ਰੂਪਨਗਰ, 31 ਮਾਰਚ 2022
ਜ਼ਿਲ੍ਹਾ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਅਤੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ, ਦੇ ਦਿਸ਼ਾ ਨਿਰਦੇਸ਼ਾਂ ਹੇਠ ਅਣਥੱਕ ਯਤਨ ਕੀਤੇ ਜਾ ਰਹੇ ਹਨ।
ਹੋਰ ਪੜ੍ਹੋ :-ਜ਼ਿਲ੍ਹਾ ਪੱਧਰੀ ਬੈਂਕਿੰਗ ਸਮੀਖਿਆ ਦੀ ਮੀਟਿੰਗ
ਇਸੇ ਮੁਹਿੰਮ ਤਹਿਤ ਹੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ 10ਵੀਂ ਅਤੇ 12ਵੀਂ, ਪਾਸ ਪ੍ਰਾਰਥੀਆਂ ਲਈ ਇੰਟਰਵਿਊ ਰੱਖੀ ਗਈ ਸੀ। ਇਸ ਕੈਂਪ ਵਿੱਚ ਹਰਬਲ ਹੈਲਥ ਪ੍ਰਾਈਵੇਟ ਲਿਮੀਟਡ ਦੇ ਨਿਯੋਜਕਾਂ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਦੀ ਇੰਟਰਵਿਊ ਲਈ ਗਈ। ਇਸ ਇੰਟਰਵਿਊ ਸਬੰਧੀ ਜਾਣਕਾਰੀ ਦਿੰਦੇ ਹੋਏ ਅਰੁਣ ਕੁਮਾਰ, ਰੋਜ਼ਗਾਰ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਮਾਰਕੀਟਿੰਗ ਅਤੇ ਸੇਲਜ਼ ਦੀਆਂ ਅਸਾਮੀਆਂ ਲਈ ਇੰਟਰਵਿਊ ਲਈ ਗਈ ਸੀ ਅਤੇ ਜਿਸ ਵਿੱਚ 11 ਪ੍ਰਾਰਥੀਆਂ ਵੱਲੋਂ ਇਸ ਇੰਟਰਵਿਊ ਵਿੱਚ ਹਿੱਸਾ ਲਿਆ ਗਿਆ ਜਿਸ ਵਿੱਚੋਂ 1 ਪ੍ਰਾਰਥੀ ਦੀ ਚੋਣ ਅਤੇ 4 ਪ੍ਰਾਰਥੀਆਂ ਨੂੰ ਮੌਕੇ ਤੇ ਹੀ ਸ਼ਾਰਟਲਿਸਟ ਕੀਤਾ ਗਿਆ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਸ਼ਾਰਟਲਿਸਟ ਤੋਂ ਬਾਅਦ ਸਿਲੈਕਸ਼ਨ ਦੀ ਅਗਲੀ ਪ੍ਰਕਿਰਿਆ ਅਗਲੇ ਹਫ਼ਤੇ ਮੁਕੰਮਲ ਕਰ ਲਈ ਜਾਵੇਗੀ, ਜਿਸ ਸਬੰਧੀ ਸ਼ਾਰਟਲਿਸਟ ਕੀਤੇ ਗਏ ਪ੍ਰਾਰਥੀਆਂ ਨੂੰ ਮੌਕੇ ਤੇ ਹੀ ਸੂਚਿਤ ਕਰ ਦਿੱਤਾ ਗਿਆ ਸੀ।
ਇਸ ਦੇ ਨਾਲ ਹੀ ਮਿਸ ਸੁਪ੍ਰੀਤ ਕੌਰ, ਕਰੀਅਰ ਕਾਊਂਸਲਰ ਵੱਲੋਂ ਇੰਟਰਵਿਊ ਦੌਰਾਨ ਹਾਜ਼ਰ ਹੋਏ ਪ੍ਰਾਰਥੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਪੰਜਾਬ ਸਰਕਾਰ ਦੀ ਵੈਬਸਾਈਟ www.pgrkam.com ਤੇ ਆਪਣੇ ਆਪ ਨੂੰ ਰਜਿਸਟਰ ਕਰਨ ਅਤੇ ਜ਼ਿਲ੍ਹਾ ਬਿਊਰੋ ਵੱਲੋਂ ਲਗਾਏ ਜਾਣ ਵਾਲੇ ਪਲੇਸਮੈਂਟਾਂ ਕੈਂਪਾਂ ਵਿੱਚ ਹਿੱਸਾ ਲੈਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਦਫ਼ਤਰ ਦੇ ਹੈਲਪਲਾਈਨ ਨੰਬਰ 8557010066 ਤੇ ਸੰਪਰਕ ਕਰ ਸਕਦੇ ਹਨ।