ਇਸੇ ਸੰਦਰਭ ਵਿੱਚ ਹਲਕਾ ਕੇਂਦਰੀ ਦੀ ਗੱਲ ਕਰਦਿਆਂ ਸ੍ਰੀ ਡਾਵਰ ਨੇ ਕਿਹਾ ਕਿ ਹਲਕੇ ਦੇ 35 ਹਜ਼ਾਰ ਪਰਿਵਾਰਾਂ ਦੇ 35 ਕਰੋੜ ਰੁਪਏ ਦੇ ਬਿੱਲ ਮਾਫ ਕਰਕੇ ਮੁੱਖ ਮੰਤਰੀ ਨੇ ਉਨ੍ਹਾਂ ਗਰੀਬ ਪਰਿਵਾਰਾਂ ਦੀ ਸਹਾਇਤਾ ਕੀਤੀ ਹੈ, ਜਿਹੜੇ ਕੋਵਿਡ ਦੀ ਮਹਾਂਮਾਰੀ ਕਾਰਨ ਬਿਜਲੀ ਬਿੱਲ ਜਮ੍ਹਾਂ ਕਰਵਾਉਣ ਤੋਂ ਅਸਮੱਰਥ ਸਨ। ਕੋਵਿਡ ਦੇ ਕਾਰਨ ਬੇਅੰਤ ਲੋਕਾਂ ਦੀ ਨੌਕਰੀ ਜਾਣ ਕਾਰਨ ਉਨ੍ਹਾਂ ਦਾ ਗੁਜ਼ਾਰਾ ਮੁਸ਼ਕਿਲ ਹੋ ਰਿਹਾ ਸੀ ਪਰ ਚੰਨੀ ਸਰਕਾਰ ਨੇ ਉਨ੍ਹਾਂ ਦੇ ਦੁੱਖ-ਦਰਦ ਨੂੰ ਸਮਝਦਿਆਂ ਇਸ ਦੁੱਖ ਦੀ ਘੜੀ ਵਿੱਚ ਗਰੀਬ ਲੋਕਾਂ ਦਾ ਹੱਥ ਫੜ ਕੇ ਉਨ੍ਹਾਂ ਦੇ ਨਾਲ ਖੜ੍ਹੇ ਹੋ ਕੇ ਇਹ ਸਿੱਧ ਕਰ ਦਿੱਤਾ ਹੈ ਕਿ ਚੰਨੀ ਸਰਕਾਰ ਪੰਜਾਬ ਦੇ ਲੋਕਾਂ ਦੇ ਦੁੱਖ ਦਰਦ ਵਿੱਚ ਸ਼ਾਮਲ ਹੈ।
ਵਿਧਾਇਕ ਸ੍ਰੀ ਸੁਰਿੰਦਰ ਡਾਵਰ ਨੇ ਅੱਗੇ ਕਿਹਾ ਕਿ ਇਸ ਫੈਸਲੇ ਨਾਲ ਉਨ੍ਹਾਂ ਦੇ ਹਲਕੇ ਦੇ 35 ਹਜ਼ਾਰ ਪਰਿਵਾਰਾਂ ਦੇ ਜ਼ੋ 35 ਕਰੋੜ ਰੁਪਏ ਦੇ ਬਿੱਲ ਮਾਫ ਕੀਤੇ ਹਨ, ਓਸ ਲਈ ਉਹ ਮੁੱਖ ਮੰਤਰੀ ਚੰਨੀ ਦੇ ਵਿਸ਼ੇਸ਼ ਤੌਰ ‘ਤੇ ਧੰਨਵਾਦੀ ਹਨ, ਜਿਸ ਦੇ ਸਦਕਾ ਗਰੀਬ ਲੋਕਾਂ ਨੂੰ ਜ਼ੋ ਦੀਵਾਲੀ ਦਾ ਤੋਹਫਾ ਮਿਲਿਆ ਹੈ, ਉਸ ਨਾਲ ਉਨ੍ਹਾਂ ਦੇ ਘਰ ਰੌਸ਼ਨੀ ਨਾਲ ਜਗਮਗਾ ਉੱਠੇ ਹਨ।
ਸ੍ਰੀ ਡਾਵਰ ਨੇ ਆਪਣੇ ਹਲਕੇ ਦੇ ਯੋਗ ਲਾਭਪਾਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਮਿਲ ਕੇ ਫਾਰਮ ਭਰਨ ਅਤੇੇ ਜਲਦ ਤੋ ਜਲਦ ਸਬੰਧਤ ਦਫਤਰ ਵਿੱਚ ਜਮ੍ਹਾਂ ਕਰਵਾ ਦੇਣ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾਂ ਹੈ ਤਾਂ ਉਹ ਉਨ੍ਹਾਂ ਨਾਲ ਰਾਬਤ ਕਰ ਸਕਦੇ ਹਨ।