ਡਿਪਟੀ ਕਮਿਸ਼ਨਰ ਨੇ ਮਾਨਸੂਨ ਸੀਜਨ ‘ਚ ਹੜਾਂ ਤੋਂ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਪੁੱਖਤਾ ਪ੍ਰਬੰਧ ਕਰਨ ਲਈ ਕਿਹਾ

Deputy Commissioner Dr. Preeti Yadav (1)
ਡਿਪਟੀ ਕਮਿਸ਼ਨਰ ਨੇ ਮਾਨਸੂਨ ਸੀਜਨ ‘ਚ ਹੜਾਂ ਤੋਂ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਪੁੱਖਤਾ ਪ੍ਰਬੰਧ ਕਰਨ ਲਈ ਕਿਹਾ

Sorry, this news is not available in your requested language. Please see here.

ਰੂਪਨਗਰ, 22 ਅਪ੍ਰੈਲ 2022
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਆਉਣ ਵਾਲੇ ਮਾਨਸੂਨ ਸੀਜਨ ਦੌਰਾਨ ਹੜਾਂ ਤੋਂ ਹੋਣ ਵਾਲੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਅਤੇ ਇਸ ਨਾਲ ਹੋਣ ਵਾਲੇ ਨੁਕਸਾਨ ਉਪਰੰਤ ਪੁੱਖਤਾ ਪ੍ਰਬੰਧ ਕਰਨ ਦੇ ਮੰਤਵ ਨਾਲ ਸ਼ੁੱਕਰਵਾਰ ਨੂੰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਮੀਟਿੰਗ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਐਕਸ.ਈ.ਐਨ. ਹੈੱਡ ਵਰਕਸ ਸ. ਗੁਰਪ੍ਰੀਤ ਸਿੰਘ ਨੂੰ ਹਦਾਇਤ ਕੀਤੀ ਕਿ ਭਾਖੜਾ ਵਿੱਚ ਜਮ੍ਹਾ ਪਾਣੀ ਸਬੰਧੀ ਸੂਚਨਾ ਅਤੇ ਪਹਾੜਾਂ ਵਿੱਚ ਹੋਈ ਭਾਰੀ ਬਰਸਾਤ ਨਾਲ ਜੇਕਰ ਪਾਣੀ ਛੱਡਿਆ ਜਾਂਦਾ ਹੈ ਤਾਂ ਉਸ ਸਬੰਧੀ ਅਗੇਤੀ ਜਾਣਕਾਰੀ ਸਮੇਂ-ਸਮੇਂ ‘ਤੇ ਲਈ ਜਾਵੇ। ਉਨ੍ਹਾਂ ਕਿਹਾ ਕਿ ਭਾਰੀ ਵਰਖਾਂ ਨਾਲ ਜੇਕਰ ਹੜ੍ਹ ਆਉਂਦੇ ਹਨ ਤਾਂ ਇਸ ਸੂਰਤ ਵਿੱਚ ਸਬੰਧਿਤ ਵਿਭਾਗ ਆਪਣੇ ਅਧੀਨ ਆਉਂਦੇ ਖੇਤਰ ਵਿੱਚ ਪ੍ਰਬੰਧਾਂ ਨੂੰ ਯਕੀਨੀ ਬਣਾਉਣ।
