ਵੋਟਾਂ ਬਣਾਉਣ ਲਈ ਨੌਜਵਾਨ ਆਉਣ ਅੱਗੇ-ਜਸਬੀਰ ਗਿੱਲ

JASBIR Singh
ਵੋਟਾਂ ਬਣਾਉਣ ਲਈ ਨੌਜਵਾਨ ਆਉਣ ਅੱਗੇ-ਜਸਬੀਰ ਗਿੱਲ

Sorry, this news is not available in your requested language. Please see here.

ਅੰਮ੍ਰਿਤਸਰ 28 ਨਵੰਬਰ 2021

ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ.ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਅਤੇ   ਜਿਲ੍ਹਾ ਨੋਡਲ ਅਫ਼ਸਰ-ਕਮ-ਜਿਲ੍ਹਾ ਸਿੱਖਿਆ ਅਫਸਰ (ਸੈੈ:ਸਿ ਅਤੇ ਐ.ਸਿ.) ਸੁਸ਼ੀਲ ਕੁਮਾਰ ਤੁਲੀ ਦੇ ਵਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 1 ਜਨਵਰੀ 2022 ਅਨੁਸਾਰ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀ ਵਿਧੀਆਂ ਦੀ ਲੜੀ ਵਜੋਂ ਇੱਕ ਵੋਟਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤਾ ਗਿਆ।ਇਸ ਮੌਕੇ ਆਪਣੇ ਸੰਬੋਧਨ ਵਿੱਚ ਸਹਾਇਕ ਨੋਡਲ ਅਫ਼ਸਰ ਸਵੀਪ ਜਸਬੀਰ ਸਿੰਘ ਗਿੱਲ ਨੇ ਦੱਸਿਆ ਕਿ ਚੋਣ ਪ੍ਰਕਿਰਿਆ ਨੂੰ ਸਫ਼ਲ ਬਣਾਉਣ ਲਈ ਹਰ ਸਮਾਜ ਦੇ ਹਰ ਵਰਗ ਦੀ ਅਹਿਮ ਭੂਮਿਕਾ ਹੈ।

ਹੋਰ ਪੜ੍ਹੋ :-ਪੰਜਾਬ ਦੀਆਂ ਮਾਵਾਂ-ਭੈਣਾਂ ਨੂੰ 1000 ਰੁਪਏ ਦੇਣ ਦੇ ਐਲਾਨ ਤੋਂ ਅਕਾਲੀ-ਕਾਂਗਰਸ-ਭਾਜਪਾ ਪ੍ਰੇਸ਼ਾਨ – ਅਰਵਿੰਦ ਕੇਜਰੀਵਾਲ

ਉਹਨਾਂ ਕਿਹਾ ਕਿ ਨਵੇਂ ਵੋਟਰਾਂ ਨੂੰ ਰਜਿਸਟਰ ਕਰਨ ਲਈ ਪ੍ਰਸ਼ਾਸਨ ਵਲੋਂ ਹਰ ਇੱਕ ਵੋਟ ਹੈ ਜਰੂਰੀ’ ਮੁਹਿੰਮ ਚਲਾਈ ਜਾ ਰਹੀ ਹੈ। ਉਹਨਾਂ ਦੱਸਿਆ ਕਿ 30 ਨਵੰਬਰ ਤੱਕ ਨੌਜਵਾਨ ਵਰਗ ਲਈ ਵੋਟਾਂ ਬਣਾਉਣ ਦਾ ਬਹੁਤ ਵਧੀਆ ਮੌਕਾ ਹੈ,ਜਿਸਦਾ ਉਹਨਾਂ ਨੂੰ ਜਿਆਦਾ ਤੋਂ ਜਿਆਦਾ ਲਾਭ ਲੈਣਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ.ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਤੇ 29 ਨਵੰਬਰ ਨੂੰ ਜਿਲ੍ਹੇ ਦੀਆਂ ਵੱਖ-ਵੱਖ ਥਾਵਾਂ ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।

ਵੱਖ-ਵੱਖ ਫ਼ਾਰਮਾਂ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਚੋਣ ਤਹਿਸੀਲਦਾਰ ਰਜਿੰਦਰ ਸਿੰਘ ਨੇ ਦੱਸਿਆ ਕਿ ਐਨ.ਆਰ.ਆਈ.ਵੋਟਰਾਂ ਦੀ ਰਜਿਟਰੇਸ਼ਨ ਲਈ ਫ਼ਾਰਮ 6(ਏ)ਵੋਟਰ ਸੂਚੀ ਵਿੱਚ ਨਾਂ ਸ਼ਾਮਲ ਕਰਨ ਤੇ ਇਤਰਾਜ਼ ਜਾਂ ਨਾਂ ਕਟਵਾਉਣ ਲਈ ਫ਼ਾਰਮ 7,ਵੋਟਰ ਸੂਚੀ ਵਿੱਚ ਵੇਰਵਿਆਂ ਦੀ ਸੋਧ ਲਈ ਫ਼ਾਰਮ 8 ਅਤੇ ਇੱਕੋ ਵਿਧਾਨ ਸਭਾ ਹਲਕੇ ਦੀ ਵੋਟਰ ਸੂਚੀ ਵਿੱਚ ਰਿਹਾਇਸ਼ ਦਾ ਪਤਾ ਬਦਲਾਉਣ ਲਈ ਫ਼ਾਰਮ 8(ਏ) ਭਰਿਆ ਜਾਵੇ।ਇਹ ਸਾਰੇ ਫ਼ਾਰਮ ਆਨਲਾਈਨ ਵੀ ਭਰੇ ਜਾ ਸਕਦੇ ਹਨ।ਇਸ ਸੈਮੀਨਾਰ ਵਿੱਚ ਅਮਰਜੀਤ ਕੋਰ ਅਤੇ ਸਿਮਰਤ ਕੋਰ ਵੀ ਹਾਜ਼ਰ ਸਨ।

Spread the love