12 ਮਾਰਚ ਨੂੰ ਲੱਗੇਗੀ ਰਾਸ਼ਟਰੀ ਲੋਕ ਅਦਾਲਤ

National Lok Adalat
12 ਮਾਰਚ ਨੂੰ ਲੱਗੇਗੀ ਰਾਸ਼ਟਰੀ ਲੋਕ ਅਦਾਲਤ

Sorry, this news is not available in your requested language. Please see here.

ਐਸ.ਏ.ਐਸ ਨਗਰ 11 ਮਾਰਚ 2022
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਜਾਰੀ ਸ਼ਡਿਊਲ ਅਨੁਸਾਰ ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ਇਸ ਸਾਲ ਦੀ ਪਹਿਲੀ ਰਾਸ਼ਟਰੀ ਲੋਕ ਅਦਾਲਤ 12 ਮਾਰਚ ਨੂੰ ਲਗਾਈ ਜਾ ਰਹੀ ਹੈ ਜਿਸ ਵਿਚ ਵੱਖ-ਵੱਖ ਅਦਾਲਤਾਂ ਵਿਚ ਲੰਬਤ ਮੁਕੱਦਮਿਆਂ ਦੇ ਨਾਲ-ਨਾਲ ਪ੍ਰੀ-ਲਿਟੀਗੇਟਿਵ ਕੇਸ ਵੀ ਸੁਣਵਾਈ ਲਈ ਰੱਖੇ ਜਾ ਰਹੇ ਹਨ। ਇਸ ਕੌਮੀ ਲੋਕ ਅਦਾਲਤ ਦੇ ਸਫਲ ਆਯੋਜਨ ਅਤੇ ਲੋਕ ਅਦਾਲਤ ਰਾਹੀਂ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਨ ਲਈ ਸ੍ਰੀ ਆਰ.ਐਸ.ਰਾਏ, ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਸੈਸ਼ਨਜ਼ ਡਵੀਜ਼ਨ, ਐਸ.ਏ.ਐਸ. ਨਗਰ ਦੇ ਸਮੂਹ ਜੁਡੀਸ਼ੀਅਲ ਅਧਿਕਾਰੀਆਂ ਅਤੇ ਪੁਲਿਸ ਵਿਭਾਗ ਵਲੋਂ ਲਗਾਏ ਗਏ ਨੋਡਲ ਅਧਿਕਾਰੀਆਂ ਨਾਲ ਸਮੇਂ-ਸਮੇਂ ਤੇ ਮੀਟਿੰਗਾਂ ਕੀਤੀਆਂ ਗਈਆਂ।

ਹੋਰ ਪੜ੍ਹੋ :-ਦੇਸ਼- ਵਿਦੇਸ਼ ਵਿੱਚ ਵਸੇ ਪੰਜਾਬੀਆਂ ਦਾ ਧੰਨਵਾਦ: ਭਗਵੰਤ ਮਾਨ

ਮੀਟਿੰਗ ਦੌਰਾਨ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਅਦਾਲਤਾਂ ਵਿਚ ਲੰਬਤ ਛੋਟੇ ਮੁਕੱਦਮੇ ਜਿਨ੍ਹਾਂ ਨੂੰ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਸਮਝੌਤੇ ਰਾਹੀਂ ਖਤਮ ਕੀਤਾ ਜਾ ਸਕਦਾ ਹੈ, ਨੂੰ ਕੌਮੀ ਲੋਕ ਅਦਾਲਤ ਰਾਹੀਂ ਖਤਮ ਕੀਤਾ ਜਾਵੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਜਿਵੇਂ ਕਿ ਬਿਜਲੀ ਵਿਭਾਗ, ਵਾਟਰ ਸਪਲਾਈ ਅਤੇ ਸੈਨੀਟੇਸ਼ਨ, ਟੈਲੀਫੋਨ, ਇਨਸ਼ੋਰੈਂਸ ਅਤੇ ਬੈਂਕਾਂ ਆਦਿ ਦੇ ਕੇਸ ਜਿਹੜੇ ਕਿ ਵੱਖ ਵੱਖ ਅਦਾਲਤ ਵਿਚ ਚੱਲ ਰਹੇ ਹਨ, ਨੂੰ ਵੀ ਕੌਮੀ ਲੋਕ ਅਦਾਲਤ ਰਾਹੀਂ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਹੱਲ ਕਰਵਾਉਣ ਲਈ ਯਤਨ ਕੀਤੇ ਜਾਣ ਤਾਂ ਜੋ ਸਬੰਧਤ ਵਿਭਾਗਾਂ ਵਿਚ ਚੱਲ ਰਹੀ ਲਿਟੀਗੇਸ਼ਨ ਨੂੰ ਘੱਟ ਕੀਤਾ ਜਾ ਸਕੇ।
ਇਸ ਮੌਕੇ ਤੇ ਸ੍ਰੀ ਬਲਜਿੰਦਰ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਦੱਸਿਆ ਗਿਆ ਸੀ ਵੱਖ ਵੱਖ ਕਿਸਮ ਦੇ ਕੇਸਾਂ ਨੂੰ ਆਪਸੀ ਸਮਝੌਤੇ ਰਾਹੀਂ ਨਿਪਟਾਉਣ ਲਈ 12 ਮਾਰਚ ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ ਜਿਸ ਵਿਚ ਲੈਂਡ ਐਕੁਈਜ਼ੀਸ਼ਨ, ਪਰਿਵਾਰਿਕ ਮਸਲੇ, ਟ੍ਰੈਫਿਕ ਚਲਾਨ, ਬਿਜਲੀ ਐਕਟ ਤਹਿਤ ਦਰਜ ਐਫ.ਆਈ.ਆਰਜ਼, ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਦੀ ਧਾਰਾ 138 ਤਹਿਤ ਦਾਇਰ ਸ਼ਿਕਾਇਤਾਂ ਰਿਕਵਰੀ ਸੂਟ ਅਤੇ ਸੇਵਾ ਮਾਮਲਿਆਂ ਨਾਲ ਸਬੰਧਤ ਕੇਸ ਵਿਚਾਰੇ ਜਾਣਗੇ। ਇਸ ਤੋਂ ਇਲਾਵਾ ਪ੍ਰੀ-ਲਿਟੀਗੇਸ਼ਨ ਵਾਲੇ ਕੇਸ ਵੀ ਇਸ ਲੋਕ ਅਦਾਲਤ ਵਿਚ ਵਿਚਾਰੇ ਜਾਣਗੇ।
Spread the love