ਰੂਪਨਗਰ, 17 ਅਪ੍ਰੈਲ 2022
ਸਿਵਲ ਸਰਜਨ, ਰੂਪਨਗਰ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਮਲੇਰੀਆ ਤੋਂ ਬਚਾਅ ਹਿੱਤ ਜਾਗਰੂਕਤਾ ਸੰਬੰਧੀ ਹਰ ਸਾਲ 25 ਅਪ੍ਰੈਲ ਨੂੰ ਵਿਸ਼ਵ ਮਲੇਰੀਆ ਦਿਵਸ ਮਨਾਇਆ ਜਾਂਦਾ ਹੈ, ਇਸ ਸਾਲ ਵਿਸ਼ਵ ਮਲੇਰੀਆ ਦਿਵਸ ਨੂੰ ਸਮਰਪਿਤ ਮਿਤੀ 18 ਤੋਂ 25 ਅਪ੍ਰੈਲ ਤੱਕ ਮਲੇਰੀਆ ਜਾਗਰੂਕਤਾ ਹਫਤਾ ਮਨਾਇਆ ਜਾਵੇਗਾ, ਇਸ ਸੰਬੰਧੀ ਜਾਣਕਾਰੀ ਸਾਂਝਾ ਕਰਦਿਆਂ ਸਿਵਲ ਸਰਜਨ ਰੂਪਨਗਰ ਡਾ. ਪਰਮਿੰਦਰ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮਲੇਰੀਆ ਸੰਬੰਧੀ ਜਾਗਰੂਕਤਾ ਹਿੱਤ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਟੀਮਾਂ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।
ਹੋਰ ਪੜ੍ਹੋ :-ਜਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਸਿਹਤ ਮੇਲਾ 18 ਤੋਂ 21 ਅਪ੍ਰੈਲ ਤੱਕ: ਡਿਪਟੀ ਕਮਿਸ਼ਨਰ
ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਪੇਂਡੂ ਸਿਹਤ ਸਫਾਈ ਤੇ ਪੋਸ਼ਣ ਕਮੇਟੀਆਂ ਦੇ ਸਹਿਯੋਗ ਨਾਲ ਜਾਗਰੂਕਤਾ ਪੈਦਾ ਕੀਤੀ ਜਾਵੇਗੀ ਤਾਂ ਜ਼ੋ ਮਲੇਰੀਆ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਹਨਾਂ ਕਿਹਾ ਕਿ ਸਾਡੀ ਸੱਭ ਦੀ ਵੀ ਜਿੰਮੇਵਾਰੀ ਬਣਦੀ ਹੈ ਕਿ ਅਸੀਂ ਮਲੇਰੀਆ ਤੋ ਬਚਾਅ ਹਿੱਤ ਆਪਣਾ ਬਣਦਾ ਯੋਗਦਾਨ ਪਾਈਏ ਅਤੇ ਸਾਵਧਾਨੀਆਂ ਵਰਤੀਏ।
ਮਲੇਰੀਆ ਬੁਖਾਰ ਮਾਦਾ ਏਨਾਫਲੀਜ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਇਹ ਮੱਛਰ ਰਾਤ ਤੇ ਦਿਨ ਸਮੇਂ ਕੱੱਟਦਾ ਹੈ। ਇਸ ਤੋਂ ਬਚਾਅ ਲਈ ਜਰੂਰੀ ਹੈ ਕਿ ਅਸੀਂ ਆਪਣੇ ਆਸ-ਪਾਸ ਪਾਣੀ ਇੱਕਠਾ ਨਾਂ ਹੋਣ ਦੇਈਏ, ਪੂਰੀਆਂ ਬਾਹਾਂ ਵਾਲੇ ਕੱਪੜੇ ਪਹਿਨੇ ਜਾਣ ਅਤੇ ਰਾਤ ਨੂੰ ਸੋਣ ਸਮੇਂ ਮੱਛਰਦਾਨੀ ਜਾਂ ਮੱਛਰ ਭਜਾਉਣ ਵਾਲੀਆਂ ਕਰੀਮਾਂ ਦਾ ਇਸਤੇਮਾਲ ਕੀਤਾ ਜਾਵੇ। ਇਸ ਤੋਂ ਇਲਾਵਾ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਦੇ ਤੋਰ ਤੇ ਮਨਾਇਆ ਜਾਵੇ ਅਤੇ ਕੂਲਰਾਂ ਆਦਿ ਦੀ ਸਫਾਈ ਕਰਕੇ ਪਾਣੀ ਦੋਬਾਰਾ ਤੋ ਭਰਿਆ ਜਾਵੇ। ਮਲੇਰੀਆ ਦਾ ਇਲਾਜ ਅਤੇ ਟੈਸਟ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਕੀਤਾ ਜਾਂਦਾ ਹੈ ਤੇ ਇਸ ਸੰਬੰਧੀ ਵਧੇਰੇ ਜਾਣਕਾਰੀ ਲਈ ਹੈਲਪਲਾਇਨ ਨੰਬਰ 104 ਤੇ ਸੰਪਰਕ ਕੀਤਾ ਜਾ ਸਕਦਾ ਹੈ।