ਲੈਬਾਰਟਰੀ ਐਸੋਸੀਏਸ਼ਨ ਵਲੋਂ ਮੰਗਾਂ ਨੂੰ ਲੈ ਕੇ  ਜਗਦੀਪ ਚੀਮਾ ਨੂੰ ਸੌਂਪਿਆ ਗਿਆ ਮੰਗ ਪੱਤਰ  

ਲੈਬਾਰਟਰੀ ਐਸੋਸੀਏਸ਼ਨ ਵਲੋਂ ਮੰਗਾਂ ਨੂੰ ਲੈ ਕੇ  ਜਗਦੀਪ ਚੀਮਾ ਨੂੰ ਸੌਂਪਿਆ ਗਿਆ ਮੰਗ ਪੱਤਰ  
ਲੈਬਾਰਟਰੀ ਐਸੋਸੀਏਸ਼ਨ ਵਲੋਂ ਮੰਗਾਂ ਨੂੰ ਲੈ ਕੇ  ਜਗਦੀਪ ਚੀਮਾ ਨੂੰ ਸੌਂਪਿਆ ਗਿਆ ਮੰਗ ਪੱਤਰ  

Sorry, this news is not available in your requested language. Please see here.

ਫਤਹਿਗਡ਼੍ਹ ਸਾਹਿਬ 22 ਜਨਵਰੀ  2022
ਭਾਰਤ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਨੂੰ ਲਾਭ ਦੇਣ ਲਈ ਛੋਟੇ ਦੁਕਾਨਦਾਰਾਂ ਦੇ ਕਾਰੋਬਾਰ ਨੂੰ ਖਤਮ ਕਰਨ ਦੇ ਮਨੋਰਥ ਨਾਲ  ਲੋਕ ਮਾਰੂ ਕਾਨੂੰਨ ਪਾਸ ਕੀਤੇ ਜਾ ਰਹੇ ਹਨ  ਇਸੇ ਸੰਦਰਭ ਵਿੱਚ ਲੈਬਾਰਟਰੀ ਐਸੋਸੀਏਸ਼ਨ ਦੇ ਆਗੂਆਂ ਦਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ, ਬਲਜਿੰਦਰਪਾਲ ਸ਼ਰਮਾ ਸਰਹਿੰਦ ਬਲਾਕ ਪ੍ਰਧਾਨ, ਹਰਸ਼ਰਨ ਸਿੰਘ,  ਨਰਿੰਦਰ ਸਿੰਘ, ਮਹੇਸ਼ ਕੁਮਾਰ,  ਰਣਜੀਤ ਸਿੰਘ ਆਦਿ ਵੱਲੋਂ ਸਾਂਝੇ ਤੌਰ ਤੇ  ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਫਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਜਗਦੀਪ ਸਿੰਘ ਚੀਮਾ ਨੂੰ  ਪਾਰਟੀ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਦੇ ਨਾਮ  ਮੰਗ ਪੱਤਰ ਸੌਂਪਿਆ ਗਿਆ।

ਹੋਰ ਪੜ੍ਹੋ :-21 ਜਨਵਰੀ ਨੂੰ ਸਰਕਾਰੀ ਸਕੂਲਾਂ ਵਿੱਚ ਕਰਵਾਇਆ ਆਨ-ਲਾਈਨ ਗਣਿਤ ਓਲੰਪੀਆਡ ‘ਚ 24,104 ਵਿਦਿਆਰਥੀਆਂ ਨੇ ਲਿਆ ਭਾਗ

ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ  ਜਿੰਨੀਆਂ ਵੀ ਪੰਜਾਬ ਦੀਆਂ ਲੈਬਾਰਟਰੀਆਂ ਹਨ, ਉਹ ਬੰਦ ਹੋਣ ਦੀ ਕਗਾਰ ਤੇ ਹੋਣਗੀਆਂ ਜਿਸ ਚ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਲੈਬਾਂ ਦਾ ਚਾਰਜ ਦਿੱਤਾ ਜਾਵੇਗਾ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਜ਼ਿਲਾ ਫਤਿਹਗਡ਼੍ਹ ਸਾਹਿਬ ਦੇ ਪ੍ਰਧਾਨ ਜਗਦੀਪ ਸਿੰਘ ਚੀਮਾ ਨੇ ਲੈਬਾਰਟਰੀ ਐਸੋਸੀਏਸ਼ਨ ਦੇ ਆਗੂਆਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੀ ਸਰਕਾਰ ਬਣਨ ਤੇ ਉਨ੍ਹਾਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਦਾ ਹੱਲ ਕੱਢਿਆ ਜਾਵੇਗਾ।
ਇਸ ਸਮੇਂ ਸ. ਸਰਬਜੀਤ ਸਿੰਘ ਝਿੰਜਰ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਫਤਿਹਗੜ੍ਹ ਸਾਹਿਬ,  ਲਵਪ੍ਰੀਤ ਸਿੰਘ ਪੰਜੋਲੀ ਕੌਮੀ ਜਨਰਲ ਸਕੱਤਰ, ਨਰਿੰਦਰ ਸਿੰਘ ਰਸੀਦਪੁਰਾ, ਲਖਵਿੰਦਰ ਸਿੰਘ ਘੁੰਮਣ ਹਾਜ਼ਰ ਸਨ  ।
ਐਸੋਸੀਏਸ਼ਨ ਫਤਿਹਗਡ਼੍ਹ ਸਾਹਿਬ ਦੇ ਅਹੁਦੇਦਾਰ ਜਗਦੀਪ ਸਿੰਘ ਚੀਮਾ ਨੂੰ ਮੰਗ ਪੱਤਰ ਸੌਂਪਦੇ ਹੋਏ ।