ਜ਼ਿਲੇ ਵਿਚ ਝੋਨੇ ਦੀ ਖ਼ਰੀਦ ਦਾ ਅੰਕੜਾ 50 ਹਜ਼ਾਰ ਮੀਟਿ੍ਰਕ ਟਨ ਤੋਂ ਪਾਰ-ਡੀ. ਸੀ

VISHESH
ਮੈਰਿਜ ਪੈਲੇਸਾਂ, ਮੇਲਿਆਂ, ਧਾਰਮਿਕ ਜਲੂਸਾਂ, ਵਿਆਹ ਸਮਾਗਮਾਂ, ਜਨਤਕ ਇੱਕਠਾਂ ਅਤੇ ਵਿੱਦਿਅਕ ਅਦਾਰਿਆਂ ਦੇ ਅੰਦਰ ਜਾਂ ਨੇੜੇ-ਤੇੜੇ ਹਥਿਆਰ ਲਿਜਾਣ ’ਤੇ ਪਾਬੰਦੀ

Sorry, this news is not available in your requested language. Please see here.

ਹੁਣ ਤੱਕ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ 53265 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ

ਨਵਾਂਸ਼ਹਿਰ, 11 ਅਕਤੂਬਰ 2021

 

ਜ਼ਿਲੇ ਵਿਚ ਝੋਨੇ ਦੀ ਖ਼ਰੀਦ ਦਾ ਅੰਕੜਾ 50 ਹਜ਼ਾਰ ਮੀਟਿ੍ਰਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਹੁਣ ਤੱਕ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ 53265 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਹੋਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋਂ 20239 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 12480 ਮੀਟਿ੍ਰਕ ਟਨ, ਪਨਸਪ ਵੱਲੋਂ 15050 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 4039 ਮੀਟਿ੍ਰਕ ਟਨ, ਐਫ. ਸੀ. ਆਈ ਵੱਲੋਂ 1130 ਮੀਟਿ੍ਰਕ ਟਨ ਅਤੇ ਵਪਾਰੀਆਂ ਵੱਲੋਂ 327 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।

ਹੋਰ ਪੜ੍ਹੋ :-‘ਆਪ’ ਨੇ ਜੰਮੂ ਕਸ਼ਮੀਰ ਵਿੱਚ ਘੱਟ ਗਿਣਤੀ ਭਾਈਚਾਰੇ ’ਤੇ ਅੱਤਵਾਦੀ ਹਮਲਿਆਂ ਖ਼ਿਲਾਫ਼ ਪੰਜਾਬ ’ਚ ਕੱਢਿਆ ਮੋਮਬੱਤੀ ਮਾਰਚ

ਉਨਾਂ ਦੱਸਿਆ ਕਿ ਜ਼ਿਲੇ ਦੇ ਸਾਰੇ ਖ਼ਰੀਦ ਕੇਂਦਰਾਂ ਵਿਚ ਖ਼ਰੀਦ ਦੇ ਸੁਚਾਰੂ ਪ੍ਰਬੰਧ ਕੀਤੇ ਗਏ ਹਨ ਅਤੇ ਸਮੁੱਚੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਵੀ ਤਰਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਸੁਚੱਜੀ ਖ਼ਰੀਦ ਲਈ ਸਬੰਧਤ ਅਧਿਕਾਰੀਆਂ ਅਤੇ ਖ਼ਰੀਦ ਏਜੰਸੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਪ੍ਰੇਸ਼ਾਨੀ ਤੋਂ ਬਚਣ ਲਈ ਸੁੱਕਾ ਝੋਨਾ ਹੀ ਮੰਡੀਆਂ ਵਿਚ ਲੈ ਕੇ ਆਉਣ। ਉਨਾਂ ਇਹ ਵੀ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਸਗੋਂ ਇਸ ਨੂੰ ਖੇਤ ਵਿਚ ਹੀ ਵਾਹੁਣ ਨੂੰ ਤਰਜੀਹ ਦਿੱਤੀ ਜਾਵੇ। ਉਨਾਂ ਕਿਹਾ ਕਿ ਇਸ ਨਾਲ ਜਿਥੇ ਪ੍ਰਦੂਸ਼ਣ ਨੂੰ ਠੱਲ ਪਾਈ ਜਾ ਸਕੇਗੀ ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਰਹੇਗੀ।

Spread the love