ਮਾਨ ਜ਼ਿਲਾ ਮਾਸ ਮੀਡੀਆ ਅਫਸਰ ਤੇ ਹਰਜੀਤ ਸਿੰਘ ਜ਼ਿਲਾ ਬੀ.ਸੀ.ਸੀ. ਕੋਆਰਡੀਨੇਟਰ ਨੇ ਕਿਹਾ ਕਿ ਅੱਖਾਂ ਨਿਆਮਤ ਹਨ, ਇਸ ਲਈ ਇਨਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।

Spread the love