ਜ਼ਿਲਾ ਬਰਨਾਲਾ ਦੇ ਪਿੰਡਾਂ-ਸ਼ਹਿਰਾਂ ’ਚ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ
ਬਰਨਾਲਾ, 21 ਅਪ੍ਰੈਲ 2022
ਸਿਹਤ ਵਿਭਾਗ ਪੰਜਾਬ ਵੱਲੋਂ ਗੈਰ ਸੰਚਾਰੀ ਬਿਮਾਰੀਆਂ ਤੋਂ ਬਚਾਅ ਲਈ ਜਨ ਜਾਗਰੂਕਤਾ ਮੁਹਿੰਮ ਤਹਿਤ ਜਾਗਰੂਕਤਾ ਵੈਨ ਨੂੰ ਕਾਰਜਕਾਰੀ ਸਿਵਲ ਸਰਜਨ ਬਰਨਾਲਾ ਡਾ. ਪਰਵੇਸ਼ ਕੁਮਾਰ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਉਨਾਂ ਦੱਸਿਆ ਕਿ ਗੈਰ ਸੰਚਾਰੀ ਬਿਮਾਰੀਆਂ ਜਿਵੇਂ ਬਲੱਡ ਪ੍ਰੈਸ਼ਰ, ਸ਼ੂਗਰ, ਕੈਂਸਰ ਤੇ ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਇਹ ਵੈਨ ਜ਼ਿਲਾ ਬਰਨਾਲਾ ’ਚ ਅੱਜ ਤੋਂ 24 ਅਪ੍ਰੈਲ ਤੱਕ ਪਿੰਡਾਂ ਅਤੇ ਸ਼ਹਿਰਾਂ ਵਿਚ ਜਾ ਕੇ ਜਾਗਰੂਕ ਕਰੇਗੀ ਤਾਂ ਜੋ ਲੋਕਾਂ ਨੂੰ ਇਨਾਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ।
ਹੋਰ ਪੜ੍ਹੋ :-ਨੌਜਵਾਨਾਂ ਲਈ ਦੋ ਹਫਤੇ ਦਾ ਡੇਅਰੀ ਫਾਰਮਿੰਗ ਸਿਖਲਾਈ ਕੋਰਸ 25 ਅਪ੍ਰੈਲ ਤੋਂ ਸ਼ੁਰੂ – ਹਾਂਡਾ
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਅਵਿਨਾਸ਼ ਬਾਂਸਲ ਨੇ ਦੱਸਿਆ ਕਿ ਇਹ ਵੈਨ ਪਿ੍ਰੰਟ ਸਮੱਗਰੀ ਅਤੇ ਡਿਜੀਟਲ ਮੀਡੀਆ ਰਾਹੀ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕਰੇਗੀ। ਇਨਾਂ ਬਿਮਾਰੀਆਂ ਤੋਂ ਬਚਾਅ ਲਈ 30 ਸਾਲ ਦੀ ਉਮਰ ਤੋਂ ਬਾਅਦ ਲਗਾਤਰ ਡਾਕਟਰੀ ਚੈਕਅਪ ਕਰਵਾਉਣਾ ਚਾਹੀਦਾ ਹੈ ਅਤੇ ਰੋਜ਼ਾਨਾ ਕਸਰਤ ਕਰਨੀ ਬਹੁਤ ਜ਼ਰੂਰੀ ਹੈ। ਜ਼ਿਲਾ ਮਾਸ ਮੀਡੀਆ ਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ ਅਤੇ ਜ਼ਿਲਾ ਬੀਸੀਸੀ ਹਰਜੀਤ ਸਿੰਘ ਨੇ ਦੱਸਿਆ ਕਿ ਇਹ ਬਿਮਾਰੀਆਂ ਜ਼ੰਕ ਫੂਡ, ਜ਼ਿਆਦਾ ਤਲਿਆ ਭੋਜਨ ਤੇ ਮਸਾਲੇਦਾਰ ਵਸਤਾਂ ਦੀ ਵਰਤੋਂ ਕਰਨ ਨਾਲ ਹੁੰਦੀ ਹੈ। ਇਨਾਂ ਬਿਮਾਰੀਆਂ ਤੋਂ ਬਚਾਅ ਲਈ ਨਮਕ, ਚੀਨੀ ਤੇ ਘਿਓ-ਤੇਲਾਂ ਦੀ ਵਰਤੋਂ ਬਹੁਤ ਘੱਟ ਮਾਤਰਾ ’ਚ ਕਰਨੀ ਚਾਹੀਦੀ ਹੈ। ਇਸ ਮੌਕੇ ਗ਼ੈਰ-ਸੰਚਾਰੀ ਬਿਮਾਰੀਆਂ ਵਿੰਗ ਤੋਂ ਮਨਦੀਪ ਕੌਰ ਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।