ਉਮੀਦਵਾਰਾਂ ਦੇ ਚੋਣ ਖਰਚੇ ਉਤੇ ਅੱਖ ਰੱਖਣ ਲਈ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਕਮੇਟੀ ਗਠਿਤ      

ਉਮੀਦਵਾਰਾਂ ਦੇ ਚੋਣ ਖਰਚੇ ਉਤੇ ਅੱਖ ਰੱਖਣ ਲਈ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਕਮੇਟੀ ਗਠਿਤ      
ਉਮੀਦਵਾਰਾਂ ਦੇ ਚੋਣ ਖਰਚੇ ਉਤੇ ਅੱਖ ਰੱਖਣ ਲਈ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਕਮੇਟੀ ਗਠਿਤ      

Sorry, this news is not available in your requested language. Please see here.

ਇਲੈਕਟ੍ਰੋਨਿਕ ਮੀਡੀਆ ਉਤੇ ਇਸ਼ਤਹਾਰ ਦੇਣ ਤੋਂ ਪਹਿਲਾਂ ਕਮੇਟੀ ਦੀ ਪ੍ਰਵਾਨਗੀ ਲੈਣੀ ਜ਼ਰੂਰੀ
ਮੁੱਲ ਦੀ ਖਬਰ ਲਗਾਉਣ ਉਤੇ ਹੋਵੇਗੀ ਸਖਤ ਕਾਰਵਾਈ

ਫਿਰੋਜ਼ਪੁਰ  12 ਜਨਵਰੀ 2022

ਜਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਸ. ਦਵਿੰਦਰ ਸਿੰਘ ਦੀਆਂ ਹਦਾਇਤਾਂ ਉਤੇ ਜਿਲ੍ਹੇ ਦੇ 4 ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜਨ ਵਾਲੇ ਉਮੀਦਵਾਰਾਂ ਵੱਲੋਂ ਮੀਡੀਆ ਉਤੇ ਕੀਤੇ ਜਾਣ ਵਾਲੇ ਖਰਚ ਉਤੇ ਨਿਗਾਹ ਰੱਖਣ ਲਈ ਜਿਲ੍ਹਾ ਪੱਧਰ ਤੇ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਕਮੇਟੀ ਕਾਇਮ ਕਰ ਦਿੱਤੀ ਗਈ ਹੈ, ਜਿਸਨੇ ਆਪਣਾ ਕੰਮ ਚੋਣ ਜਾਬਤੇ ਦੇ ਨਾਲ ਹੀ ਚਾਲੂ ਕਰ ਲਿਆ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਲੋਕ ਸੰਪਰਕ ਅਫਸਰ-ਕਮ-ਨੋਡਲ ਅਫਸਰ ਐੱਮ.ਸੀ.ਐੱਮ.ਸੀ ਫਿਰੋਜ਼ਪੁਰ ਅਰੁਣ ਚੌਧਰੀ ਨੇ ਦਿੱਤੀ।

ਹੋਰ ਪੜ੍ਹੋ :-ਵਿਸ਼ੇਸ਼ ਕੈਂਪਾਂ ਰਾਹੀਂ 703 ਗਰਭਵਤੀ ਔਰਤਾਂ ਦਾ ਮੁਫਤ ਮੈਡੀਕਲ ਚੈੱਕਅਪ: ਸਿਵਲ ਸਰਜਨ

ਸ੍ਰੀ. ਅਰੁਣ ਚੌਧਰੀ ਨੇ ਐੱਮ.ਸੀ.ਐੱਮ.ਸੀ ਵਿੱਚ ਡਿਊਟੀ ਕਰ ਰਹੇ ਸਾਰੇ ਉਮੀਦਵਾਰਾਂ ਨੂੰ ਹਦਾਇਤ ਕੀਤੀ ਕਿ ਮੀਡੀਆ, ਜਿਸ ਵਿਚ ਅਖਬਾਰ, ਰੇਡੀਓ, ਟੀ ਵੀ, ਈ-ਪੇਪਰ ਅਤੇ ਸੋਸ਼ਲ ਮੀਡੀਆ ਆਦਿ ਸ਼ਾਮਿਲ ਹਨ, ਉਪਰ ਤਿੱਖੀ ਨਜ਼ਰ ਰੱਖੀ ਜਾਵੇ ਤੇ ਜੇਕਰ ਕਿਸੇ ਵੀ ਉਮੀਦਵਾਰ ਦਾ ਇਸ਼ਤਿਹਾਰ ਮਿਲਦਾ ਹੈ ਤਾਂ ਉਸ ਨੂੰ ਉਸਦੇ ਚੋਣ ਖਰਚੇ ਵਿਚ ਸ਼ਾਮਿਲ ਕਰਨ ਲਈ ਸਬੰਧਤ ਰਿਟਰਨਿੰਗ ਅਧਿਕਾਰੀ ਨੂੰ ਤੁਰੰਤ ਜਾਣਕਾਰੀ ਦਿੱਤੀ ਜਾਵੇ, ਤਾਂ ਜੋ ਇਹ ਖਰਚਾ ਉਸਦੇ ਚੋਣ ਖਰਚੇ ਵਿਚ ਸ਼ਾਮਿਲ ਕੀਤਾ ਜਾ ਸਕੇ। ਉਨਾਂ ਦੱਸਿਆ ਕਿ ਇਲੈਕਟ੍ਰੋਨਿਕ ਮੀਡੀਆ ਜਿਸ ਵਿਚ ਈ-ਪੇਪਰ ਤੇ ਸੋਸ਼ਲ ਮੀਡੀਆ ਵੀ ਸ਼ਾਮਿਲ ਹਨ, ਵਿਚ ਇਸ਼ਤਹਾਰ ਦੇਣ ਲਈ ਐਮ ਸੀ ਐਮ ਸੀ ਕੋਲੋਂ ਪ੍ਰਵਾਨਗੀ ਲੈਣੀ ਜ਼ਰੂਰੀ ਹੈ ਅਤੇ ਇਸ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਜ਼ਿਲ੍ਹਾ ਲੋਕ ਸੰਪਰਕ ਦਫਤਰ ਦੇ ਕਮਰਾ ਨੰਬਰ A-023 ਵਿਚ ਪਹੁੰਚ ਕੀਤੀ ਜਾਵੇ। ਕਮੇਟੀ ਇਸ ਦੀ ਜਿੱਥੇ ਸਕਰਿਪਟ ਵੇਖੇਗੀ, ਉਥੇ ਇਸ਼ਤਾਹਰ ਬਣਾਉਣ ਤੇ ਲਗਾਉਣ ਉਤੇ ਆਏ ਖਰਚੇ ਦੀ ਜਾਣਕਾਰੀ ਲੈ ਕੇ ਇਹ ਆਗਿਆ ਦੇਵੇਗੀ। ਉਨਾਂ ਕਿਹਾ ਕਿ ਇਸ ਖਰਚੇ ਦੀ ਸਾਰੀ ਅਦਾਇਗੀ ਚੈਕ ਨਾਲ ਕੀਤੀ ਜਾਣੀ ਵੀ ਜਰੂਰੀ ਹੈ।