ਉਨ੍ਹਾਂ ਕਿਹਾ ਕਿ ਇਹ ਜਰੂਰੀ ਹੈ ਕਿ 2 ਮਹੀਨੇ ਬਾਅਦ ਆਉਣ ਵਾਲੇ ਮਾਨਸੂਨ ਤੋਂ ਪਹਿਲਾਂ ਹੀ ਜ਼ਿਲ੍ਹਾ ਰੂਪਨਗਰ ਵਿੱਚ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ ਇਸ ਮੌਕੇ ਉੱਤੇ ਉਨ੍ਹਾਂ ਵਿਸ਼ੇਸ਼ ਤੌਰ ‘ਤੇ ਬੀ.ਐਸ.ਐਨ.ਐਲ ਵਿਭਾਗ ਨੂੰ ਟੈਲੀਫੋਨ ਅਤੇ ਮੋਬਾਇਲ ਨੈੱਟਵਰਕ ਨੂੰ ਬਰਕਰਾਰ ਰੱਖਣ ਲਈ ਵਿਕਲਪਾਂ ਦਾ ਇੰਤਜ਼ਾਮਾਤ ਨੂੰ ਧਿਆਨ ਵਿੱਚ ਰੱਖਦੇ ਹੋਏ ਰੂਪ-ਰੇਖਾ ਤਿਆਰ ਕਰਨ ਲਈ ਕਿਹਾ।
ਉਨ੍ਹਾਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਪੀਣ ਯੋਗ ਪਾਣੀ ਅਤੇ ਸਿਹਤ ਵਿਭਾਗ ਨੂੰ ਦਵਾਈਆਂ ਦੇ ਪੁੱਖਤਾ ਪ੍ਰਬੰਧ ਕਰਨ ਲਈ ਵੀ ਹਦਾਇਤ ਕੀਤੀ ਇਸੇ ਤਰ੍ਹਾਂ ਸੜਕਾਂ ਦੀ ਆਵਾਜਾਈ ਨੂੰ ਜਾਰੀ ਰੱਖਣ ਲਈ ਲੋਕ ਨਿਰਮਾਣ ਵਿਭਾਗ ਦੇ ਐਕਸ.ਈ.ਐਨ ਸ. ਦਵਿੰਦਰ ਸਿੰਘ ਨੂੰ ਵੀ ਆਦੇਸ਼ ਦਿੱਤੇ।
ਇਸ ਮੌਕੇ ‘ਤੇ ਸਿਹਤ ਵਿਭਾਗ ਵਲੋਂ ਜਾਣਕਾਰੀ ਦਿੱਤੀ ਗਈ ਕਿ ਹੜ੍ਹਾਂ ਦੌਰਾਨ ਉਨ੍ਹਾਂ ਵਲੋਂ ਵਿਸ਼ੇਸ਼ ਰੈਪਿੰਡ ਰਿਸਪੌਂਸ ਟੀਮਾਂ ਬਣਾਈਆਂ ਜਾਂਦੀਆਂ ਹਨ ਤਾਂ ਜੋ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਸੇਵਾਵਾਂ ਪਹੁੰਚਾਈਆਂ ਜਾ ਸਕਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫਲੱਡ ਕੰਟਰੋਲ ਰੂਮ ਮਾਨਸੂਨ ਦੌਰਾਨ ਦਿਨ-ਰਾਤ ਕੰਮ ਕਰਨਗੇ। ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਹੜ੍ਹਾਂ ਸਬੰਧੀ ਸੂਚਨਾ, ਸਿਹਤ ਦਾ ਸਮਾਨ, ਕਿਸ਼ਤੀਆਂ ਚਲਾਉਣ ਦੀ ਟ੍ਰੈਨਿੰਗ, ਮਰੇ ਹੋਏ ਪਸ਼ੂਆਂ ਦੀ ਡਿਸਪੋਜ਼ਲ ਸਬੰਧੀ, ਨਹਿਰਾਂ ਦੀ ਸਾਂਭ-ਸੰਭਾਲ ਬਾਰੇ, ਪੁਲਿਸ/ਮਿਲਟਰੀ ਸਹਾਇਤਾ, ਸ਼ਹਿਰਾਂ ਵਿੱਚ ਸਾਫ-ਸਫਾਈ ਅਤੇ ਸਰਕਾਰੀ ਇਮਾਰਤਾਂ ਦੀ ਸੁਰੱਖਿਆ ਆਦਿ ਬਾਰੇ ਚਰਚਾ ਕੀਤੀ ਗਈ।
Spread the love