ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਿੰਡ ਦੌਣ ਕਲਾਂ ਵਿਖੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ

ਕੇਂਦਰ
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਿੰਡ ਦੌਣ ਕਲਾਂ ਵਿਖੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ

Sorry, this news is not available in your requested language. Please see here.

ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਦਿੱਤੀ ਜਾਣਕਾਰੀ

ਪਟਿਆਲਾ, 11 ਅਕਤੂਬਰ 2021

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡ ਦੌਣ ਕਲਾਂ ਵਿਖੇ ਕਿਸਾਨਾਂ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।  ਇਸ ਪ੍ਰੋਗਰਾਮ ਵਿਚ 65 ਦੇ ਕਰੀਬ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਭਾਗ ਲਿਆ।

ਹੋਰ ਪੜ੍ਹੋ :-ਸਰਕਾਰ ਵੱਲੋਂ ਫੁਹਾਰਾ/ਤੁਪਕਾ ਸਿੰਚਾਈ ਸਿਸਟਮ ਸਥਾਪਿਤ ਕਰਨ ਲਈ ਕਿਸਾਨਾਂ ਨੂੰ ਸਬਸਿਡੀ ਦੀ ਪੇਸ਼ਕਸ

ਇਸ ਮੌਕੇ ਡਾ. ਵਿਪਨ ਕੁਮਾਰ ਰਾਮਪਾਲ, ਡਿਪਟੀ ਡਾਇਰੈਕਟਰ (ਸਿਖਲਾਈ) ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪਰਾਲੀ ਨੂੰ ਸੁਚੱਜੇ ਢੰਗ ਨਾਲ ਸਾਂਭਣ ਲਈ ਪ੍ਰੇਰਿਤ ਕੀਤਾ ਅਤੇ ਪਰਾਲੀ ਦੀ ਸੰਭਾਲ ਸਬੰਧੀ ਮਸ਼ੀਨਰੀ ਦੀ ਸੁਚੱਜੀ ਵਰਤੋਂ ਬਾਰੇ ਦੱਸਿਆ। ਡਾ. ਗੁਰਨਾਜ਼ ਸਿੰਘ ਗਿੱਲ, ਸਹਿਯੋਗੀ ਪ੍ਰੋਫੈਸਰ (ਪ੍ਰਸੈਸਿੰਗ ਅਤੇ ਭੋਜਨ ਇੰਜੀਨੀਅਰਿੰਗ) ਨੇ ਪਰਾਲੀ ਦੀ ਸੰਭਾਲ ਸਬੰਧੀ ਮਸ਼ੀਨਰੀ ਦੀ ਸਰਵੋਤਮ ਅਤੇ ਸੁਚੱਜੀ ਵਰਤੋਂ ਬਾਰੇ ਦੱਸਿਆ।

ਡਾ. ਰਜਨੀ ਗੋਇਲ, ਸਹਿਯੋਗੀ ਪ੍ਰੋਫੈਸਰ (ਭੋਜਨ ਵਿਗਿਆਨ) ਨੇ ਪ੍ਰੋਸੈਸਿੰਗ ਦੀ ਮਹੱਤਤਾ ਬਾਰੇ ਕਿਸਾਨਾਂ ਨੂੰ ਦੱਸਿਆ। ਇਸ ਮੌਕੇ ਅਗਾਂਹਵਧੂ ਕਿਸਾਨ ਸ. ਰਜਿੰਦਰ ਸਿੰਘ ਨੇ ਪਰਾਲੀ ਦੀ ਸਾਂਭ-ਸੰਭਾਲ ਬਾਰੇ ਆਪਣੇ ਨਿੱਜੀ ਤਜਰਬੇ ਸਾਂਝੇ ਕੀਤੇ। ਸਾਰੇ ਆਏ ਹੋਏ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਪਰਾਲੀ ਨੂੰ ਸੰਭਾਲਣ ਲਈ ਭਰਵਾਂ ਹੁੰਗਾਰਾ ਭਰਿਆ।  ਸ. ਜਗਦੇਵ ਸਿੰਘ ਨੇ ਕੇ.ਵੀ.ਕੇ. ਦੇ ਮਾਹਿਰਾਂ ਦੀ ਟੀਮ ਅਤੇ ਆਏ ਹੋਏ ਕਿਸਾਨਾਂ/ਕਿਸਾਨ ਬੀਬੀਆਂ ਦਾ ਧੰਨਵਾਦ ਕੀਤਾ।

Spread the love