ਕੌਮੀ ਲੋਕ ਅਦਾਲਤ 12 ਮਾਰਚ ਨੂੰ

National Lok Adalat
National Lok Adalat

Sorry, this news is not available in your requested language. Please see here.

ਬਰਨਾਲਾ, 8 ਮਾਰਚ 2022

ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ (ਨਾਲਸਾ), ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਤੇ ਸ੍ਰੀ ਵਰਿੰਦਰ ਅਗਰਵਾਲ ਜ਼ਿਲਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੀ ਅਗਵਾਈ ਹੇਠ ਜ਼ਿਲਾ ਕਚਿਹਰੀਆਂ ਬਰਨਾਲਾ ਵਿਖੇ 12 ਮਾਰਚ ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ।

ਹੋਰ ਪੜ੍ਹੇਂ :-ਡੱਬਵਾਲਾ ਕਲਾਂ ਵਿੱਚ ਵਿਸ਼ਵ ਮਹਿਲਾ ਦਿਵਸ ਮਨਾਇਆ ਗਿਆ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਜੱਜ (ਸ.ਡ.)/ਸੀ.ਜੇ.ਐੱਮ.-ਕਮ-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਗੁਰਬੀਰ ਸਿੰਘ ਨੇ ਦੱਸਿਆ ਕਿ ਸ੍ਰੀ ਵਰਿੰਦਰ ਅਗਰਵਾਲ ਦੀ ਪ੍ਰਧਾਨਗੀ ਹੇਠ ਸੈਸ਼ਨ ਡਿਵੀਜ਼ਨ ਬਰਨਾਲਾ ਦੇ ਜੁਡੀਸ਼ੀਅਲ ਅਫ਼ਸਰਾਂ ਨਾਲ ਹਫਤਾਵਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਜਾ ਸਕੇ। ਇਸ ਤੋਂ ਇਲਾਵਾਂ ਉਨਾਂ ਦੱਸਿਆ ਕਿ ਆਮ ਲੋਕ ਇਸ ਕੌਮੀ ਲੋਕ ਅਦਾਲਤ ਦਾ ਜ਼ਿਆਦਾ ਤੋਂ ਜ਼ਿਆਦਾ ਲਾਭ ਲੈਣ ਅਤੇ ਆਪਣੇ ਚੱਲ ਰਹੇ ਕੇਸਾਂ ਦਾ ਆਪਸੀ ਸਮਝੌਤੇ ਰਾਹੀਂ ਨਿਪਟਾਰਾ ਕਰਵਾਉਣ, ਜਿਸ ਨਾਲ ਦੋਵੇਂ ਧਿਰਾਂ ਦੇ ਪੈਸੇ ਅਤੇ ਸਮੇਂ ਦੀ ਬੱਚਤ ਹੁੰਦੀ ਹੈ।

ਉਨਾਂ ਦੱਸਿਆ ਕਿ ਜਿਸ ਵੀ ਵਿਅਕਤੀ ਨੇ ਆਪਣੇ ਕੇਸ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਵਾਉਣਾ ਹੋਵੇ ਉਹ ਸਬੰਧਿਤ ਅਦਾਲਤ ਜਾਂ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਿਖੇ ਦਰਖਾਸਤ ਦੇ ਕੇ ਇਸ ਲੋਕ ਅਦਾਲਤ ਰਾਹੀਂ ਆਪਣੇ ਝਗੜੇ ਦਾ ਨਿਪਟਾਰਾ ਕਰਵਾ ਸਕਦਾ ਹੈ। ਇਸ ਕੌਮੀ ਲੋਕ ਅਦਾਲਤ ਦੀ ਵਧੇਰੇ ਜਾਣਕਾਰੀ ਲਈ ਇਸ ਦਫ਼ਤਰ ਦੇ ਫੋਨ ਨੰਬਰ 01679-243522 ਜਾਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਦੇ ਟੌਲ ਫ੍ਰੀ ਹੈਲਪਲਾਈਨ ਨੰਬਰ 1968 ’ਤੇ ਸੰਪਰਕ ਕੀਤਾ ਜਾ ਸਕਦਾ ਹੈ।