ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੁੰਦੀਆਂ ਗੈਸਾਂ ਮਨੁੱਖੀ ਸਿਹਤ ਲਈ ਘਾਤਕ: ਡਾ.ਅਮਰੀਕ  ਸਿੰਘ

ਝੋਨੇ ਦੀ ਪਰਾਲੀ
ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੁੰਦੀਆਂ ਗੈਸਾਂ ਮਨੁੱਖੀ ਸਿਹਤ ਲਈ ਘਾਤਕ: ਡਾ.ਅਮਰੀਕ ਸਿੰਘ

Sorry, this news is not available in your requested language. Please see here.

ਪਰਾਲੀ ਦੀ ਖੇਤ ਵਿੱਚ ਸੰਭਾਲ ਲਈ ਪਿੰਡ ਭੋਆ ਨਾਲ ਸੁਪਰ ਸੀਡਰ ਨੂੰ ਚਲਾ ਕੇ ਕਣਕ ਦੀ ਬਿਜਾਈ ਕਰਨ ਨੂੰ ਪ੍ਰਦਰਸ਼ਤ ਕੀਤਾ ਗਿਆ।

ਪਠਾਨਕੋਟ: 9 ਨਵੰਬਰ 2021

ਡਿਪਟੀ ਕਮਿਸ਼ਨਰ ਸ਼੍ਰੀ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਸੈਣੀ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਹਾੜੀ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਪਠਾਨਕੋਟ ਦੇ ਭੋਆ  ਵਿਖੇ ਸੁਪਰ ਸੀਡਰ ਨੂੰ ਚਲਾ ਕੇ ਕਣਕ ਬਿਜਾਈ ਕਰਨ ਬਾਰੇ ਪ੍ਰਦਰਸ਼ਤ ਕੀਤਾ ਗਿਆ।ਇਸ ਮੌਕੇ ਡਾ.ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ  ਦੀ ਬਿਜਾਏ ਖੇਤਾਂ ਵਿੱਚ ਸਾਂਭ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ।ਹੋਰਨਾਂ ਤੋਂ ਇਲਾਵਾ ਸ਼੍ਰੀ ਅੰਸ਼ੁਮਨ ਸ਼ਰਮਾ ਖੇਤੀਬਾੜੀ ਵਿਸਥਾਰ ਅਫਸਰ,ਸੁਭਾਸ਼ ਕੁਮਾਰ,ਕੁਲਦੀਪ ਸਿੰਘ ਸਮੇਤ ਹੋਰ ਕਿਸਾਨ ਹਾਜ਼ਰ ਸਨ।

ਹੋਰ ਪੜ੍ਹੋ :-ਪੰਜਾਬੀ ਭਾਸ਼ਾ ਵਿੱਚ ਕਾਨੂੰਨ ਦੀ ਜਾਣਕਾਰੀ ਦੇਣ ਲਈ  ‘ਆਪਣੀ ਬੋਲੀ ਆਪਣੇ ਕਾਨੂੰਨ’ ਪੁਸਤਕ ਲੋਕ ਅਰਪਣ  

 

ਝੋਨੇ ਦੀ ਪਰਾਲੀ ਸਾੜਣ ਨਾਲ ਹੋਣ ਵਾਲੇ ਨੁਕਸਾਨ ਅਤੇ ਸਾਂਭ ਸੰਭਾਲ ਬਾਰੇ ਕਿਸਾਨਾਂ ਨੂੰ ਜਾਗਰੁਕ ਕਰਦਿਆਂ ਡਾ.ਅਮਰੀਕ ਸਿੰਘ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਹੁਣ ਤੱਕ 42330 ਪਰਾਲੀ ਨੂੰ ਅੱਗ ਲੱਗਣ ਦੇ ਵਾਕਿਆ ਦਰਜ ਕੀਤੇ ਗਏ ਹਨ ਪਰ ਜ਼ਿਲਾ ਪ੍ਰਸ਼ਾਸ਼ਣ ਦੇ ਸਹਿਯੋਗ ਨਾਲ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਅਤੇ ਕਿਸਾਨਾਂ ਦੇ ਭਰਪੂਰ ਸਹਿਯੋਗ ਸਦਕਾ ਬਲਾਕ ਪਠਾਨਕੋਟ,ਘਰੋਟਾ ਅਤੇ ਸੁਜਾਨਪੁਰ ਬਲਾਕਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦਾ ਇੱਕ ਵੀ ਵਾਕਿਆ ਦਰਜ਼ ਨਹੀਂ ਕੀਤਾ ਗਿਆ।ਉਨਾਂ ਕਿਹਾ ਕਿ ਬਲਾਕ ਪਠਾਨਕੋਟ ਵਿੱਚ ਪਿਛਲੇ 5 ਸਾਲ ਤੋਂ ਪਰਾਲੀ ਨੂੰ ਅੱਗ ਲੱਗਣ ਦਾ ਕੋਈ ਵਾਕਿਆ ਦਰਜ ਨਹੀਂ ਸੀ ਕੀਤਾ ਗਿਆ।ਉਨਾਂ ਛੇਵੀਂ ਵਾਰ ਬਲਾਕ ਪਠਾਨਕੋਟ,ਘਰੋਟਾ ਅਤੇ ਸੁਜਾਨਪੁਰ ਨੂੰ ਧੂੰਆ ਰਹਿਤ ਬਨਾਉਣ ਲਈ ਸਹਿਯੋਗ ਦੀ ਮੰਗ ਕੀਤੀ ।

