ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਮਨਾਇਆ ਗਿਆ ‘ਅੰਤਰਰਾਸ਼ਟਰੀ ਯੋਗਾ ਦਿਵਸ’ 

Sorry, this news is not available in your requested language. Please see here.

 
ਐਸ.ਏ.ਐਸ. ਨਗਰ 21 ਜੂਨ :- 
 
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਜਾਰੀ ਸ਼ਡਿਊਲ ਅਤੇ ਮਿਸਟਰ ਜਸਟਿਸ ਸ੍ਰੀ ਤੇਜਿੰਦਰ ਸਿੰਘ ਢੀਂਡਸਾ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਾਕਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਧੀਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਸ੍ਰੀ ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਅਗਵਾਈ ਅਧੀਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ‘ਅੰਤਰਰਾਸ਼ਟਰੀ ਯੋਗਾ ਦਿਵਸ’ ਮਨਾਇਆ ਗਿਆ।
 
ਵਧੇਰੇ ਜਾਣਕਾਰੀ ਦਿੰਦੇ ਹੋਏ ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਵਿਨੀਤ ਕੁਮਾਰ ਨਾਰੰਗ ਨੇ ਦੱਸਿਆ ਅੰਤਰਰਾਸ਼ਟਰੀ ਯੋਗਾ ਦਿਵਸ ਜਿਲ੍ਹਾ ਹੈਡਕੁਆਰਟਰ ਦੇ ਨਾਲ-ਨਾਲ ਸਬ-ਡਵੀਜ਼ਨ ਡੇਰਾਬਸੀ ਅਤੇ ਖਰੜ ਵਿਖੇ ਵੀ ਮਨਾਇਆ ਗਿਆ ਹੈ । ਉਨ੍ਹਾਂ ਕਿਹਾ ਯੋਗਾ ਦਿਵਸ ਮਨਾਉਣ ਸਮੇਂ ਈਵੈਂਟ ਵਿਚ ਭਾਗ ਲੈਣ ਵਾਲਿਆਂ ਵਿਚ ਇਕਸਾਰਤਾ ਬਣਾਈ ਰੱਖਣ ਲਈ ਅਯੂਸ਼ ਵਿਭਾਗ ਵਲੋਂ ਜਾਰੀ ਪ੍ਰੋਟੋਕੌਲ ਦਾ ਖਾਸ ਧਿਆਨ ਰੱਖਿਆ ਗਿਆ। ਉਨ੍ਹਾਂ ਦੱਸਿਆ ਈਵੈਂਟ ਵਿਚ ਭਾਗ ਲੈਣ ਵਾਲਿਆਂ ਦੀ ਸਹੂਲਤ ਲਈ ਬੈਕਡਰਾਪ ਅਤੇ ਬੈਨਰ ਵੀ ਲਗਾਏ ਗਏ ਸਨ ਅਤੇ ਸਾਰੇ ਵਿਅਕਤੀਆਂ ਨੇ ਚਿੱਟੀਆਂ ਟੀ ਸ਼ਰਟਾਂ ਪਹਿਨੀਆਂ ਹੋਈਆਂ ਸਨ। ਯੋਗਾ ਸੈਸ਼ਨ ਖਤਮ ਹੋਣ ਤੋਂ ਬਾਅਦ ਇਕੱਠੇ ਹੋਏ ਪ੍ਰਤੀਭਾਗੀਆਂ ਨੇ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਬਣਾਈ ਰੱਖਣ ਲਈ ਯੋਗ ਨੂੰ ਆਪਣੀ ਰੋਜ਼ਾਨਾ ਜੀਵਨ ਸੈ਼ਲੀ ਵਜੋਂ ਅਪਣਾਉਣ ਦੀ ਇੱਛਾ ਜ਼ਾਹਿਰ ਕੀਤੀ।
 
ਇਸ ਯੋਗਾ ਸੈਸ਼ਨ ਵਿਚ ਸ੍ਰੀ ਅਵਤਾਰ ਸਿੰਘ ਬਾਰਦਾ, ਸਿਵਲ ਜੱਜ (ਸੀਨੀਅਰ ਡਵੀਜ਼ਨ), ਸ੍ਰੀ ਬਲਜਿਦਰ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਮਿਸ ਸੋਨਾਲੀ ਸਿੰਘ, ਅਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ), ਸ੍ਰੀ ਰਵਤੇਸ਼ ਇੰਦਰ ਸਿੰਘ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀ ਸਨੇਹਪ੍ਰੀਤ ਸਿੰਘ, ਪ੍ਰਧਾਨ, ਜਿਲ੍ਹਾ ਬਾਰ ਐਸੋਸੀਏਸ਼ਨ ਐਸ.ਏ.ਐਸ. ਨਗਰ ਅਤੇ ਜਿਲ੍ਹਾ ਕਚਹਿਰੀ ਕੰਪਲੈਕਸ ਦੇ 125 ਕਰਮਚਾਰੀਆਂ ਨੇ ਭਾਗ ਗਿਆ। 
 
ਇਸ ਤੋਂ ਇਲਾਵਾ ਮਿਸ ਪਵਲੀਨ ਸਿੰਘ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ), ਡੇਰਾਬਸੀ ਅਤੇ ਮਿਸ ਗੀਤਾ ਰਾਣੀ, ਸਿਵਲ ਜੱਜ (ਸੀਨੀਅਰ ਡਵੀਜ਼ਨ), ਖਰੜ ਵਲੋਂ ਵੀ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ ਜਿਸ ਵਿਚ ਸਬ ਡਵੀਜ਼ਨ, ਡੇਰਾਬਸੀ ਦੇ 30 ਕਰਮਚਾਰੀ ਅਤੇ ਸਬ ਡਵੀਜ਼ਨ ਖਰੜ ਦੇ 28 ਕਰਚਾਰੀਆਂ ਨੇ ਭਾਗ ਲਿਆ।
Spread the love