ਸ੍ਰੀ ਹਰਜੀਤ ਸਿੰਘ (ਆਈ.ਪੀ.ਐਸ) ਨੇ ਐਸ.ਐਸ ਪੀ ਗੁਰਦਾਸਪੁਰ ਦਾ ਅਹੁੱਦਾ ਸੰਭਾਲਿਆ

_Harjeet Singh IPS
ਸ੍ਰੀ ਹਰਜੀਤ ਸਿੰਘ (ਆਈ.ਪੀ.ਐਸ) ਨੇ ਐਸ.ਐਸ ਪੀ ਗੁਰਦਾਸਪੁਰ ਦਾ ਅਹੁੱਦਾ ਸੰਭਾਲਿਆ

Sorry, this news is not available in your requested language. Please see here.

ਜ਼ਿਲ੍ਹਾ ਵਾਸੀਆਂ ਦੀ ਮੁਸ਼ਕਿਲ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ

ਗੁਰਦਾਸਪੁਰ, 1 ਅਪ੍ਰੈਲ  2022

ਸ੍ਰੀ ਹਰਜੀਤ ਸਿੰਘ ਆਈ.ਪੀ.ਐਸ (2010) ਵਲੋਂ ਅੱਜ ਐਸ.ਐਸ.ਪੀ ਗੁਰਦਾਸਪੁਰ ਦਾ ਅਹੁੱਦਾ ਸੰਭਾਲ ਲਿਆ ਗਿਆ ਹੈ। ਐਸ.ਐਸ.ਪੀ ਦਾ ਅਹੁੱਦਾ ਸੰਭਾਲਣ ਤੋਂ ਪਹਿਲਾਂ ਸ੍ਰੀ ਹਰਜੀਤ ਸਿੰਘ, ਐਸ.ਏ.ਐਸ (ਮੁਹਾਲੀ) ਵਿਖੇ ਐਸ.ਐਸ.ਪੀ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਦੱਸਣਯੋਗ ਹੈ ਕਿ ਇਨਾਂ ਤੋਂ ਪਹਿਲਾਂ ਡਾ. ਨਾਨਕ ਸਿੰਘ ਆਈ.ਪੀ.ਐਸ, ਜ਼ਿਲ੍ਹਾ ਗੁਰਦਾਸਪੁਰ ਵਿਖੇ ਐਸ.ਐਸ.ਪੀ ਵਜੋਂ ਸੇਵਾਵਾਂ ਨਿਭਾ ਰਹੇ ਸਨ ਅਤੇ ਹੁਣ ਉਹ ਗੁਰਦਾਸਪੁਰ ਤੋਂ ਬਦਲ ਕੇ ਪਟਿਆਲਾ ਦੇ ਐਸ.ਐਸ.ਪੀ ਵਜੋਂ ਵਜੋਂ ਤਾਇਨਾਤ ਹੋਏ ਹਨ।

ਹੋਰ ਪੜ੍ਹੋ :-ਚੰਡੀਗੜ੍ਹ, ਪੰਜਾਬ ਨੂੰ ਸੌਂਪਣ ਲਈ ਭਾਜਪਾ ਨੂੰ ਛੱਡ ਕੇ ਸਦਨ ਵੱਲੋਂ ਸਰਬਸੰਮਤੀ ਨਾਲ ਮਤਾ ਪਾਸ

2010 ਬੈਚ ਦੇ ਆਈ.ਪੀ.ਐਸ, ਸ੍ਰੀ ਹਰਜੀਤ ਸਿੰਘ, ਐਸ.ਐਸ.ਪੀ ਮਹਾਲੀ ਤੋਂ ਇਲਾਵਾ ਵੱਖ-ਵੱਖ ਉੱਚ ਅਹੁਦਆਂ ’ਤੇ ਸੇਵਾਵਾਂ ਨਿਭਾ ਚੁੱਕੇ ਹਨ। ਐਸ.ਐਸ.ਪੀ ਗੁਰਦਾਸਪੁਰ ਦਾ ਅਹੁਦਾ ਸੰਭਾਲਣ ਉਪਰੰਤ ਗੈਰ ਰਸਮੀ ਗੱਲਬਾਤ ਕਰਦਿਆਂ ਐਸ.ਐਸ.ਪੀ ਹਰਜੀਤ ਸਿੰਘ ਆਈ.ਪੀ.ਐਸ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਕੀਤੀਆਂ ਜਾਣਗੀਆਂ ਤੇ ਹਰੇਕ ਨਾਗਰਿਕ ਦਾ ਉਨਾਂ ਦੇ ਦਫ਼ਤਰ ਵਿਚ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ।

ਉਨਾਂ ਅੱਗੇ ਕਿਹਾ ਕਿ ਲੋਕਾਂ ਨੂੰ ਨਿਆਂ ਦਿਵਾਉਣਾ ਪੁਲਿਸ ਪ੍ਰਸ਼ਾਸਨ ਦੀ ਪਹਿਲ ਹੋਵੇਗੀ ਅਤੇ ਥਾਣਿਆਂ, ਪੁਲਿਸ ਚੌਂਕੀਆਂ ਅਤੇ ਪੁਲਿਸ ਵਿਭਾਗ ਦੇ ਦਫਤਰਾਂ ਵਿਚ ਲੋਕਾਂ ਦੀ ਹਰ ਮੁਸ਼ਕਿਲ ਹੱਲ ਕਰਨੀ ਉਨਾਂ ਦੀ ਪ੍ਰਾਰਥਮਿਕਤਾ ਹੋਵੇਗੀ। ਉਨਾਂ ਅੱਗੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਨਕੇਲ ਹੋਰ ਕੱਸੀ ਜਾਵੇਗੀ ਅਤੇ ਜ਼ਿਲ੍ਹੇ ਅੰਦਰ ਅਮਨ, ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਪੁਲਿਸ ਪ੍ਰਸ਼ਾਸਨ ਦੀ ਪ੍ਰਮੁੱਖਤਾ ਹੋਵੇਗੀ।

ਅਹੁੱਦਾ ਸੰਭਾਲਣ ਉਪੰਰਤ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਐਸ.ਐਸ.ਪੀ ਗੁਰਦਾਸਪੁਰ ਨੇ ਅਧਿਕਾਰੀਆਂ ਨੂੰ ਇਕ ਟੀਮ ਵਜੋਂ ਜਿਲੇ ਅੰਦਰ ਸੇਵਾਵਾਂ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਗੁਰਮੀਤ ਸਿੰਘ ਐਸ.ਪੀ (ਹੈੱਡਕੁਆਟਰ) ਗੁਰਦਾਸਪੁਰ ਅਤੇ ਹੋਰ ਅਧਿਕਾਰੀ ਵੀ  ਮੋਜੂਦ ਸਨ।

ਇਸ ਤੋਂ ਪਹਿਲਾਂ ਸ੍ਰੀ ਹਰਜੀਤ ਸਿੰਘ ਆਈ.ਪੀ.ਐਸ ਦਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਫਤਰ ਗੁਰਦਾਸਪੁਰ ਵਿਖੇ ਪੁਹੰਚਣ ਤੇ ਪੁਲਿਸ ਅਧਿਕਾਰੀਆਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ।

ਸ੍ਰੀ ਹਰਜੀਤ ਸਿੰਘ (ਆਈ.ਪੀ.ਐਸ), ਐਸ.ਐਸ.ਪੀ ਗੁਰਦਾਸਪੁਰ।

Spread the love