ਮੋਹਾਲੀ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੇਂ-ਸਮੇਂ ਉਤੇ ਸਮੀਖਿਆ ਕਰਾਂਗਾ: ਸਿੱਧੂ

ਸਿੱਧੂ
ਮੋਹਾਲੀ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੇਂ-ਸਮੇਂ ਉਤੇ ਸਮੀਖਿਆ ਕਰਾਂਗਾ: ਸਿੱਧੂ

Sorry, this news is not available in your requested language. Please see here.

 ਪਿੰਡ ਚਿੱਲਾ ਵਿੱਚ ਵਿਕਾਸ ਕਾਰਜਾਂ ਲਈ ਸਾਢੇ ਸੱਤ ਲੱਖ ਦੀ ਗਰਾਂਟ ਦਿੱਤੀ
ਮੋਹਾਲੀ, 3 ਅਕਤੂਬਰ 2021
ਸਾਬਕਾ ਕੈਬਨਿਟ ਮੰਤਰੀ ਅਤੇ ਮੌਜੂਦਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਮੋਹਾਲੀ ਹਲਕੇ ਵਿੱਚ ਵਿਕਾਸ ਕਾਰਜਾਂ ਵਾਸਤੇ ਪਿਛਲੇ ਸਮੇਂ ਵਿੱਚ ਕਰੋੜਾਂ ਰੁਪਏ ਦੀਆਂ ਗਰਾਂਟਾਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਦੀ ਸਮੇਂ-ਸਮੇਂ ਉਤੇ ਸਮੀਖਿਆ ਕੀਤੀ ਜਾਵੇਗੀ ਤਾਂ ਕਿ ਇਨ੍ਹਾਂ ਨੂੰ ਖ਼ਰਚ ਕਰਨ ਵਿੱਚ ਕਿਸੇ ਤਰ੍ਹਾਂ ਦੀ ਕੁਤਾਹੀ ਨਾ ਹੋਵੇ।

ਹੋਰ ਪੜ੍ਹੋ :-ਖਰੀਦ ਕਾਰਜਾਂ ਦੀ ਨਿਗਰਾਨੀ ਲਈ ਡੀ.ਸੀ. ਨੇ ਨਵੀਂ ਅਨਾਜ ਮੰਡੀ ਕੁਰਾਲੀ ਦਾ ਕੀਤਾ ਦੌਰਾ

ਪਿੰਡ ਚਿੱਲਾ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਹੁਣ ਉਨ੍ਹਾਂ ਦਾ ਪੂਰਾ ਧਿਆਨ ਹਲਕੇ ਵੱਲ ਹੈ ਅਤੇ ਹਲਕੇ ਵਿੱਚ ਉਹ ਆਪਣੀ ਨਿਗਰਾਨੀ ਹੇਠ ਸਾਰੇ ਵਿਕਾਸ ਕਾਰਜ ਕਰਵਾਉਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਊਣਤਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਪਿਛਲੇ ਸਮੇਂ ਵਿੱਚ ਹਲਕੇ ਦੇ ਹਰੇਕ ਪਿੰਡ ਨੂੰ ਬੁਨਿਆਦੀ ਸਹੂਲਤਾਂ ਤੋਂ ਇਲਾਵਾ ਹੋਰ ਕਾਰਜਾਂ ਵਾਸਤੇ ਕਰੋੜਾਂ ਰੁਪਏ ਦੀਆਂ ਗਰਾਂਟਾਂ ਦਿੱਤੀਆਂ ਹਨ, ਜਿਨ੍ਹਾਂ ਦੀ ਤਰਕਸੰਗਤ ਵਰਤੋਂ ਕਰਨ ਦੀ ਜ਼ਿੰਮੇਵਾਰੀ ਪੰਚਾਇਤਾਂ ਦੀ ਹੈ। ਪੰਚਾਇਤਾਂ ਇਹ ਗੱਲ ਯਕੀਨੀ ਬਣਾਉਣ ਕਿ ਇਨ੍ਹਾਂ ਗਰਾਂਟਾਂ ਦੀ ਸਹੀ ਵਰਤੋਂ ਹੋਵੇ।ਉਨ੍ਹਾਂ ਕਿਹਾ ਕਿ ਉਹ ਸਮੇਂ-ਸਮੇਂ ਉਤੇ ਇਨ੍ਹਾਂ ਗਰਾਂਟਾਂ ਨਾਲ ਹੋ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨਗੇ।
ਸ. ਸਿੱਧੂ ਨੇ ਪਿੰਡ ਚਿੱਲਾ ਵਿੱਚ ਸਟਰੀਟ ਲਾਈਟਾਂ ਲਈ 2 ਲੱਖ ਰੁਪਏ ਦੀ ਗਰਾਂਟ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਗੰਦੇ ਪਾਣੀ ਦੀ ਨਿਕਾਸੀ ਵਾਸਤੇ ਪਾਈਪਲਾਈਨ ਪਾਉਣ ਲਈ 2 ਲੱਖ ਦੀ ਗਰਾਂਟ, ਆਂਗਨਵਾੜੀ ਸੈਂਟਰ ਦੀ ਮੁਰੰਮਤ ਲਈ ਤਿੰਨ ਲੱਖ ਰੁਪਏ ਅਤੇ ਡਰੇਨੇਜ਼ ਕਵਰ ਕਰਨ ਲਈ 50 ਹਜ਼ਾਰ ਰੁਪਏ ਦੀ ਗਰਾਂਟ ਦਾ ਚੈੱਕ ਦਿੱਤਾ।
ਇਸ ਮੌਕੇ ਖਰੜ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਪਿੰਡ ਚਿੱਲਾ ਦੀ ਸਰਪੰਚ ਸਮਸ਼ੇਰ ਕੌਰ, ਨਿਰਮਲ ਸਿੰਘ ਨਿੰਮਾ, ਅਮਰੀਕ ਸਿੰਘ, ਮੇਵਾ ਸਿੰਘ ਨੰਬਰਦਾਰ, ਸੁਖਵਿੰਦਰ ਸਿੰਘ ਪੰਚ, ਕੁਲਵਿੰਦਰ ਸਿੰਘ ਪੰਚ, ਨਛੱਤਰ ਸਿੰਘ, ਗੁਰਦੀਪ ਸਿੰਘ, ਜੁਝਾਰ ਸਿੰਘ, ਕਰਮ ਸਿੰਘ, ਗੁਰਮੀਤ ਸਿੰਘ ਨੰਬਰਦਾਰ, ਭਾਗ ਸਿੰਘ ਅਤੇ ਐਡਵੋਕੇਟ ਗੁਰਿੰਦਰ ਸਿੰਘ ਖੱਟੜਾ ਡਾਇਰੈਕਟਰ ਮਿਲਕ ਪਲਾਂਟ ਮੋਹਾਲੀ ਹਾਜ਼ਰ ਸਨ।
Spread the love