ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਗਾਇਆ ਸੁਵਿਧਾ ਕੈਂਪ-ਡਿਪਟੀ ਕਮਿਸ਼ਨਰ

suwida camp
 ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਗਾਇਆ ਸੁਵਿਧਾ ਕੈਂਪ-ਡਿਪਟੀ ਕਮਿਸ਼ਨਰ

Sorry, this news is not available in your requested language. Please see here.

ਫਾਜ਼ਿਲਕਾ, ਜਲਾਲਾਬਾਦ ਅਤੇ ਅਬੋਹਰ  ਵਿਖੇ ਲਗਾਇਆ ਸੁਵਿਧਾ ਕੈਂਪ
ਫਾਜ਼ਿਲਕਾ,  29 ਅਕਤੂਬਰ 2021
ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਇਕ ਛੱਤ ਹੇਠ ਅਨੇਕਾ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਜ਼ਿਲੇ ਦੀਆਂ ਸਮੂਹ ਤਹਿਸੀਲਾਂ ਵਿਖੇ ਸੁਵਿਧਾ ਕੈਂਪ ਲਗਾਉਣ ਦੀਆਂ ਹਦਾਇਤਾਂ ਪ੍ਰਾਪਤ ਹੋਈਆਂ ਸਨ ਜਿਸ ਤਹਿਤ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਦੀ ਅਗਵਾਈ ਹੇਠ ਸਬ ਡਵੀਜਨ ਫਾਜ਼ਿਲਕਾ ਅਤੇ ਜਲਾਲਾਬਾਦ ਦੇ ਐਸ.ਡੀ.ਐਮ. ਦਫਤਰ  ਅਤੇ ਅਬੋਹਰ ਦੇ ਨਵਯੁਗ ਸਕੂਲ ਵਿਖੇ ਸੁਵਿਧਾ ਕੈਂਪ ਲਗਾਇਆ ਗਿਆ।

