ਆਜਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਮੁਹਿੰਮ ਜਾਰੀ 

ਆਜਾਦੀ ਕਾ ਅੰਮ੍ਰਿਤ ਮਹਾਂਉਤਸਵ
ਆਜਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਮੁਹਿੰਮ ਜਾਰੀ 

Sorry, this news is not available in your requested language. Please see here.

ਬਰਨਾਲਾ, 19 ਅਕਤੂਬਰ 2021

ਡਿਪਟੀ ਕਮਿਸਨਰ ਬਰਨਾਲਾ ਸ਼੍ਰੀ ਕੁਮਾਰ ਸੌਰਭ ਰਾਜ ਦੇ ਦਿਸਾ-ਨਿਰਦੇਸਾਂ ਅਧੀਨ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਦੀ ਯੋਗ ਅਗਵਾਈ ਹੇਠ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਆਸਾ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਹੋਰ ਪੜ੍ਹੋ :-ਜ਼ਿਲ੍ਹਾ ਮੈਜਿਸਟ੍ਰੇਟ ਨੇ ਕੋਵਿਡ ਦੇ ਮੱਦੇਨਜ਼ਰ ਲਗਾਈਆਂ ਪਾਬੰਦੀਆਂ ਵਿਚ 30 ਅਕਤੂਬਰ  2021 ਤੱਕ ਕੀਤਾ ਵਾਧਾ

ਇਸ ਲੜੀ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਧਨੌਲਾ ਡਾ. ਮਨੀਸਾ ਕਪੂਰ ਨੇ ਦੱਸਿਆ ਕਿ ਬਲਾਕ ਧਨੌਲਾ ਦੇ ਸਿਹਤ ਕਰਮਚਾਰੀ ਅਤੇ ਆਸਾ ਵਰਕਰ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨੀਸਾ ਕਪੂਰ ਵੱਲੋਂ ਦੱਸਿਆ ਗਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਸਮਾਜ ਦੇ ਪਿਛੜੇ ਅਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਦੀ ਹੈ।

ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ ਨੇ ਦੱਸਿਆ ਕਿ ਅਨਸੂਚਿਤ ਜਾਤੀ ਜਾਂ ਕਬੀਲੇ ਦੇ ਲੋਕ, ਔਰਤਾਂ, ਬੱਚੇ, ਮਾਨਸਿਕ ਰੋਗੀ, ਅਪੰਗ, ਉਦਯੋਗਿਕ ਕਾਮੇ, ਜੇਲਾਂ ਚ ਬੰਦ ਕੈਦੀ, ਬੇਗਾਰ ਦੇ ਮਾਰੇ, ਕੁਦਰਤੀ ਆਫ਼ਤ ਜਾਂ 3 ਲੱਖ ਸਾਲਾਨਾ ਆਮਦਨ ਤੋਂ ਘੱਟ ਵਾਲੇ ਮੁ਼ਫ਼ਤ ਕਾਨੂੰਨੀ ਸਹਾਇਤਾ ਲੈਣ ਲਈ ਹੱਕਦਾਰ ਹੋਣਗੇ।

ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਹਰਜੀਤ ਸਿੰਘ ਨੇ ਦੱਸਿਆ ਕਿ ਅਦਾਲਤਾਂ ਚ ਵਕੀਲਾਂ ਦੀਆਂ ਸੇਵਾਵਾਂ ,ਵਕੀਲਾਂ ਦੀ ਸਲਾਹ, ਕੋਰਟ ਫੀਸ, ਤਲਬਾਨ ਫੀਸ, ਗਵਾਹ ਦੇ ਖਰਚੇ, ਵਕੀਲ ਦੀ ਫ਼ੀਸ ਅਤੇ ਅਦਾਲਤੀ ਚਾਰਾਜੋਈ ਦੇ ਫੁਟਕਲ ਖਰਚੇ ਬਿਲਕੁੱਲ ਮੁਫ਼ਤ ਹਨ। ਇਸ ਸਮੇਂ ਸਿਹਤ ਕਰਮਚਾਰੀ ਦਰਸ਼ਪ੍ਰੀਤ ਸਿੰਘ, ਚਰਨਜੀਤ ਕੌਰ ਆਦਿ ਹਾਜ਼ਰ ਸਨ।

ਵਧੇਰੇ ਜਾਣਕਾਰੀ ਲਈ ਟੋਲ ਫਰੀ ਨੰਬਰ 1968 ਤੇ ਡਾਇਲ ਕੀਤਾ ਜਾ ਸਕਦਾ ਹੈ ਜਾਂ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Spread the love