ਆਜਾਦੀ ਕਾ ਅਮਿ੍ਰੰਤ ਮਹਾਉਤਸਵ
ਫਾਜ਼ਿਲਕਾ 29 ਮਾਰਚ 2022
ਆਜਾਦੀ ਕਾ ਅਮਿ੍ਰੰਤ ਮਹਾਉਤਸਵ ਨੂੰ ਸਮਰਪਿਤ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ। ਇਸ ਕੈਂਪ ਵਿਖੇ 21 ਉਮੀਦਵਾਰਾਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਦੌਰਾਨ ਕੈਂਪ ਵਿਖੇ 18 ਉਮੀਦਵਾਰਾਂ ਦੀ ਯੋਗਤਾ ਦੇ ਆਧਾਰ ’ਤੇ ਚੌਣ ਕੀਤੀ ਗਈ।
ਹੋਰ ਪੜ੍ਹੋ :-ਖੁਸ਼ਹਾਲੀ ਦੇ ਰਾਖੇ ਆਮ ਲੋਕਾਂ ਦੀ ਮਦਦ ਲਈ ਹਮੇਸ਼ਾ ਰਹਿਣਗੇ ਤਿਆਰ
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜਿਲਾ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ੍ਰੀ ਕਿ੍ਰਸ਼ਨ ਲਾਲ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ’ਚ ਅਜਾਈਲ ਹਰਬਲ ਕੰਪਨੀ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ 21 ਲੜਕੀਆਂ ਰੋਜਗਾਰ ਪ੍ਰਾਪਤੀ ਲਈ ਪਹੁੰਚੀਆਂ ਸਨ ਜਿਨ੍ਹਾਂ ਵਿਚੋਂ 18 ਨੂੰ ਉਨਾਂ ਦੀ ਯੋਗਤਾ ਅਨੁਸਾਰ ਅਜਾਈਲ ਹਰਬਲ ਕੰਪਨੀ ਵਿਖੇ ਨੌਕਰੀ ਦੇਣ ਲਈ ਚੌਣ ਕੀਤੀ ਗਈ।
ਇਸ ਮੌਕੇ ਕੰਪਨੀਆਂ ਦੇ ਨੁਮਇੰਦਿਆਂ ਤੋ ਇਲਾਵਾਂ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਸਟਾਫ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।