ਹੋਰ ਪੜ੍ਹੋ :-ਜਾਗਰੂਕਤਾ ਸਪਤਾਹ ਤਹਿਤ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਸੈਮੀਨਾਰ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਨੂੰ  ਸੁਵਿਧਾਵਾਂ ਦੇਣ ਲਈ ਇਹ ਸੁਵਿਧਾ ਕੈਂਪ ਆਯੋਜਿਤ ਕੀਤੇ ਗਏ ਹਨ। ਉਨਾਂ ਦਸਿਆ ਕਿ ਸੁਵਿਧਾ ਕੈਂਪਾਂ ਵਿਚ ਪੰਜ ਮਰਲੇ ਪਲਾਟ, ਮਗਨਰੇਗਾ, ਪੈਨਸ਼ਨਾਂ, ਐਲ.ਪੀ.ਜੀ. ਕੁਨੈਕਸ਼ਨ, ਸਰਬਤ ਸਿਹਤ ਬੀਮਾ ਯੋਜਨਾ, ਬਿਜਲੀ ਬਿਲ ਬਕਾਇਆ ਮਾਫੀ, ਬਕਾਇਆ ਇੰਤਕਾਲ, ਆਸ਼ੀਰਵਾਦ ਸਕੀਮ, ਵਜੀਫੇ, ਲੋਨ, ਲੇਬਰ ਭਲਾਈ ਦੀਆਂ ਸਕੀਮਾਂ, ਵਾਟਰ ਸਪਲਾਈ ਤੇ ਸੀਵਰੇਜ਼ ਸਬੰਧੀ , ਸੇਵਾ ਕੇਂਦਰ ਆਦਿ ਨਾਲ ਸਬੰਧਤ ਸੇਵਾਵਾਂ ਤਹਿਤ ਲਾਹਾ ਮੁਹੱਈਆ ਕਰਵਾਇਆ ਗਿਆ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਸ੍ਰੀ ਰਵਿੰਦਰ ਸਿੰਘ ਅਰੋੜਾ ਅਤੇ ਐਸਡੀਐਮ ਸ੍ਰੀ ਅਮਿਤ ਗੁਪਤਾ  ਨੇ ਦੱਸਿਆ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਯਤਲਸ਼ੀਲ ਹੈ। ਉਨਾਂ ਦੱਸਿਆ ਕਿ ਕੈਂਪ ਲਗਾਉਣ ਦਾ ਮੰਤਵ ਇਕੋ ਥਾਂ ’ਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ ਤਾਂ ਜ਼ੋ ਲੋਕਾਂ ਨੂੰ ਖਜਲ-ਖੁਆਰੀ ਨਾ ਹੋ ਸਕੇ। ਉਨਾਂ ਕਿਹਾ ਕਿ ਇਸ ਮੌਕੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੋਕਾਂ ਦੇ ਕੋਰੋਨ ਦੇ ਸੈਂਪਲ ਵੀ ਲਏ ਗਏ ਅਤੇ ਟੀਕਾਕਰਨ ਵੀ ਕੀਤਾ ਗਿਆ। ਉਨਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਹੋਰ ਵੀ ਸੁਵਿਧਾ ਕੈਂਪ ਲਗਾਏ ਜਾਣਗੇ।ਉਨਾਂ ਕਿਹਾ ਕਿ ਕੈਂਪ ਵਿਚ ਆਉਣ ਸਮੇਂ ਆਪਣਾ ਆਧਾਰ ਕਾਰਡ, ਬੈਂਕ ਦੀ ਕਾਪੀ ਤੇ ਉਸਦੀ ਫੋਟੋਕਾਪੀ, ਪਾਸਪੋਰਟ ਸਾਈਜ ਫੋਟੋ ਨਾਲ ਲੈ ਕੇ ਆਉਣੀ ਯਕੀਨੀ ਬਣਾਈ ਜਾਵੇ।
ਇਨਾਂ ਸੇਵਾਵਾਂ ਦਾ ਦਿੱਤਾ ਗਿਆ ਲਾਹਾ
ਨਾਇਬ ਤਹਿਸੀਲਦਾਰ ਫ਼ਾਜ਼ਿਲਕਾ ਰਾਕੇਸ਼ ਅਗਰਵਾਲ  ਨੇ ਦੱਸਿਆ ਕਿ ਬਿਜਲੀ ਵਿਭਾਗ ਦੀਆਂ 160 ਬਿਜਲੀ ਮੁਆਫ਼ੀ ਸਬੰਧੀ ਦਰਖਾਸਤਾਂ ਪ੍ਰਾਪਤ ਹੋਈਆਂ  ਜਿਨ੍ਹਾਂ ਨੂੰ ਵੈਰੀਫਾਈ ਲਈ ਭੇਜ ਦਿੱਤਾ ਗਿਆ ਹੈ । ਇਸ ਤੋਂ ਇਲਾਵਾ 5-5 ਮਰਲੇ ਪਲਾਟਾਂ  ਦੀਆਂ ਬੀਡੀਪੀਓ ਫ਼ਾਜ਼ਿਲਕਾ ਨਾਲ ਸਬੰਧਤ   320 ਅਤੇ ਬੀਡੀਪੀਓ ਖੂਹੀਆਂ ਸਰਵਰ ਨਾਲ ਸੰਬੰਧਤ 54 ਦਰਖਾਸਤਾਂ ਪ੍ਰਾਪਤ ਹੋਈਆਂ ਜਿਸ ਨੂੰ ਵੈਰੀਫਾਈ ਲਈ ਭੇਜ਼ ਦਿੱਤਾ ਗਿਆ ਹੈ। ਇਸ ਤੋਂ ਇਲਾਵਾ 13 ਇਨਕਮ ਤੇ ਬਾਰਡਰ ਏਰੀਆ ਸਰਟੀਫਿਕੇਟ ਬਣਾਏ ਗਏ, ਪੈਨਸ਼ਨ ਨਾਲ ਸਬੰਧਤ 19 ਦਰਖਾਸਤਾਂ ਪ੍ਰਾਪਤ ਹੋਈਆਂ ਜਿਸ ਨੂੰ ਵੈਰੀਫਾਈ ਲਈ ਭੇਜਿਆ ਗਿਆ, ਕਿਰਤਾ ਵਿਭਾਗ ਨਾਲ ਸਬੰਧਤ 10 ਦਰਖਾਸਤਾਂ ਪ੍ਰਾਪਤ ਹੋਈਆਂ । ਇਸ ਮੌਕੇ 61 ਜਣਿਆਂ ਦੀ ਸਿਹਤ ਵਿਭਾਗ ਵੱਲੋਂ ਵੈਕਸੀਨੈਸ਼ਨ ਤੇ 19 ਲੋਕਾਂ ਦੀ ਸੈਂਪਲਿੰਗ ਕੀਤੀ ਗਈ।
Spread the love