ਜਿਲ੍ਹਾ ਐਸ.ਏ.ਐਸ. ਨਗਰ ਵਿਖੇ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦੀ ਸੁਰੂਆਤ

_Mr. Justice Ravi Shankar Jha
ਜਿਲ੍ਹਾ ਐਸ.ਏ.ਐਸ. ਨਗਰ ਵਿਖੇ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦੀ ਸੁਰੂਆਤ

Sorry, this news is not available in your requested language. Please see here.

ਐਸ.ਏ.ਐਸ.ਨਗਰ, 31 ਜਨਵਰੀ 2023

ਮਿਸਟਰ ਜਸਟਿਸ ਰਵੀ ਸ਼ੰਕਰ ਝਾਅ, ਚੀਫ਼ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਮਿਸਟਰ ਜਸਟਿਸ ਤੇਜਿੰਦਰ ਸਿੰਘ ਢੀਂਡਸਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਵਰਚੁਅਰ ਮੋਡ ਰਾਹੀਂ ਜਿਲ੍ਹਾ ਐਸ.ਏ.ਐਸ. ਨਗਰ ਵਿਚ ਸਥਾਪਤ ਕੀਤੇ ਗਏ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਤੇ ਵੱਖ-ਵੱਖ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ-1, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਅਤੇ ਵਕੀਲਾਂ, ਜਿਨ੍ਹਾਂ ਨੇ ਵਰਚੁਅਲ ਮੋਡ ਰਾਹੀਂ ਸਮਾਰੋਹ ਵਿਚ ਹਿੱਸਾ ਲਿਆ, ਨੂੰ ਸੰਬੋਧਨ ਕਰਦਿਆਂ ਮਿਸਟਰ ਜਸਟਿਸ ਤੇਜਿੰਦਰ ਸਿੰਘ ਢੀਂਡਸਾ ਵਲੋਂ ਦੱਸਿਆ ਗਿਆ ਕਿ ਲੀਗਲ ਏਡ ਡਿਫੈਂਸ ਕੌਂਸਲ ਕ੍ਰਿਮੀਨਲ ਕੇਸਾਂ ਵਿਚ ਸ਼ਾਮਲ ਅਪਰਾਧੀਆਂ ਦੇ ਕੇਸਾਂ ਨੂੰ ਸਮਰਪਤ ਭਾਵਨਾ ਨਾਲ ਲੜਨਗੇ।

ਨਗਰ ਕੌਂਸਲ ਫਾਜ਼ਿਲਕਾ ਵੱਲੋਂ 100 ਕਿਲੋ ਪਾਬੰਦੀਸ਼ੁਦਾ ਪਲਾਸਟਿਕ ਕੀਤਾ ਜਬਤ, ਕੀਤੇ 6 ਚਲਾਨ

ਇਸ ਤੋਂ ਪਹਿਲਾਂ ਅਜਿਹੇ ਕੇਸ ਪੈਨਲ ਦੇ ਵਕੀਲਾਂ ਨੂੰ ਦੋਸ਼ੀਆਂ ਦੀ ਪੈਰਵਾਈ ਕਰਨ ਲਈ ਦਿੱਤੇ ਜਾਂਦੇ ਸਨ, ਜੋ ਕਿ ਪ੍ਰਾਈਵੇਟ ਤੌਰ ਤੇ ਵੀ ਪ੍ਰੈਕਟਿਸ ਕਰਦੇ ਸਨ ਜਿਸ ਕਾਰਨ ਉਨ੍ਹਾਂ ਵਲੋਂ ਮੁਫਤ ਕਾਨੂੰਨੀ ਸਹਾਇਤਾ ਵਾਲੇ ਕੇਸਾਂ ਵੱਲ ਜ਼ਿਆਦਾ ਧਿਆਨ ਨਹੀਂ ਦਿੱਤਾ ਜਾਂਦਾ ਸੀ। ਕਈ ਮੌਕਿਆਂ ਤੇ ਪੈਨਲ ਦੇ ਵਕੀਲਾਂ ਦੀ ਮੁਫਤ ਕਾਨੂੰਨੀ ਸਹਾਇਤਾ ਵਾਲੇ ਕੇਸਾਂ ਵਿਚ ਪੀੜ੍ਹਤਾਂ ਤੱਕ ਪਹੁੰਚ ਨਹੀਂ ਹੁੰਦੀ ਸੀ ਜਿਸ ਕਾਰਨ ਮੁਫਤ ਕਾਨੂੰਨੀ ਸਹਾਇਤਾ ਲੈਣ ਵਾਲੇ ਵਿਅਕਤੀਆਂ ਨਾਲ ਸਲਾਹ ਅਤੇ ਉਨ੍ਹਾਂ ਨੂੰ ਕੇਸ ਦੀ ਸਹੀ ਸਥਿਤੀ ਸਬੰਧੀ ਜਾਣਕਾਰੀ ਦੇਣ ਵਿਚ ਮੁਸ਼ਕਲ ਆਉਂਦੀ ਸੀ। ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਰਾਹੀਂ ਸਮਾਜ ਦੇ ਗਰੀਬ ਅਤੇ ਹਾਸ਼ੀਏ ਤੇ ਪਹੁੰਚੇ ਲੋਕਾਂ ਲਈ ਸਮਾਂਬੱਧ ਅਤੇ ਉਸਾਰੂ, ਵਚਨਬੱਧ ਅਤੇ ਜਵਾਬਦੇਹੀ ਵਾਲੇ ਵਕੀਲ ਚੁਣੇ ਗਏ ਹਨ, ਜਿਨ੍ਹਾਂ ਨੂੰ ਪ੍ਰਾਈਵੇਟ ਪ੍ਰੈਕਟਿਸ ਕਰਨ ਦੀ ਆਗਿਆ ਨਹੀਂ ਹੈ।

ਇਸ ਸਮੇਂ ਮਿਸਟਰ ਜਸਟਿਸ ਅਰੁਣ ਪੱਲੀ, ਜਸਟਿਸ ਸੰਜੀਵ ਬੈਰੀ, ਸ੍ਰੀ ਰਮੇਸ਼ ਚੰਦਰ ਡਿਮਰੀ, ਰਜਿਸਟਰਾਰ ਜਨਰਲ, ਸ੍ਰੀ ਅਰੁਣ ਗੁਪਤਾ, ਮੈਂਬਰ ਸਕੱਤਰ, ਸ੍ਰੀਮਤੀ ਸਮ੍ਰਿਤੀ ਧੀਰ, ਵਧੀਕ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੀ ਹਾਜ਼ਰ ਸਨ। ਸ੍ਰੀ ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ, ਸ੍ਰੀ ਅਵਤਾਰ ਸਿੰਘ, ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ-1, ਸ੍ਰੀ ਬਲਜਿੰਦਰ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਅਤੇ ਚੀਫ਼, ਡਿਪਟੀ ਅਤੇ ਅਸਿਸਟੈਂਟ ਲੀਗਲ ਏਡ ਡਿਫੈਂਸ ਕੌਂਸਲਾਂ ਵਲੋਂ ਵੀ ਇਸ ਪ੍ਰੋਗਰਾਮ ਵਿਚ ਵਰਚੁਅਲ ਸ਼ਮੂਲੀਅਤ ਕੀਤੀ ਗਈ।

Spread the love