ਉਨਾਂ ਕਿਹਾ ਕਿ ਸੁਪਰਸੀਡਰ ਨਾਲ ਬੀਜ ਪੋਰਨ,ਖਾਦ ਪਾਉਣ ਅਤੇ ਸੁਹਾਗਾ ਮਾਰਨ ਦਾ ਕੰਮ ਇੱਕੋ ਸਮੇਂ ਹੋ ਜਾਂਦਾ ਹੈ।ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਸੰਭਾਲਣ ਲਈ ਸੁਪਰ ਸੀਡਰ  ਮਸ਼ੀਨ ਬੇਹਤਰ ਸਾਬਿਤ ਹੋਵੇਗੀ ਕਿਉਂਕਿ ਇਸ ਮਸ਼ੀਨ  ਨਾਲ ਕੰਬਾਈਨ ਨਾਲ ਝੋਨੇ ਦੀ ਕਟਾਈ ਉਪਰੰਤ ਬਚੀ ਰਹਿੰਦ ਖੂੰਹਦ ਨੂੰ ਸਾੜੇ ਬਗੈਰ ਕਣਕ ਦੀ ਬਿਜਾਈ ਇੱਕੋ ਸਮੇਂ ਤੇ ਕੀਤੀ ਜਾ ਸਕਦੀ ਹੈ ਜਿਸ ਨਾਲ ਸਮੇਂ ਦੇ ਨਾਲ ਨਾਲ ਖੇਤੀ ਲਾਗਤ ਖਰਚੇ ਘੱਟ ਕਰਨ ਵਿੱਚ ਮਦਦ ਵੀ ਮਿਲੇਗੀ।ਉਨਾਂ ਕਿਹਾ ਕਿ ਧੰਨ ਧੰਨ ਸਾਹਿਬ ਸ੍ਰੀ ਗੁਰੁ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਮਨੁੱਖੀ ਅਤੇ ਵਾਤਾਵਰਣ ਪੱਖੀ ਹਨ ਅਤੇ ਉਨਾਂ ਦੇ ਮਹਾਂ ਵਾਕ “ਪਵਣ ਗੁਰੁ ਪਾਣੀ ਪਿਤਾ ਮਾਤਾ ਧਰਤਿ ਮਹਤੁ” ਅਨੁਸਾਰ ਹਵਾ,ਪਾਣੀ ਅਤੇ ਮਿੱਟੀ ਦੀ ਸੰਭਾਲ ਮਨੁੱਖਤਾ ਦੇ ਭਲੇ ਲਈ ਅਤਿ ਜ਼ਰੂਰੀ ਹੈ।ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਲੱਗਣ ਨਾਲ ਪੈਦਾ ਹੋਈਆ ਜ਼ਹਿਰੀਲੀਆ ਗੈਸਾਂ ਨਾਲ ਬੱਚਿਆਂ ,ਬਜੁਰਗਾਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਤੇ ਸਭ ਤੋਂ ਮਾੜਾ ਪ੍ਰਭਾਵ ਪੈਂਦਾ ਹੈ।

ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ,ਪਸ਼ੂਆਂ  ਦੀ ਸਿਹਤ ਅਤੇ ਚੌਗਿਰਦੇ ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ।ਉਨਾਂ ਕਿਹਾ ਕਿ ਕਣਕ ਦੀ ਬਿਜਾਈ ਲਈ ਸਿਰਫ ਸਿਫਾਰਸ਼ਸ਼ੁਦਾ ਕਿਸਮਾਂ ਦੀ ਹੀ ਵਰਤੋਂ ਕਰਨੀ ਚਾਹੀਦੀ ਹੈ।ਅਗਾਂਹਵਧੂ ਕਿਸਾਨ ਸ੍ਰੀ ਪ੍ਰਦੀਪ ਕੁਮਾਰ ਨੇ ਕਿਹਾ ਕਿ ਪਛਿਲੇ ਲੰਬੇ ਸਮੇਂ ਤੋਂ ਕਣਕ ਦੀ ਬਿਜਾਈ ਛੱਟੇ ਨਾਲ ਕੀਤੀ ਜਾਂਦੀ ਸੀ ਪਰ ਇਸ ਵਾਰ ਖੇਤੀ ਮਾਹਿਰਾਂ ਦੇ ਪ੍ਰੇਨਾ ਸਦਕਾ ਪਹਿਲੀ ਵਾਰ ਸੁਪਰ ਸੀਡਰ ਮਸ਼ੀਨ ਨਾਲ ਕਣਕ ਦੀ ਬਿਜਾਈ ਕਤਿੀ ਹੈ ਉਨਾਂ ਆਸ ਪ੍ਰਗਟਾਈ ਕਿ ਪੈਦਾਵਾਰ ਬੇਹਤਰ ਮਿਲਣ ਦੇ ਨਾਲ ਨਾਲ ਖੇਤੀ ਲਾਗਤ ਖਰਚੇ ਘੱਟ ਕਰਨ ਵਿੱਚ ਮਦਦ ਮਿਲੇਗੀ ਕਿਉਂਕਿ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਦਾ ਪ੍ਰਤੀ ਏਕੜ 2500/- ਆ ਰਿਹਾ ਹੈ ਜਦ ਕਿ ਪਹਿਲਾਂ ਖਰਚਾ ਜ਼ਿਆਦਾ ਆਉਂਦਾ ਸੀ।

ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਛੱਟੇ ਦੀ ਬਿਜਾਈ ਨੂੰ ਤਿਲਾਂਜਲੀ ਦੇ ਕੇ ਸੁਪਰ ਸੀਡਰ,ਹੈਪੀ ਸੀਡਰ ਜਾਂ ਬੀਜ ਡਰਿੱਲ ਨਾਲ ਕਣਕ ਦੀ ਬਿਜਾਈ ਕੀਤੀ ਜਾਵੇ।

Spread the love