ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨੈਸ਼ਨਲ ਕਮਿਸ਼ਨ ਫਾਰ ਵੂਮੈਨ ਦੇ ਸਹਿਯੋਗ ਨਾਲ ਜਾਗਰੂਕਤਾ ਪਰੋਗਰਾਮ

DD
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨੈਸ਼ਨਲ ਕਮਿਸ਼ਨ ਫਾਰ ਵੂਮੈਨ ਦੇ ਸਹਿਯੋਗ ਨਾਲ ਜਾਗਰੂਕਤਾ ਪਰੋਗਰਾਮ

Sorry, this news is not available in your requested language. Please see here.

ਫਾਜ਼ਿਲਕਾ, 11 ਨਵੰਬਰ 2021

ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਅਤੇ ਜ਼ਿਲਾ ਅਤੇ ਸੈਸ਼ਨ ਜੱਜ ਸ਼੍ਰੀ ਤਰਸੇਮ ਮੰਗਲਾ ਦੀਆਂ ਹਦਾਇਤਾਂ ਦੀ ਪਾਲਣਾ ਹਿੱਤ ਅਤੇ ਸ਼੍ਰੀ ਅਮਨਦੀਪ ਸਿੰਘ ਸੀ.ਜੇ.ਐੱਮ ਕਮ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੀ ਅਗੁਆਈ ਹੇਠ ਆਜ਼ਾਦੀ ਦਾ ਅਮ੍ਰਿਤ ਮਹੋਤਸਵ ਦੇ ਅਧੀਨ ਪੈਨ ਇੰਡੀਆ ਜਾਗਰੂਕਤਾ ਮੁੁਹਿੰਮ ਦੇ ਤਹਿਤ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੁਆਰਾ ਨੈਸ਼ਨਲ ਕਮਿਸ਼ਨ ਫਾਰ ਵੂਮੈਨ ਦੇ ਸਹਿਯੋਗ ਨਾਲ ਜਿਲ੍ਹਾ ਫਾਜ਼ਿਲਕਾ ਦੀਆਂ ਪੰਜਾਬ ਪੁਲਿਸ ਦਾ ਲੇਡੀਜ਼ ਸਟਾਫ, ਆਂਗਣਵਾੜੀ ਕੁਆਰਡੀਨੇਟਰਸ਼, ਆਸ਼ਾ ਫਸੀਲੀਟੇਟਰਸ਼ ਅਤੇ ਸਰਕਾਰੀ ਸਕੂਲ ਦੇ ਮਹਿਲਾ ਸਟਾਫ ਲਈ ਜਾਗਰੂਕਤਾ ਪਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਉਦਘਾਟਨ ਸ਼੍ਰੀ ਤਰਸੇਮ ਮੰਗਲਾ ਨੇ ਕੀਤਾ।

ਹੋਰ ਪੜ੍ਹੋ :-ਕਣਕ ਦੀ ਬਿਜਾਈ ਦੌਰਾਨ ਜ਼ਿਲ੍ਹੇ ਅੰਦਰ ਡਾਇਆ ਖਾਦ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ

ਇਸ ਜਾਗਰੂਕਤਾ ਪਰੋਗਰਾਮ ਵਿੱਚ ਸ਼੍ਰੀਮਤੀ ਨਵੀਨ ਜ਼ਸੂਜਾ ਪੈਨਲ ਵਕੀਲ ਅਤੇ ਸ਼੍ਰੀਮਤੀ ਮੀਨੂ ਬਜਾਜ ਪੈਨਲ ਵਕੀਲ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਵੱਲੋਂ ਘਰੇਲੂ ਹਿੰਸਾ ਐਕਟ, ਹਿੰਦੂ ਲਾਅ ਸਪੈਸ਼ਲ ਤੌਰ ਤੇ ਸੰਪਤੀ ਨਾਲ ਸਬੰਧਿਤ ਕਾਨੂੰਨ, ਔਰਤਾਂ ਦੀ ਸਿਹਤ ਅਤੇ ਗਰਭਪਾਤ ਸਬੰਧੀ ਕਾਨੂੰਨ ਆਦਿ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ ਗਈ। ਮੁੁਫਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਕੋਈ ਵੀ ਅਨੁੁਸੂਚਿਤ ਜਾਤੀ ਜਾਂ ਕਬੀਲੇ ਦੇ ਮੈਂਬਰ, ਮਾਨਸਿਕ ਰੋਗੀ ਜਾਂ ਅਪੰਗ, ਜੇਲਾਂ ਵਿੱਚ ਬੰਦ ਹਵਾਲਾਤੀ ਅਤੇ ਕੈਦੀ ਜਾਂ ਹਿਰਾਸਤ ਵਿੱਚ ਵਿਅਕਤੀ, ਔਰਤਾਂ ਜਾਂ ਬੱਚੇ, ਕੁੁਦਰਤੀ ਆਫਤਾਂ ਦੇ ਮਾਰੇ, ਬੇਗਾਰ ਦੇ ਮਾਰੇ, ਉਦਯੋਗਿਕ ਕਾਮੇ, ਹਰ ਉਹ ਵਿਅਕਤੀ  ਜਿਸਦੀ ਸਾਲਾਨਾ ਆਮਦਨ 3 ਲੱਖ ਰੁੁਪਏ ਤੋਂ ਘੱਟ ਹੋਵੇਸ ਉਹ ਮੁੁਫਤ ਕਾਨੂੰਨੀ ਸਹਾਇਤਾ ਸਕੀਮ ਦਾ ਲਾਭ ਲੈ ਸਕਦਾ ਹੈ। ਇਸ ਤੋਂ ਇਲਾਵਾ ਉਨਾਂ ਨੂੰ ਮੀਡੀਏਸ਼ਨ ਸੈਂਟਰ (ਵਿਚੋਲਗੀ ਕੇਂਦਰ) ਕੌਮੀ ਅਦਾਲਤ ਬਾਰੇ ਵੀ ਜਾਣਕਾਰੀ ਦਿੱਤੀ ਗਈ।

