11 ਦਸੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ

Sorry, this news is not available in your requested language. Please see here.

30ਨਵੰਬਰ ਤੱਕ 2842 ਕੇਸ ਕੌਮੀ ਲੋਕ ਅਦਾਲਤ ਵਿੱਚ ਨਿਪਟਾਰੇ ਲਈ ਪਹੁੰਚੇ ਹਨ-ਸੀਜੇਐੱਮ

  • ਧਿਰਾਂਦੀ ਆਪਸੀ ਸਹਿਮਤੀ ਨਾਲ ਹੋਵੇਗਾ ਕੇਸਾਂ ਦਾ ਨਿਪਟਾਰਾਸੰਗੀਨ ਫੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਕਿਸਮ ਦੇ ਦੀਵਾਨੀ ਕੇਸਪਰਿਵਾਰਿਕ ਝਗੜੇਰੈਵਿਨਿਊ ਕੇਸ ਅਤੇ ਚੈੱਕ ਬਾਊਂਸ ਆਦਿ ਕੇਸਾਂ ਦੀ ਹੋਵੇਗੀ ਸੁਣਵਾਈ
  • ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਫਿਰੋਜ਼ਪੁਰ ਦੇ ਪੱਤਰਕਾਰਾਂ ਨਾਲਰੱਖੀ ਇੱਕ ਵਿਸ਼ੇਸ਼ ਮੀਟਿੰਗ

ਫਿਰੋਜ਼ਪੁਰ 2 ਦਸੰਬਰ 2021

                                     11 ਦਸੰਬਰ 2021 ਨੂੰ ਜ਼ਿਲ੍ਹਾ ਫਿਰੋਜ਼ਪੁਰ ਅਤੇ ਸਬ ਡਵੀਜ਼ਨ ਗੁਰੂਹਰਸਹਾਏ ਤੇ ਜ਼ੀਰਾ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾਵੇਗੀ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਧਿਰਾਂ ਦੀ ਆਪਸੀ ਸਹਿਮਤੀ ਨਾਲ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ ਇਸ ਲਈ ਲੋਕ ਇਸ ਨੈਸ਼ਨਲ ਲੋਕ ਅਦਾਲਤ ਦਾ ਵੱਧ ਲਾਭ ਉਠਾਉਣ ਅਤੇ ਆਪਣੇ ਝਗੜੇ ਨਿਪਟਾਉਣ। ਇਸ ਤੋਂ ਇਲਾਵਾ ਪ੍ਰੀ-ਲਿਟੀਗੇਟਿਵ ਕੇਸ ਜੋ ਕਿ ਅਜੇ ਤੱਕ ਅਦਾਲਤ ਵਿੱਚ ਦਾਇਰ ਨਹੀਂ ਕੀਤੇ ਗਏ ਉਹ ਕੇਸ ਵੀ ਇਸ ਲੋਕ ਅਦਾਲਤ ਵਿੱਚ ਨਿਪਟਾਏ ਜਾਣਗੇ ਤੇ ਸੰਗੀਨ ਫੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਕਿਸਮ ਦੇ ਦੀਵਾਨੀ ਕੇਸ, ਪਰਿਵਾਰਿਕ ਝਗੜੇ, ਰੈਵਿਨਿਊ ਕੇਸ, ਚੈੱਕ ਬਾਊਂਸ, ਬੈਂਕ ਲੋਨ ਕੇਸ, ਇਨਸ਼ਿਉਰੈਂਸ ਰਿਕਵਰੀ ਕੇਸ, ਬਿਜਲੀ ਤੇ ਪਾਣੀ ਦੇ ਬਿੱਲ ਕੇਸਾਂ ਆਦਿ ਦੀ ਵੀ ਸੁਣਵਾਈ ਹੋਵੇਗੀ। ਇਹ ਪ੍ਰਗਟਾਵਾ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਏਕਤਾ ਉੱਪਲ ਵੱਲੋਂ ਫਿਰੋਜ਼ਪੁਰ ਦੇ ਪੱਤਰਕਾਰਾਂ ਨਾਲ ਰੱਖੀ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ ਗਿਆ।

          ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਏਕਤਾ ਉੱਪਲ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੁੰਦੀ ਹੈ। ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਤੇ ਇਹ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਇਸ ਨਾਲ ਧਿਰਾਂ ਨੂੰ ਮੁਕੱਦਮੇਬਾਜ਼ੀ ਤੋਂ ਮੁਕਤੀ ਮਿਲਦੀ ਹੈ। । ਉਨ੍ਹਾਂ ਅੱਗੇ ਦੱਸਿਆ ਕਿ 30 ਨਵੰਬਰ ਤੱਕ 2842 ਕੇਸ ਨਿਪਟਾਰੇ ਲਈ ਕੌਮੀ ਲੋਕ ਅਦਾਲਤ ਵਿੱਚ ਪਹੁੰਚੇ ਹਨ ਤੇ ਹੋਰ ਵੀ ਪਹੁੰਚ ਰਹੇ ਹਨ ਸਮੂਹ ਜ਼ਿਲ੍ਹਾ ਨਿਵਾਸੀ ਇਸ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਹਾ ਲੈਣ।

ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਮੌਕੇ ਦੱਸਿਆ ਕਿ ਲੋਕਾਂ ਨੂੰ ਸਸਤਾ ਤੇ ਛੇਤੀ ਇਨਸਾਫ਼ ਮੁਹੱਈਆ ਕਰਵਾਉਣ ਲਈ ਹੀ ਇਹ ਲੋਕ ਅਦਾਲਤ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਜ਼ਰੂਰੀ ਹੈ ਕਿ ਮੁਫ਼ਤ ਕਾਨੂੰਨੀ ਸੇਵਾਵਾਂ, ਲੋਕ ਅਦਾਲਤਾਂ, ਮਿਡੀਏਸ਼ਨ ਸੈਂਟਰ, ਫਰੰਟ ਆਫਿਸ ਆਦਿ ਦੀਆਂ ਵੱਧ ਤੋਂ ਵੱਧ ਸੁਵਿਧਾਵਾਂ ਦੀ ਜਾਣਕਾਰੀ ਆਮ ਵਰਗ ਨੂੰ ਹੋਣੀ ਜ਼ਰੂਰੀ ਹੈ ਇਸ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਪਣੇ ਪੱਧਰ ‘ਤੇ ਵੀ ਸ਼ਹਿਰ ਅਤੇ ਪਿੰਡਾਂ ਦੇ ਦੌਰੇ ਕਰ ਕੇ, ਵੈਬੀਨਾਰ\ਸੈਮੀਨਾਰ ਦਾ ਆਯੋਜਨ ਕਰਕੇ ਆਮ ਲੋਕਾਂ ਨੂੰ ਕੌਮੀ ਲੋਕ ਅਦਾਲਤ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ, ਸਕੀਮਾਂ ਤੇ ਸਮਾਜਿਕ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਪੱਤਰਕਾਰਾਂ ਨੂੰ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਦੀਆਂ ਸਾਰੀਆਂ ਸੇਵਾਵਾਂ/ਗਤੀਵਿਧੀਆਂ/ਪ੍ਰਾਪਤੀਆਂ ਦਾ ਪ੍ਰਸਾਰਣ ਕਰਕੇ ਹੋਰ ਲੋੜਵੰਦ ਲੋਕਾਂ ਨੂੰ ਜਾਗਰੂਕ ਕਰਕੇ ਸੱਸਤੇ ਅਤੇ ਛੇਤੀ ਇਨਸਾਫ਼ ਉਪਲੱਬਧ ਕਰਵਾਉਣ ਵਿੱਚ ਉਹ ਮਦਦਗਾਰ ਸਾਬਿਤ ਹੋਣ।

ਹੋਰ ਪੜ੍ਹੋ :-   ਕੋਵਿਡ 19: ਸੰਭਾਵੀ ਖਤਰੇ ਦੇ ਮੱਦੇਨਜ਼ਰ ਜ਼ਿਲਾ ਮੈਜਿਸਟ੍ਰੇਟ ਵੱਲੋਂ ਹਦਾਇਤਾਂ ਜਾਰੀ

Spread the love