ਉਨਾਂ ਕਿਹਾ ਕਿ ਜੇਕਰ ਕੋਈ ਅਦਾਰਾ ਉਮੀਦਵਾਰ ਦੀ ਲਿਖਤੀ ਆਗਿਆ ਤੇ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਇਸ਼ਤਹਾਰ ਲਗਾ ਦਿੰਦਾ ਹੈ ਤਾਂ ਉਸ ਵਿਰੁੱਧ 171ਐਚ ਇੰਡੀਅਨ ਪੀਨਲ ਕੋਡ ਤਹਿਤ ਕੇਸ ਦਰਜ ਕਰਵਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਚੋਣਾਂ ਤੋਂ ਦੋ ਦਿਨ ਪਹਿਲਾਂ ਪ੍ਰਿੰਟ ਮੀਡੀਆ ਵਿਚ ਲੱਗਣ ਵਾਲੇ ਇਸ਼ਤਹਾਰ ਵੀ ਉਕਤ ਕਮੇਟੀ ਤੋਂ ਪ੍ਰਵਾਨ ਕਰਵਾਉਣੇ ਜਰੂਰੀ ਹਨ। ਉਨ੍ਹਾਂ ਨੇ ਦੱਸਿਆ ਕਿ ਜੇਕਰ ਕੋਈ ਉਮੀਦਵਾਰ ਮੁੱਲ ਦੀ ਖਬਰ ਕਿਸੇ ਵੀ ਮੀਡੀਆ ਵਿਚ ਲਗਾਉਂਦਾ ਜਾਂ ਛਪਾਉਂਦਾ ਹੈ ਤਾਂ ਜਿੱਥੇ ਉਕਤ ਉਮੀਦਵਾਰ ਦੇ ਚੋਣ ਖਰਚੇ ਵਿਚ ਇਸ ਖਬਰ ਦਾ ਖਰਚਾ ਸ਼ਾਮਿਲ ਕੀਤਾ ਜਾਵੇਗਾ, ਉਥੇ ਚੋਣ ਕਮਿਸ਼ਨ ਦੀ ਵੈਬ-ਸਾਈਟ ਉਤੇ ਉਕਤ ਉਮੀਦਵਾਰ ਦਾ ਨਾਮ ਮੁੱਲ ਦੀਆਂ ਖਬਰਾਂ ਲਗਾਉਣ ਵਾਲੇ ਉਮੀਦਾਵਰਾਂ ਵਿਚ ਸ਼ਾਮਿਲ ਕਰਕੇ ਪ੍ਰਕਾਸ਼ਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਕਤ ਅਦਾਰੇ ਵਿਰੁੱਧ ਕਾਰਵਾਈ ਲਈ ਪ੍ਰੈਸ ਕੌਂਸਲ ਆਫ ਇੰਡੀਆ ਤੇ ਨੈਸ਼ਨਲ ਬਰਾਡਕਾਸਟਿੰਗ ਸਟੈਂਡਰ ਅਥਾਰਟੀ ਨੂੰ ਵੀ ਪੱਤਰ ਲਿਖਿਆ ਜਾਵੇਗਾ।

ਮੀਡੀਆ ਸਰਟੀਫਿਕੇਸ਼ਨ ਅਤੇ ਮਾਨੀਟਰਿੰਗ ਕਮੇਟੀ ਵਿੱਚ ਕੰਮ ਕਰਨ ਵਾਲੇ ਕਰਮਚਾਰੀ

Spread the love