ਡਿਪਟੀ ਕਮਿਸ਼ਨਰ ਵਲੋਂ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦਾ ਸੱਦਾ

NEWS MAKHANI

Sorry, this news is not available in your requested language. Please see here.

ਫਿਰੋਜ਼ਪੁਰ  3 ਨਵੰਬਰ 2021
ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦਵਿੰਦਰ ਸਿੰਘ ਵਲੋਂ ਜਿਲ੍ਹਾ ਵਾਸੀਆਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਤਿਉਹਾਰ ਪ੍ਰਦੂਸ਼ਣ ਮੁਕਤ ਤਰੀਕੇ ਰਾਹੀਂ ਮਨਾਉਣ ਦਾ ਸੱਦਾ ਦਿੱਤਾ ਗਿਆ ਹੈ।

ਹੋਰ ਪੜ੍ਹੋ :-ਮੋਹਾਲੀ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ 7 ਕਿਲੋ ਅਫੀਮ ਅਤੇ ਇੱਕ ਦੇਸੀ ਪਿਸਟਲ ਸਮੇਤ ਕੀਤਾ ਕਾਬੂ
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਹਵਾ ਪ੍ਰਦੂਸ਼ਣ ਕਾਰਨ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ‘ਗਰੀਨ ਦੀਵਾਲੀ’ ਮਨਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਿਰਧਾਰਿਤ ਸਮੇਂ ਅਨੁਸਾਰ ਹੀ ਪਟਾਕੇ ਚਲਾਏ ਜਾਣ ਤਾਂ ਜੋ ਪ੍ਰਦੂਸ਼ਣ ਨੂੰ ਰੋਕਣ ਵਿਚ ਮਦਦ ਮਿਲ ਸਕੇ। ਜਿਲ੍ਹੇ ਵਿਚ ਦੀਵਾਲੀ ਮੌਕੇ 4 ਨਵੰਬਰ ਨੂੰ ਰਾਤ 8 ਵਜੇ ਤੋਂ 10 ਵਜੇ ਤੱਕ ਹੀ ਪਟਾਕੇ ਚਲਾਉਣ ਦੀ ਆਗਿਆ ਹੈ।
ਉਨਾਂ ਇਹ ਵੀ ਕਿਹਾ ਕਿ ਸਾਈਲੈਂਸ ਜ਼ੋਨ ਜਿਵੇਂ ਕਿ ਹਸਪਤਾਲਾਂ, ਧਾਰਮਿਕ ਸ਼ਥਾਨਾਂ ਦੇ ਨਜ਼ਦੀਕ ਪਟਾਕੇ ਨਾ ਚਲਾਏ ਜਾਣ।
Spread the love