ਹੁਣ ਸੇਵਾ ਕੇਂਦਰਾਂ ‘ਚ ਖਾਦ ਪਦਾਰਥਾਂ ਦੀ ਰਜਿਸਟ੍ਰੇਸ਼ਨ ਤੇ ਸਰਟੀਫਿਕੇਟ ਨਾਲ ਸਬੰਧਤ ਦੋ ਨਵੀਆਂ ਸੇਵਾਵਾਂ ਸ਼ੁਰੂ

AMIT KUMAR PANCHAL
ਹੁਣ ਸੇਵਾ ਕੇਂਦਰਾਂ 'ਚ ਖਾਦ ਪਦਾਰਥਾਂ ਦੀ ਰਜਿਸਟ੍ਰੇਸ਼ਨ ਤੇ ਸਰਟੀਫਿਕੇਟ ਨਾਲ ਸਬੰਧਤ ਦੋ ਨਵੀਆਂ ਸੇਵਾਵਾਂ ਸ਼ੁਰੂ

Sorry, this news is not available in your requested language. Please see here.

ਲੁਧਿਆਣਾ, 28 ਸਤੰਬਰ 2021

ਪੰਜਾਬ ਸਰਕਾਰ ਵੱਲੋਂ ਵਸਨੀਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਦੇ ਉਦੇਸ਼ ਨਾਲ ਸੇਵਾ ਕੇਂਦਰਾਂ ‘ਚ ਖਾਣ ਵਾਲੇ ਪਦਾਰਥਾਂ ਦੀ ਰਜਿਸਟ੍ਰੇਸ਼ਨ ਤੇ ਸਰਟੀਫਿਕੇਟ ਨਾਲ ਸਬੰਧਤ ਦੋ ਹੋਰ ਸੇਵਾਵਾਂ ਸੁਰੂ ਕਰਨ ਦਾ ਫੈਸਲਾ ਕੀਤਾ ਹੈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਭੋਜਨ ਅਤੇ ਦਵਾਈ ਪ੍ਰਬੰਧਨ ਨਾਲ ਸਬੰਧਤ ਇਹ ਦੋ ਸੇਵਾਵਾਂ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ‘ਚ ਸੁ਼ਰੂ ਹੋ ਗਈਆਂ ਹਨ।

ਸ੍ਰੀ ਪੰਚਾਲ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਫੂਡ ਤੇ ਡਰੱਗ ਐਡਮਨਿਸਟ੍ਰੇਸ਼ਨ ਤਹਿਤ ਦੋ ਸੇਵਾਵਾਂ, ਖਾਦ ਪਦਾਰਥਾਂ ਦੀ ਰਜਿਸਟ੍ਰੇਸ਼ਨ ਸਰਟੀਫਿਕੇਟ (ਟਰਨਓਵਰ 12 ਲੱਖ ਰੁਪਏ ਤੋਂ ਘੱਟ) ਤਹਿਤ ਰਜਿਸਟ੍ਰੇਸ਼ਨ ਅਤੇ ਖਾਦ ਪਦਾਰਥਾਂ ਦੀ ਰਜਿਸਟ੍ਰੇਸ਼ਨ ਸਰਟੀਫਿਕੇਟ (12 ਲੱਖ ਤੋਂ ਵੱਧ ਦੀ ਟਰਨਓਵਰ) ਦਾ ਲਾਇਸੈਂਸ ਦੀ ਸੇਵਾ ਹੁਣ ਸੇਵਾ ਕੇਂਦਰਾਂ ਵਿੱਚ ਪ੍ਰਾਪਤ ਹੋਣਗੀਆਂ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਸੇਵਾਵਾਂ ਲਈ ਸੇਵਾ ਕੇਂਦਰਾਂ ਵਿੱਚ 1815 ਰੁਪਏ ਪ੍ਰਤੀ ਸੇਵਾ, ਸਰਵਿਸ ਫੀਸ ਲਈ ਜਾਵੇਗੀ। ਉਨ੍ਹਾ ਕਿਹਾ ਕਿ ਬਿਨੈਕਾਰ, ਲਾਇਸੈਂਸ ਸੇਵਾ ਲਈ ਰਜਿਸਟ੍ਰੇਸ਼ਨ ਵਾਸਤੇ ਹੁਣ ਆਪਣੇ ਨੇੜਲੇ ਸੇਵਾ ਕੇਂਦਰ ਵਿਖੇ ਵੀ ਅਪਲਾਈ ਕਰ ਸਕਣਗੇ।

ਉਨ੍ਹਾਂ ਸੇਵਾ ਕੇਂਦਰਾਂ ਅਧੀਨ ਕੰਮ ਕਰ ਰਹੇ ਸਟਾਫ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਸੂਬਾ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੋਈ ਕੁਤਾਹੀ ਨਾ ਵਰਤੀ ਜਾਵੇ।

ਏ.ਡੀ.ਸੀ. ਪੰਚਾਲ ਵੱਲੋਂ ਵਸਨੀਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਗਿਆ ਕਿ ਸੇਵਾ ਕੇਂਦਰਾਂ ਵਿੱਚ ਆਪਣਾ ਕੰਮ ਕਰਵਾਉਣ ਸਮੇਂ ਸੂਬਾ ਸਰਕਾਰ ਵੱਲੋਂ ਜਾਰੀ ਹਦਾਇਤਾਂ ਜਿਵੇਂ ਮਾਸਕ ਪਾਉਣਾ, ਹੱਥਾਂ ਦੀ ਸਫਾਈ ਅਤੇ ਆਪਸੀ ਵਿੱਥ ਜ਼ਰੂਰ ਕਾਇਮ ਕੀਤੀ ਜਾਵੇ।

Spread the love