• ਸਕੂਲਾਂ ਵਿੱਚ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਮਾਪਿਆਂ ਨਾਲ ਕੀਤੀ ਸਾਂਝੀ
• ਪੋਸ਼ਣ –ਮਾਂਹ ਸਬੰਧੀ ਲਗਾਏ ਗਏ ਬੂਟੇ
ਐਸ.ਏ.ਐਸ.ਨਗਰ/ਡੇਰਾਬੱਸੀ, 30 ਸਤੰਬਰ 2021
ਸਰਕਾਰੀ ਹਾਈ.ਸਮਾਰਟ. ਸਕੂਲ ਜਵਾਹਰ ਪੁਰ (ਡੇਰਾਬੱਸੀ) ਵਿਖੇ ਮਾਪੇ-ਅਧਿਆਪਕ ਮਿਲਣੀ ਦੌਰਾਨ ਮਾਪਿਆਂ ਨੇ ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਲੈਣ, ਸਾਲਾਨਾ ਪ੍ਰੀਖਿਆਵਾਂ ਦੀ ਤਿਆਰੀ ਕਰਨ ਅਤੇ ਅਧਿਆਪਕਾਂ ਦੁਆਰਾ ਵਿਦਿਆਰਥੀਆਂ ਦਾ ਉਤਸ਼ਾਹ ਵਧਾਏ ਰੱਖਣ ਲਈ ਸਕੂਲਾਂ ਵਿੱਚ ਭਾਰੀ ਉਤਸ਼ਾਹ ਨਾਲ ਸ਼ਿਰਕਤ ਕੀਤੀ। ਸ੍ਰੀਮਤੀ ਅਨੀਤਾ ਗਰਗ ਮੁੱਖ ਅਧਿਆਪਕਾਂ ਅਗਵਾਈ ਵਿੱਚ ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਸਫ਼ਲਤਾ ਲਈ ਰੱਖੀ ਗਈ ਮਾਪੇ ਅਧਿਆਪਕ ਮਿਲਣੀ ਦੌਰਾਨ ਮਾਪਿਆਂ ਨੂੰ ਵਿਦਿਆਰਥੀਆਂ ਦੀ ਪੜ੍ਹਾਈ ਬਾਰੇ ਜਾਣਕਾਰੀ ਦਿੱਤੀ ਗਈ।
ਹੋਰ ਪੜ੍ਹੋ :-ਡਾ. ਰਾਜ ਕੁਮਾਰ ਵੇਰਕਾ ਵੱਲੋਂ ਸਿਹਤ ਦੇ ਖੇਤਰ ਵਿੱਚ ਪੰਜਾਬ ਨੂੰ ਮਾਡਲ ਸੂਬਾ ਬਨਾਉਣ ਦਾ ਐਲਾਨ
ਇਸ ਮੌਕੇ ਅਨੀਤਾ ਗਰਗ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਦਾਨ ਕੀਤੀ ਜਾ ਰਹੀ ਪ੍ਰੀ-ਪ੍ਰਾਇਮਰੀ ਸਿੱਖਿਆ ਨੇ ਪ੍ਰਦੇਸ਼ ਦਾ ਨਾਮ ਭਾਰਤ ਵਿੱਚ ਚਮਕਾਇਆ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦੇ ਸਟਾਫ ਵਿੱਚ ਮੌਜੂਦ ਕਮਲ , ਰੀਤੂ , ਸੁਗੰਧਾ ਅਤੇ ਪ੍ਰੀਤੀ ਅਧਿਆਪਕਾਂ ਨੇ ਹਰ ਪੱਖ ਤੋਂ ਸਕੂਲ ਆਇਆਂ ਮਾਪਿਆਂ ਅਤੇ ਸਰਪ੍ਰਸਤਾਂ ਨੂੰ ਸਕੂਲ ਅਤੇ ਬੱਚਿਆਂ ਦੀ ਪੜ੍ਹਾਈ ਬਾਰੇ ਜਾਣਕਾਰੀ ਦਿੱਤੀ ਅਤੇ ਮਾਪਿਆਂ ਨੂੰ ਦੱਸਿਆ ਕਿ ਕੋਵਿਡ-19 ਸਬੰਧੀ ਸਰਕਾਰ ਵੱਲੋਂ ਜਾਰੀ ਹਦਾਇਤਾਂ ਦਾ ਸਕੂਲਾਂ ਵਿੱਚ ਬਾਖੂਬੀ ਪਾਲਣਾ ਕੀਤੀ ਜਾ ਰਾਹੀ ਹੈ, ਵਿਦਿਆਰਥੀਆਂ ਵੱਲੋਂ ਸਕੂਲਾਂ ਵਿੱਚ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਹੱਥਾਂ ਨੂੰ ਵਾਰ-ਵਾਰ ਨਿਸ਼ਚਿਤ ਸਮੇਂ ਦੇ ਅੰਤਰਾਲ ਨਾਲ ਧੋਣ ਜਾਂ ਸੈਨੀਟਾਈਜ਼ ਕਰਨ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਮਾਪਿਆਂ ਵੀ ਨੂੰ ਘਰਾਂ ਵਿੱਚ ਵੀ ਇਹਨਾਂ ਹਦਾਇਤਾਂ ਦਾ ਪਾਲਣ ਕਰਨ ਲਈ ਪ੍ਰੇਰਿਤ ਕੀਤਾ।
ਇਸ ਉਪਰੰਤ ਪੋਸ਼ਣ –ਮਾਂਹ ਸਬੰਧੀ ਅਸੀਸ ਸ਼ਰਮਾ, ਰਵਿੰਦਰ ਸਿੰਘ ਵੜਿੰਗ ਡੀ.ਪੀ.ਈ ਵੱਲੋਂ ਬੱਚਿਆਂ ਨਾਲ ਮਿਲ ਕੇ ਸਕੂਲ ਵਿੱਚ ਬੂਟੇ ਲਗਾਏ ।