Mr. Pravin Chindhu Darade, IAS ਜਨਰਲ ਅਬਜਰਵਰ ਵਿਧਾਨ ਸਭਾ ਚੋਣ ਹਲਕਾ 003-ਪਠਾਨਕੋਟ ਵੱਲੋਂ ਕੀਤਾ ਗਿਆ ਐਮ.ਸੀ.ਐਮ.ਸੀ. ਸੈਂਟਰ ਦਾ ਦੋਰਾ

Mr. Pravin Chindhu Darade, IAS
Mr. Pravin Chindhu Darade, IAS ਜਨਰਲ ਅਬਜਰਵਰ ਵਿਧਾਨ ਸਭਾ ਚੋਣ ਹਲਕਾ 003-ਪਠਾਨਕੋਟ ਵੱਲੋਂ ਕੀਤਾ ਗਿਆ ਐਮ.ਸੀ.ਐਮ.ਸੀ. ਸੈਂਟਰ ਦਾ ਦੋਰਾ

Sorry, this news is not available in your requested language. Please see here.

ਐਮ.ਸੀ.ਐਮ.ਸੀ. ਸੈਂਟਰ ਦੇ ਕਾਰਜਾਂ ਬਾਰੇ ਪ੍ਰਾਪਤ ਕੀਤੀ ਜਾਣਕਾਰੀ

ਪਠਾਨਕੋਟ: 2 ਫਰਵਰੀ 2022 

ਵਿਧਾਨ ਸਭਾ ਦੀਆਂ ਆਮ ਚੋਣਾਂ-2022 ਨੂੰ ਮੁੱਖ ਰੱਖਦਿਆਂ ਹੋਇਆਂ ਭਾਰਤ ਚੋਣ ਕਮਿਸ਼ਨ ਵਲੋਂ ਜ਼ਿਲ੍ਹੇ ਦੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ (001-ਸੁਜਾਨਪੁਰ, 002-ਭੋਆ (ਅ.ਜ.) ਅਤੇ 003-ਪਠਾਨਕੋਟ) ਵਿਖੇ ਵਿਧਾਨ ਸਭਾ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਜਿਸ ਅਧੀਨ ਮਾਨਯੋਗ ਸ਼੍ਰੀ ਸੰਯਮ ਅਗਰਵਾਲ, ਆਈ.ਏ.ਐਸ., ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਪਠਾਨਕੋਟ ਦੀਆਂ ਹਦਾਇਤਾਂ ਅਨੁਸਾਰ ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਵਿਖੇ ਜਿਲ੍ਹਾ ਪੱਧਰੀ ਮੀਡੀਆ ਸਰਟੀਫਾਈਂਗ ਐਂਡ ਮੋਨੀਟਰਿੰਗ ਕਮੇਟੀ ਦਾ ਸੈਂਟਰ ਸਥਾਪਿਤ ਕੀਤਾ ਗਿਆ ਹੈ । ਅੱਜ ਜਿਲ੍ਹਾ ਪਠਾਨਕੋਟ ਵਿਖੇ ਵਿਧਾਨ ਸਭਾ ਚੋਣ ਹਲਕਾ 003-ਪਠਾਨਕੋਟ ਲਈ ਨਿਯੁਕਤ ਕੀਤੇ ਜਨਰਲ ਅਬਜਰਵਰ Mr. Pravin Chindhu Darade, IAS  ਕਾਡਰ ਮਹਾਂਰਾਸ਼ਟਰ, ਬੈਚ-1998 ਜੀ ਵੱਲੋਂ ਵਿਸੇਸ ਤੋਰ ਤੇ ਦੋਰਾ ਕੀਤਾ ਗਿਆ।

ਹੋਰ ਪੜ੍ਹੋ :-ਪ੍ਰਸ਼ਾਸਨ ਵੱਲੋਂ ਵੋਟਰਾਂ ਨੂੰ ਵੋਟਿੰਗ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਸਵੀਪ ਅਧੀਨ ਵਿਆਪਕ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ: ਓਜਸਵੀ ਅਲੰਕਾਰ

ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਸ੍ਰੀ ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ-ਕਮ-ਨੋਡਲ ਅਫਸਰ ਮੀਡੀਆ ਸਰਟੀਫਾਈਂਗ ਐਂਡ ਮੋਨੀਟਰਿੰਗ ਕਮੇਟੀ ਪਠਾਨਕੋਟ ਵੱਲੋਂ ਦੱਸਿਆ ਗਿਆ ਕਿ ਜਿਲ੍ਹਾ ਪੱਧਰੀ ਕਮੇਟੀ ਵੱਲੋਂ ਭਾਰਤ ਚੋਣ ਕਮਿਸ਼ਨ ਵੱਲੋਂ ਦਿੱਤੀਆਂ ਹਦਾਇਤਾਂ ਦੇ ਅਨੁਸਾਰ ਕਾਰਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਟੀਮ ਵੱਲੋਂ ਇਲੈਕਟੋਨਿਕ ਮੀਡੀਆ, ਪਿ੍ਰੰਟ ਮੀਡੀਆ, ਰੇਡੀਓ, ਸੋਸਲ ਮੀਡੀਆ ਤੇ ਵੀ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿਸ ਰਾਜਨੀਤਿਕ ਪਾਰਟੀ ਵੱਲੋਂ ਵਿਗਿਆਪਨ ਲਈ ਜਾਂ ਕਿਸੇ ਵੀਡਿਓ ਕੰਟੈਂਟ ਸਰਟੀਫਾਈ ਕਰਵਾਉਂਣ ਲਈ ਅਪਲਾਈ ਕੀਤਾ ਜਾਂਦਾ ਹੈ ਤਾਂ ਨਿਰਧਾਰਤ ਸਮੇਂ ਦੇ ਅੰਦਰ ਅੰਦਰ ਐਮ.ਸੀ.ਐਮ.ਸੀ. ਕਮੇਟੀ ਵੱਲੋਂ ਕਾਰਜ ਨੂੰ ਪੂਰਾ ਕੀਤਾ ਜਾਂਦਾ ਹੈ।

Spread the love