ਮਾਪੇ ਅਧਿਆਪਕ ਮਿਲਣੀ ਵਿੱਚ ਮਾਪਿਆਂ ਵੱਲੋਂ ਵੱਡੇ ਉਤਸ਼ਾਹ ਨਾਲ਼ ਸ਼ਿਰਕਤ

Sorry, this news is not available in your requested language. Please see here.

ਪਹਿਲੀ ਤੋਂ ਚੌਥੀ ਤੱਕ ਦੇ ਸਲਾਨਾ ਨਤੀਜੇ ਐਲਾਨੇ ਗਏ
ਭਲਕੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ
ਐੱਸ ਐੱਸ ਨਗਰ, 31 ਮਾਰਚ :-  
ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਐੱਸਸੀਈਆਰਟੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪਹਿਲੀ ਤੋਂ ਚੌਥੀ ਜਮਾਤਾਂ ਦੇ ਨਤੀਜੇ ਐਲਾਨੇ ਗਏ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਸਿ ਅਸ਼ਵਨੀ ਕੁਮਾਰ ਦੱਤਾ ਨੇ ਦੱਸਿਆ ਕਿ ਅੱਜ ਇਸ ਵਿੱਦਿਅਕ ਸੈਸ਼ਨ ਦਾ ਆਖ਼ਰੀ ਦਿਨ ਸੀ,ਇਸ ਲਈ ਅੱਜ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਮੂਹ ਸਰਕਾਰੀ ਸਕੂਲਾਂ ਵਿੱਚ ‘ਮਾਪੇ ਅਧਿਆਪਕ ਮਿਲਣੀ’ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮਾਪਿਆਂ ਨੇ ਵੱਡੇ ਉਤਸ਼ਾਹ ਨਾਲ਼ ਸ਼ਿਰਕਤ ਕੀਤੀ। ਮਾਪਿਆਂ ਵੱਲੋਂ ਆਪਣੇ ਬੱਚਿਆਂ ਦੇ ਨਤੀਜੇ ਅਤੇ ਪ੍ਰਗਤੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਸਕੂਲਾਂ ਵੱਲੋਂ ਵਿਸ਼ੇਸ਼ ਤੌਰ ਤੇ ਪਹੁੰਚੇ ਮਾਪਿਆਂ ਦੇ ਸਵਾਗਤ ਲਈ ਖ਼ਾਸ ਪ੍ਰਬੰਧ ਕੀਤੇ ਗਏ ਸਨ। ਸੈਲਫੀ ਪੁਆਇੰਟ ਬਣਾ ਕੇ ਹਰ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਸੈਲਫੀ ਲੈਣ ਦਾ ਮੌਕਾ ਪ੍ਰਦਾਨ ਕੀਤਾ ਗਿਆ ਸੀ। ਡਿਪਟੀ ਡੀਈਓ ਐਸਿ ਪਰਮਿੰਦਰ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚਿਆਂ ਦੇ ਸਲਾਨਾ ਨਤੀਜੇ ਐਲਾਨਣ ਮੌਕੇ ਸਕੂਲਾਂ ਨੇ ਆਪਣੇ ਪੱਧਰ ਤੇ ਫੰਕਸ਼ਨ ਵੀ ਕਰਵਾਏ, ਜਿਨ੍ਹਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲ਼ੇ ਬੱਚਿਆਂ ਨੂੰ ਪ੍ਰਗਤੀ ਰਿਪੋਰਟ ਕਾਰਡ,ਮੈਡਲ, ਟਰਾਫੀਆਂ ਅਤੇ ਸਟੇਸ਼ਨਰੀ ਆਦਿ ਦੇ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ। ਉਹਨਾਂ ਦੱਸਿਆ ਕਿ ਭਲਕੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਹੋਵੇਗੀ, ਬੱਚੇ ਆਪਣੀ ਨਵੀਂ ਜਮਾਤ ਵਿਚ ਪੜ੍ਹਾਈ ਸ਼ੁਰੂ ਕਰਨਗੇ। ਨਵੀਂ ਜਮਾਤ ਦੀਆਂ ਪਾਠ ਪੁਸਤਕਾਂ ਵਿਦਿਆਰਥੀਆਂ ਨੂੰ ਦਿੱਤੀਆਂ ਜਾਣਗੀਆਂ। ਇਸ ਮੌਕੇ ਡੀਈਓ ਵੱਲੋਂ ਉਚੇਚੇ ਤੌਰ ਤੇ ਸਰਕਾਰੀ ਪ੍ਰਾਇਮਰੀ ਸਕੂਲ ਮੁਹਾਲੀ ਪਿੰਡ ਵਿਖੇ ਪਹੁੰਚ ਕੇ ਮਾਪਿਆਂ ਨੂੰ ਸੰਬੋਧਨ ਕੀਤਾ ਅਤੇ ਬੱਚਿਆਂ ਨੂੰ ਵਧਾਈ ਦਿੰਦਿਆਂ ਸਨਮਾਨਿਤ ਕੀਤਾ। ਇਸੇ ਤਰ੍ਹਾਂ ਡਿਪਟੀ ਡੀਈਓ ਐਲੀਮੈਂਟਰੀ ਪਰਮਿੰਦਰ ਕੌਰ ਵੱਲੋਂ ਵੀ ਸਰਕਾਰੀ ਪ੍ਰਾਇਮਰੀ ਸਕੂਲ ਲਖਨੌਰ ਵਿਖੇ ਪਹੁੰਚ ਕੇ ਮਾਪਿਆਂ ਅਤੇ ਬੱਚਿਆਂ ਨੂੰ ਸੰਬੋਧਨ ਕੀਤਾ।