ਇਸ ਤੋਂ ਇਲਾਵਾ ਉਨਾਂ ਨੂੰ ਪੰਜਾਬ ਮੁੁਆਵਜ਼ਾ ਸਕੀਮ 2017 ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਕਿ ਇਸ ਸਕੀਮ ਤਹਿਤ ਪੀੜਤ ਜਾਂ ਉਸਦੇ ਆਸ਼ਰਿਤਾਂ ਨੂੰ ਮੁੁਆਵਜ਼ਾ ਦਿੱਤਾ ਜਾਂਦਾ ਹੈ, ਜਿਨਹਾਂ ਨੂੰ ਅਪਰਾਧ ਦੇ ਨਤੀਜੇ ਵਜੋਂ ਨੁੁਕਸਾਨ ਜਾਂ ਸੱਟ ਲੱਗੀ ਹੈ ਅਤੇ ਜਿਨਹਾਂ ਦੇ ਮੁੁੜ ਵਸੇਵੇਂ ਦੀ ਲੋੜ ਹੈ । ਇਸ ਤਹਿਤ ਕਾਨੂੰਨੀ ਸੇਵਾਵਾਂ ਅਥਾਰਟੀ ਦੁੁਆਰਾ ਧਾਰਾ 357 ਏ (2)(3) ਸੀ.ਆਰ.ਪੀ.ਸੀ ਤਹਿਤ ਮੁੁਆਵਜ਼ੇ ਦੀ ਸਿਫਾਰਸ਼ ਕੀਤੀ ਜਾ ਸਕਦੀ ਹੈ ਜਾਂ ਜਿੱਥੇ ਮਾਮਲੇ ਨੂੰ ਕਿਸੇ ਸਕੀਮ ਤਹਿਤ ਕਵਰ ਨਹੀਂ ਕੀਤਾ ਜਾ ਸਕਦਾ, ਤਾਂ ਇਸ ਦੇ ਤਹਿਤ ਡਾਕਟਰੀ ਅਤੇ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਸ਼ਡਿਉਲ ਅਨੁੁਸਾਰ ਐਸਿਡ ਅਟੈਕ ਲਈ ਮੁੁਆਵਜ਼ੇ ਦੀ ਘੱਟੋ-ਘੱਟੋ ਰਕਮ 3 ਲੱਖ ਰੁੁਪਏ ਹੈ, ਐਸਿਡ ਅਟੈਕ ਕਾਰਨ ਮੌਤ ਹੋਣ ਤੇ 5 ਲੱਖ, ਮੈਡੀਕਲ ਖਰਚੇ ਦੀ 100 ਪ੍ਰਤੀਸ਼ਤ ਪਰਤੀਪੂਰਤੀ, ਬਲਾਤਕਾਰ ਪੀੜਤਾਂ ਲਈ 3 ਲੱਖ ਅਤੇ ਬਲਾਤਕਾਰ ਦੇ ਨਾਲ ਕਤਲ ਲਈ 4 ਲੱਖ, ਨਾਬਾਲਗ ਦੇ ਸਰੀਰਕ ਸ਼ੋਸ਼ਣ  ਲਈ 2 ਲੱਖ ਦਾ ਮੁੁਆਵਜ਼ਾ , ਮੌਤ ਦਾ ਕੇਸ ਵਿੱਚ 2 ਲੱਖ ਦਾ ਮੁੁਆਵਜ਼ਾ, ਸਥਾਈ ਅਪੰਗਤਾ ਦੇ ਕੇਸ ਵਿੱਚ 2 ਲੱਖ ਰੁੁਪਏ ਅਤੇ ਅੰਸ਼ਿਕ ਅਪੰਗਤਾ ਦੇ ਕੇਸ ਵਿੱਚ 1  ਲੱਖ, ਤੇਜਾਬੀ ਹਮਲੇ ਤੋ ਇਲਾਵਾ 25 ਫੀਸਦੀ ਤੋ ਜ਼ਿਆਦਾ ਜਲਣ ਦੇ ਕੇਸਾਂ ਵਿੱਚ 2 ਲੱਖ ਰੁੁਪਏ ਦਾ ਮੁੁਆਵਜ਼ਾ ਮਿਲਣਯੋਗ ਹੈ।

Spread the love