ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਭਵਤੀਆਂ ਦਾ ਕੀਤਾ ਚੈਕਅੱਪ

ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਭਵਤੀਆਂ ਦਾ ਕੀਤਾ ਚੈਕਅੱਪ
ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਭਵਤੀਆਂ ਦਾ ਕੀਤਾ ਚੈਕਅੱਪ

Sorry, this news is not available in your requested language. Please see here.

ਗਭਵਤੀਆਂ ਨੂੰ ਸਰਕਾਰੀ ਸੰਸਥਾਂ ਵਿਚ ਜਣੇਪੇ ਲਈ ਕੀਤਾ ਉਤਸ਼ਾਹਿਤ

ਫਾਜ਼ਿਲਕਾ, 9 ਮਾਰਚ 2022

ਸਿਵਲ ਸਰਜਨ ਫਾਜ਼ਿਲਕਾ ਡਾ. ਤੇਜਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਰੁਪਾਲੀ ਮਹਾਜਨ ਦੀ ਅਗਵਾਈ ਵਿਚ ਸੀ ਐਚ ਸੀ ਡਬਵਾਲੀ ਕਲਾ ਦੇ ਅਧੀਨ ਪਿੰਡਾ ਵਿਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਦਾ ਚੈਕਅੱਪ ਕੀਤਾ ਗਿਆ।

ਹੋਰ ਪੜ੍ਹੋ :- ਭਾਸ਼ਾ ਵਿਭਾਗ, ਫ਼ਿਰੋਜ਼ਪੁਰ ਵੱਲੋਂ ਮਨਾਇਆ ਗਿਆ ਕੌਮਾਂਤਰੀ ਨਾਰੀ ਦਿਵਸ

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਾ. ਰੁਪਾਲੀ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਹਰ ਮਹੀਨੇ ਦੀ 9 ਤਰੀਕ ਨੂੰ ਹਰੇਕ ਗਰਭਵਤੀ ਦਾ ਐਟੀਨੇਟਲ ਚੈਕਅੱਪ ਕੀਤਾ ਜਾਂਦਾ ਹੈ, ਤਾਂ ਜੋ ਹਾਈ ਰਿਸਕ ਪ੍ਰੈਗਨੇਸੀ ਦੀ ਜਲਦ ਤੋਂ ਜਲਦ ਪਛਾਣ ਹੋ ਸਕੇ ਅਤੇ ਸਮਾਂ ਰਹਿੰਦੇ ਹਾਈ ਰਿਸਕ ਪੈ੍ਰਗਨੇਸੀ ਦੇ ਜੋਖਿਮ ਨੂੰ ਘਟਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨੇ ਗਰਭਵਤੀਆਂ ਨੂੰ ਸਰਕਾਰੀ ਹਸਪਤਾਲ ਵਿਚ ਮਿਲਦੀਆਂ ਸਹੂਲਤਾਂ ਦਾ ਫਾਇਦਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਸਰਕਾਰੀ ਸੰਸਥਾਂ ਵਿਚ ਜਣੇਪਾ ਕਰਵਾਉਣ ਲਈ ਉਤਸ਼ਾਹਿਤ ਕੀਤਾ।

ਇਸ ਮੌਕੇ ਦਿਵੇਸ਼ ਕੁਮਾਰ ਬਲਾਕ ਐਕਸ਼ਟੇਸ਼ਨ ਐਜੂਕੇਟਰ ਨੇ ਦੱਸਿਆ ਕਿ ਗਰਭਵਤੀਆਂ ਨੂੰ ਸਰਕਾਰੀ ਸੰਸਥਾਵਾਂ ਵਿਚ ਪ੍ਰੈਗਨੇਸੀ ਟੈਸਟ ਤੋਂ ਲੈਕੇ ਜਣੇਪੇ ਦੇ 42 ਦਿਨਾਂ ਤੱਕ ਸਾਰੀਆਂ ਸਹੂਲਤਾਂ ਫ੍ਰੀ ਦਿੱਤੀਆਂ ਜਾਂਦੀਆਂ ਹਨ, ਵਿਭਾਗ ਦੀਆਂ ਹਦਾਇਤਾ ਅਨੁਸਾਰ ਗਰਭਵਤੀਆਂ ਦੇ ਦੋ ਅਲਟ੍ਰਾਸਾਂਊਡ ਵੀ ਮੁਫਤ ਕੀਤੇ ਜਾਂਦੇ ਹਨ ਅਤੇ ਸੰਸਥਾਗਤ ਜਣੇਪਾ ਕਰਵਾਉਣ ਤੇ ਜਨਨੀ ਸੁਰੱਖਿਆ ਯੋਜਨਾ ਤਹਿਤ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ। ਨਵਜੰਮੇ ਲੜਕੇ ਦਾ 1 ਸਾਲ ਤੱਕ ਅਤੇ ਲੜਕੀਆਂ ਦਾ 5 ਸਾਲ ਤੱਕ ਇਲਾਜ਼ ਮੁਫਤ ਕੀਤਾ ਜਾਂਦਾ ਹੈ।

Spread the love