21 ਫਰਵਰੀ ਤੋਂ ਪਹਿਲਾਂ ਸੰਕੇਤਕ ਪੱਟੀਆਂ ਪੰਜਾਬੀ ਭਾਸ਼ਾ ’ਚ ਕੀਤੀਆਂ ਜਾਣ: ਡਿਪਟੀ ਕਮਿਸ਼ਨਰ

Preeti Yadav
Dr. Preeti Yadav

Sorry, this news is not available in your requested language. Please see here.

ਰੂਪਨਗਰ, 23 ਜਨਵਰੀ 2023
ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ 21 ਫਰਵਰੀ ਤੱਕ ਸਰਕਾਰੀ ਦਫ਼ਤਰਾਂ, ਵਿਭਾਗਾਂ, ਅਦਾਰਿਆਂ, ਸਰਕਾਰੀ ਅਤੇ ਗੈਰ ਸਰਕਾਰੀ ਵਿੱਦਿਅਕ ਅਦਾਰਿਆਂ, ਬੋਰਡਾਂ, ਨਿਗਮਾਂ, ਵਿੱਦਿਅਕ ਸੰਸਥਾਵਾਂ, ਸਰਕਾਰੀ ਅਤੇ ਗੈਰ ਸਰਕਾਰੀ ਸੰਸਥਾਵਾਂ ਅਤੇ ਗ਼ੈਰ ਸਰਕਾਰੀ ਸੰਸਥਾਵਾਂ, ਸੁਸਾਇਟੀ ਐਕਟ, ਫੈਕਟਰੀ ਐਕਟ ਤਹਿਤ ਰਜਿਸਟਰਡ ਵਪਾਰਕ ਅਦਾਰਿਆਂ ਆਦਿ ਦੇ ਨਾਮ, ਅਤੇ ਸੜਕਾਂ ਦੇ ਨਾਮ, ਨਾਮ ਪੱਟੀਆਂ/ਮੀਲ ਪੱਥਰ/ਸਾਈਨ ਬੋਰਡ ਪੰਜਾਬ ਭਾਸ਼ਾ ਵਿਚ ਕੀਤੇ ਜਾਣਾ ਲਾਜ਼ਮੀ ਹੈ।

ਹੋਰ ਪੜ੍ਹੋ – ਚੰਦ ਸਿੰਘ ਗਿੱਲ ਨੇ ਜ਼ਿਲ੍ਹਾ ਯੋਜਨਾ ਦਫਤਰ ਦੇ ਸਟਾਫ ਨਾਲ ਵੱਖ-ਵੱਖ ਸਕੀਮਾਂ ਬਾਰੇ ਰੀਵਿਊ ਮੀਟਿੰਗ ਕੀਤੀ

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜ਼ਿਲ੍ਹਾ ਰੂਪਨਗਰ ਅੰਦਰ ਸੜਕਿਆਂ ਦੇ ਕਿਨਾਰਿਆਂ ਉਤੇ ਲਿਖੇ ਪਿੰਡਾਂ, ਸ਼ਹਿਰਾਂ, ਜਨਤਕ ਥਾਵਾਂ ਦੇ ਨਾਮ ਤੇ ਸਰਕਾਰੀ ਦਫਤਰਾਂ ਦੇ ਬਾਹਰ ਲੱਗੇ ਮੁੱਖ ਬੋਰਡ ਪੰਜਾਬ ਭਾਸ਼ਾ (ਗੁਰਮੁਖੀ ਲਿਪੀ) ਤੋਂ ਹੇਠਾਂ ਦੂਸਰੀ ਭਾਸ਼ਾ ਵਿਚ ਲਿਖਿਆ ਜਾਵੇ। ਇਹ ਵੀ ਯਕੀਨੀ ਬਣਾਇਆ ਜਾਵੇ ਕਿ ਪੰਜਾਬ ਵਿਚ ਲਿਖੇ ਨਾਮ/ਥਾਵਾਂ ਦੇ ਸ਼ਬਦ ਜੋੜ ਸ਼ੁੱਧ ਹੋਣ। ਪੰਜਾਬੀ ਸ਼ਬਦ ਜੋੜਾਂ ਦੀ ਸ਼ੁੱਧਤਾ/ਦਰੁਸਤੀ ਕਰਨ ਲਈ ਜ਼ਿਲ੍ਹਾ ਭਾਸ਼ਾ ਦਫਤਰ ਰੂਪਨਗਰ ਹਰ ਪੱਧਰ ਉਤੇ ਸਹਿਯੋਗ ਦੇਵੇਗਾ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਨ੍ਹਾਂ ਹੁਕਮਾਂ ਦੀ ਪਾਲਣਾ ਨਾ ਕਰਨ ਦੀ ਸੂਰਤ ਵਿਚ ਪੰਜਾਬ ਰਾਜ ਭਾਸ਼ਾ (ਤਰਮੀਮ) ਐਕਟ-2008 ਅਤੇ 2021 ਵਿਚ ਦਰਜ ਉਪਬੰਦਾਂ ਅਨੁਸਾਰ ਜੁਰਮਾਨਾ ਲਗਾਉਣ ਸੰਬੰਧੀ ਕਾਰਵਾਈ ਕੀਤੀ ਜਾਵੇਗੀ।
Spread the love