ਕ੍ਰਿਸ਼ੀ ਵਿਗਿਆਨ ਕੇਂਦਰ ਨੇ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਜ਼ਿਲ੍ਹਾ ਪੱਧਰੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

KVK
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਜ਼ਿਲ੍ਹਾ ਪੱਧਰੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Sorry, this news is not available in your requested language. Please see here.

ਪਟਿਆਲਾ, 22 ਨਵੰਬਰ 2021

ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਇੱਕ ਰੋਜ਼ਾ ਜ਼ਿਲ੍ਹਾ ਪੱਧਰੀ ਜਾਗਰੂਕਤਾ ਪ੍ਰੋਗਰਾਮ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਕੀਤਾ ਗਿਆ, ਜਿਸ ‘ਚ 120 ਦੇ ਕਰੀਬ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਭਾਗ ਲਿਆ।

ਹੋਰ ਪੜ੍ਹੋ :-ਸਰਕਾਰੀ ਸਕੂਲਾਂ ’ਚ ਵਿਗਿਆਨ ਪ੍ਰਦਰਸ਼ਨੀਆਂ

ਇਸ ਮੌਕੇ ਡਾ. ਵਿਪਨ ਕੁਮਾਰ ਰਾਮਪਾਲ, ਡਿਪਟੀ ਡਾਇਰੈਕਟਰ (ਸਿਖਲਾਈ) ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪਰਾਲੀ ਨੂੰ ਸੁਚੱਜੇ ਢੰਗ ਨਾਲ ਸਾਂਭਣ ਲਈ ਪ੍ਰੇਰਿਤ ਕੀਤਾ।ਡਾ. ਗੁਰਨਾਜ਼ ਸਿੰਘ ਗਿੱਲ, ਸਹਿਯੋਗੀ ਪ੍ਰੋਫੈਸਰ (ਪ੍ਰੋਸੈਸਿੰਗ ਅਤੇ ਭੋਜਨ ਇੰਜੀਨੀਅਰਿੰਗ) ਨੇ ਪਰਾਲੀ ਦੀ ਸੰਭਾਲ ਸਬੰਧੀ ਮਸ਼ੀਨਰੀ ਦੀ ਸਰਵੋਤਮ ਅਤੇ ਸੁਚੱਜੀ ਵਰਤੋਂ ਬਾਰੇ ਦੱਸਿਆ।

ਡਾ. ਰਚਨਾ ਸਿੰਗਲਾ, ਸਹਾਇਕ ਪ੍ਰੋਫੈਸਰ (ਬਾਗਬਾਨੀ) ਨੇ ਬਾਗਬਾਨੀ ਦੀਆਂ ਫ਼ਸਲਾਂ ਵਿਚ ਪਰਾਲੀ ਦੀ ਵਰਤੋਂ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਜਸ਼ਨਜੋਤ ਕੌਰ, ਫਸਲ ਵਿਗਿਆਨੀ ਨੇ ਪਰਾਲੀ ਸੰਭਾਲੇ ਹੋਏ ਖੇਤ ਵਿਚ ਨਦੀਨਾਂ ਦੀ ਰੋਕਥਾਮ ਬਾਰੇ ਕਿਸਾਨਾਂ ਨੂੰ ਸਮਝਾਇਆ। ਡਾ. ਪਰਮਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਪਸ਼ੂ ਪਾਲਣ) ਨੇ ਡੇਅਰੀ ਫਾਰਮਿੰਗ ਵਿਚ ਪਰਾਲੀ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ।

ਇਸੇ ਤਰ੍ਹਾਂ ਡਾ. ਗੁਰਪ੍ਰੀਤ ਸਿੰਘ, ਪਸਾਰ ਮਾਹਿਰ (ਭੂਮੀ ਵਿਗਿਆਨ) ਨੇ ਪਰਾਲੀ ਦੀ ਖੇਤ ਵਿਚ ਸੰਭਾਲ ਕਰਕੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਬਾਰੇ ਸਮਝਾਇਆ। ਇਸ ਮੌਕੇ ਗੋਦ ਲਏ ਅਗਾਂਹਵਧੂ ਪਿੰਡ ਅਗੇਤੀ, ਦਿੱਤੂਪੁਰ, ਦੌਣਕਲਾਂ, ਖੇੜੀ ਗੰਢੀਆਂ, ਜਲਾਲਾਬਾਦ, ਜਨਹੇੜੀਆਂ, ਬਾਰਨ, ਢਕੜੱਬਾ, ਭੋਜੋਮਾਜਰੀ, ਗੰਡਾ-ਖੇੜੀ, ਕੁਥਾਖੇੜੀ, ਖੇੜੀ ਮਾਨੀਆਂ, ਮੀਰਾਂਪੁਰ, ਕੱਲਰ-ਮਾਜਰੀ, ਅਜਨੋਦਾ, ਕਨਸੂਹਾ ਖੁਰਦ, ਦੁਗਾਲ ਅਤੇ ਢੀਂਡਸਾ ਦੇ 20 ਉੱਦਮੀ ਕਿਸਾਨਾਂ ਨੂੰ ਪਰਾਲੀ ਨੂੰ ਸੁਚੱਜੇ ਢੰਗ ਨਾਲ ਖੇਤ ਵਿਚ ਸੰਭਾਲਣ ਅਤੇ ਪਿੰਡ ਵਾਸੀਆਂ ਨੂੰ ਜਾਗਰੂਕ ਕਰਨ ਲਈ ਸਨਮਾਨ ਚਿੰਨ੍ਹ ਨਾਲ ਨਿਵਾਜਿਆ। ਅੰਤ ਵਿਚ ਡਾ. ਵਿਪਨ ਕੁਮਾਰ ਰਾਮਪਾਲ, ਡਿਪਟੀ ਡਾਇਰੈਕਟਰ (ਸਿਖਲਾਈ) ਨੇ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ।

Spread the love