ਸਮੂਹ ਸੈਂਟਰ ਹੈਡ ਟੀਚਰਾਂ ਅਤੇ ਬਲਾਕ ਮਾਸਟਰ ਟ੍ਰੇਨਰਾਂ ਦੀ ਇੱਕ ਰੋਜਾ ਵਰਕਸ਼ਾਪ ਦਾ ਆਯੋਜਿਤ

ਸਮੂਹ ਸੈਂਟਰ ਹੈਡ ਟੀਚਰਾਂ ਅਤੇ ਬਲਾਕ ਮਾਸਟਰ ਟ੍ਰੇਨਰਾਂ ਦੀ ਇੱਕ ਰੋਜਾ ਵਰਕਸ਼ਾਪ ਦਾ ਆਯੋਜਿਤ
ਸਮੂਹ ਸੈਂਟਰ ਹੈਡ ਟੀਚਰਾਂ ਅਤੇ ਬਲਾਕ ਮਾਸਟਰ ਟ੍ਰੇਨਰਾਂ ਦੀ ਇੱਕ ਰੋਜਾ ਵਰਕਸ਼ਾਪ ਦਾ ਆਯੋਜਿਤ

Sorry, this news is not available in your requested language. Please see here.

ਨਿਪੁੰਨ ਭਾਰਤ ਮਿਸ਼ਨ ਵਰਕਸ਼ਾਪ
ਨਿਪੁੰਨ ਭਾਰਤ ਮਿਸ਼ਨ ਤਹਿਤ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਅਤੇ ਟੀਚਾ ਪ੍ਰਾਪਤੀ ਲਈ ਦਿੱਤੀ ਗਈ ਜਾਣਕਾਰੀ

ਰੂਪਨਗਰ 5 ਜਨਵਰੀ 2022

ਸਿੱਖਿਆ ਮੰਤਰੀ ਪਰਗਟ ਸਿੰਘ ਦੀ ਰਹਿਨੁਮਾਈ ਅਤੇ ਡੀ.ਜੀ.ਐੱਸ.ਈ. ਪ੍ਰਦੀਪ ਕੁਮਾਰ ਅਗਰਵਾਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦੀ ਨਿਪੁੰਨ ਭਾਰਤ ਮਿਸ਼ਨ ਤਹਿਤ ਕਰਵਾਈ ਜਾਣ ਵਾਲੀ ਸਿਖਲਾਈ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ) ਜਰਨੈਲ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਮੂਹ ਸੈਂਟਰ ਹੈਡ ਟੀਚਰਾਂ ਦੀ ਇੱਕ ਰੋਜ਼ਾ ਵਿਸ਼ੇਸ਼ ਸਿਖਲਾਈ ਵਰਕਸ਼ਾਪ ਦਾ ਵੱਖ ਵੱਖ ਬਲਾਕਾਂ ਵਿਖੇ ਆਯੋਜਨ ਕੀਤਾ ਗਿਆ।

ਹੋਰ ਪੜ੍ਹੋ :-15 ਤੋਂ 18 ਸਾਲ ਦੇ ਕਿਸ਼ੋਰਾਂ ਨੂੰ ਵੈਕਸੀਨ ਲੱਗਣੀ ਸ਼ੁਰੂ-681 ਬੱਚਿਆਂ ਨੂੰ ਲੱਗ ਚੁੱਕੀ ਹੈ ਵੈਕਸ਼ੀਨੇਸ਼ਨ

ਸਿਖਲਾਈ ਵਰਕਸ਼ਾਪ ਦੌਰਾਨ  ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਰਾਬਿੰਦਰ ਸਿੰਘ ਰੱਬੀ ਅਤੇ ਸਹਾਇਕ ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜਾਓ ਪੰਜਾਬ ਲਖਵਿੰਦਰ ਸਿੰਘ ਰਾਹੀਂ ਸਮੂਹ ਸੈਂਟਰ ਹੈਡ ਟੀਚਰਾਂ ਨੂੰ ਬੁਨਿਆਦੀ ਸਾਖਰਤਾ ਅਤੇ ਸੰਖਿਆ ਗਿਆਨ ਬਾਰੇ ਕੀਤੀ ਯੋਜਨਾਬੰਦੀ ਅਤੇ ਇਸਨੂੰ ਸਕੂਲਾਂ ਵਿੱਚ ਉਚਿਤ ਢੰਗ ਨਾਲ ਲਾਗੂ ਕਰਵਾ ਕੇ ਮਿੱਥੇ ਟੀਚਿਆਂ ਨੂੰ ਪ੍ਰਾਪਤ ਕਰਨ ਦੀ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਵਰਕਸ਼ਾਪ ਦੌਰਾਨ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਸੌ ਦਿਨਾਂ ਪੜ੍ਹਨ ਮੁਹਿੰਮ ਦੇ ਜ਼ਮੀਨੀ ਪੱਧਰ `ਤੇ ਲਾਗੂ ਕਰਨ ਅਤੇ ਲੋੜੀਂਦੇ ਨਤੀਜੇ ਪ੍ਰਾਪਤ ਕਰਨ ਲਈ ਤਿਆਰ ਕੀਤੇ ਹਫ਼ਤਾਵਾਰੀ ਯੋਜਨਾਬੰਦੀ ਬਾਰੇ ਵਿੱਚ ਵੀ ਵਿਸਤਾਰ ਵਿੱਚ ਜਾਣਕਾਰੀ ਦਿੱਤੀ ਗਈ।

ਇਸ ਤੋਂ ਇਲਾਵਾ ਸਮੂਹ ਅਧਿਆਪਕਾਂ ਨੂੰ ਵਿਭਾਗ ਵੱਲੋਂ ਚਲਾਈ ਜਾ ਰਹੀ ਦਾਖ਼ਲਾ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਵੀ ਜ਼ਿਲ੍ਹਾ, ਬਲਾਕ ਅਤੇ ਸਕੂਲ ਪੱਧਰ `ਤੇ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਵੀ ਰਿਸੋਰਸ ਪਰਸਨਾਂ ਨੇ ਜਾਣਕਾਰੀ ਦਿੱਤੀ।

ਇਸ ਸਿਖਲਾਈ ਵਰਕਸ਼ਾਪ ਦੌਰਾਨ ਨਿਪੁੰਨ ਭਾਰਤ ਮਿਸ਼ਨ ਮੁਹਿੰਮ ਸਬੰਧੀ ਓਰੀਐਂਟੇਸ਼ਨ, ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਦਾਖਲੇ ਅਤੇ ਹੋਰ ਗਤੀਵਿਧੀਆਂ, ਸਾਖਰਤਾ ਅਤੇ ਪੜ੍ਹਨ ਮੁਹਿੰਮ, ਸਪਲੀਮੈਂਟਰੀ ਰੀਡਿੰਗ ਮਟੀਰੀਅਲ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ ਗਈ।
ਇਸ ਸਿਖਲਾਈ ਵਰਕਸ਼ਾਪ ਦੀ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਚਰਨਜੀਤ ਸਿੰਘ ਸੋਢੀ ਅਤੇ ਮੈਡਮ ਰੰਜਨਾ ਕਟਿਆਲ ਨੇ ਨਿਗਰਾਨੀ ਕੀਤੀ

Spread the love