ਡਿਪਟੀ ਕਮਿਸ਼ਨਰ ਵੱਲੋਂ ਪ੍ਰਾਇਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ

ISHA KALEYA
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹਾ ਪੱਧਰੀ ਸ਼ਿਕਾਇਤ ਨਿਵਾਰਨ ਕਮੇਟੀ ਦਾ ਗਠਨ 

Sorry, this news is not available in your requested language. Please see here.

ਕੋਵਿਡ ਵੈਕਸੀਨੇਸ਼ਨ ਦੀਆਂ ਦੋਨੋ ਖੁਰਾਕਾਂ ਲੈਣ ਨੂੰ ਯਕੀਨੀ ਬਣਾਇਆ ਜਾਵੇ: ਸ਼੍ਰੀਮਤੀ ਈਸ਼ਾ ਕਾਲੀਆ
ਐਸ.ਏ.ਐਸ ਨਗਰ 28 ਮਾਰਚ 2022
 
ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਕੀਤੀ ਗਈ । ਇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਭਾਵੇ ਕੋਵਿਡ-19 ਦੀਆਂ ਪਾਬੰਦੀਆ ਹਟਾ ਦਿੱਤੀਆ ਗਈਆ ਹਨ ਪਰ ਇਸ ਬਿਮਾਰੀ ਤੋਂ ਬਚਣ ਲਈ ਕੋਵਿਡ ਵੈਕਸੀਨੇਸ਼ਨ ਦੀਆਂ ਦੋਨੋ ਖੁਰਾਕਾਂ  ਲੈਣੀਆਂ ਲਾਜ਼ਮੀ ਹਨ। ਉਨ੍ਹਾਂ ਸਮੂਹ ਪ੍ਰਾਇਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਨਿਰਦੇਸ਼ ਦਿੱਤੇ ਕਿ 12 ਸਾਲ ਤੋਂ 14 ਸਾਲ ਉਮਰ ਵਰਗ ਦੇ ਸਾਰੇ ਬੱਚਿਆ ਨੂੰ ਵੀ ਕੋਵਿਡ-19 ਦੀਆਂ ਦੋਨੋ ਡੋਜ਼ ਲੱਗਣ ਨੂੰ ਯਕੀਨੀ ਬਣਾਇਆ ਜਾਵੇ ।

ਹੋਰ ਪੜ੍ਹੋ :-ਭਗਵੰਤ ਮਾਨ ਵੱਲੋਂ ਲੋਕਾਂ ਦੇ ਘਰਾਂ ਤੱਕ ਮਿਆਰੀ ਰਾਸ਼ਨ ਪਹੁੰਚਾਉਣ ਦਾ ਐਲਾਨ

 
ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਵਿਦਿਆਰਥੀ ਆਪਣੇ ਮਾਪਿਆ ਦੇ ਮੁਕਾਬਲੇ ਅਧਿਆਪਕਾ ਦੀ ਗੱਲ ਨੂੰ ਵਧੇਰੇ ਅਹਿਮ ਮੰਨਦੇ ਹਨ । ਇਸ ਲਈ ਅਧਿਆਪਕ ਵੀ ਬੱਚਿਆ ਨੂੰ ਕੋਵਿਡ ਵੈਕਸੀਨੇਸ਼ਨ ਦੀਆਂ ਦੋਨੋ ਖੁਰਾਕਾ ਲੈਣ ਬਾਰੇ ਪ੍ਰੇਰਿਤ ਕਰਨ ਤਾਂ ਜੋ ਜਿਲ੍ਹੇ ‘ਚ ਕੋਵਿਡ ਟੀਕਾਕਰਨ ਨੂੰ ਸੌ ਫੀਸਦੀ ਪੂਰਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ 12 ਸਾਲ ਤੋਂ 14 ਸਾਲ ਉਮਰ ਵਰਗ ਦੇ ਬੱਚਿਆ ਦਾ ਟੀਕਾਕਰਨ ਤਕਰੀਬਨ ਹੋ ਚੁੱਕਾ ਹੈ । ਸ੍ਰੀਮਤੀ ਈਸ਼ਾ ਕਾਲੀਆ ਨੇ ਅਧਿਆਪਕਾ ਅਤੇ ਬੱਚਿਆ ਦੇ ਮਾਪਿਆ ਨੂੰ ਅਪੀਲ ਕੀਤੀ ਕਿ ਜਿਨ੍ਹਾਂ   ਨੇ ਅਜੇ ਤੱਕ ਵੈਕਸੀਨੇਸ਼ਨ ਨਹੀ ਲਗਵਾਈ ਉਹ ਜਲਦ ਤੋਂ ਜਲਦ ਵੈਕਸੀਨੇਸ਼ਨ ਦੀਆਂ ਦੋਨੋ ਖੁਰਾਕਾ ਲੈਣ ਤਾਂ ਜੋ ਇਸ ਭਿਆਨਕ ਬਿਮਾਰੀ ਤੋਂ ਬਚਿਆ ਜਾ ਸਕੇ । 
 
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਕੈਡਰੀ ਸ੍ਰੀ ਜਰਨੈਲ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸ੍ਰੀ ਸ਼ੁਸ਼ੀਲ ਨਾਥ ਅਤੇ ਡਿਪਟੀ ਡੀ.ਈ.ਓ ਸੰਕੈਡਰੀ ਸ੍ਰੀਮਤੀ ਕੰਚਨ ਸ਼ਰਮਾ ਅਤੇ ਪ੍ਰਾਇਵੇਟ ਸਕੂਲਾਂ  ਦੇ ਪ੍ਰਿਸੀਪਲ ਵਿਸ਼ੇਸ ਤੌਰ ਤੇ ਹਾਜ਼ਰ ਸਨ।