ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 210341 ਮੀਟਰਕ ਟਨ ਦੀ ਹੋਈ ਖਰੀਦ

Sorry, this news is not available in your requested language. Please see here.

ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਗੁਰਦਾਸਪੁਰ,  18  ਅਕਤੂਬਰ 2021

ਸ੍ਰੀ ਕੁਲਜੀਤ ਸਿੰਘ , ਜ਼ਿਲ੍ਹਾ ਮੰਡੀ ਅਫਸਰ ਗੁਰਦਸਾਪੁਰ ਨੇ ਜਾਣਕਾਰੀ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿਚ 17 ਅਕਤੂਬਰ ਤੱਕ 240207 ਮੀਟਰਕ ਟਨ ਝੋਨੇ ਦੀ ਆਮਦ ਹੋਈ ਸੀ, ਜਿਸ ਵਿਚੋਂ 210341 ਮੀਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਪਨਗਰੇਨ ਵਲੋਂ 78750, ਮਾਰਕਫੈੱਡ ਵਲੋਂ 59553, ਪਨਸਪ ਵਲੋਂ 41797, ਵੇਅਰਹਾਊਸ ਵਲੋ 28958, ਐਫ.ਸੀ.ਆਈ ਵਲੋਂ 206 ਅਤੇ ਟਰੇਡਰਜ਼ ਵਲੋਂ 1077 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।

ਹੋਰ ਪੜ੍ਹੋ :-ਵਿਜੈ ਇੰਦਰ ਸਿੰਗਲਾ ਵੱਲੋਂ ਕੋਵਿਡ-19 ਤੋਂ ਸਕੂਲੀ ਵਿਦਿਆਰਥੀਆਂ ਨੂੰ ਬਚਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ

ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਫਸਲ ਨੂੰ ਸੁਕਾ ਕੇ ਹੀ ਮੰਡੀਆਂ ਵਿਚ ਲੈ ਕੇ ਆਉਣ, ਤਾਂ ਜੋ ਉਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਰਾਤ ਵੇਲੇ ਅਤੇ ਤੜਕਸਾਰ ਫਸਲ ਦੀ ਕਟਾਈ ਨਾ ਕੀਤੀ ਜਾਵੇ, ਕਿਉਂਕਿ ਇਸ ਸਮੇਂ ਦੌਰਾਨ ਕੀਤੀ ਕਟਾਈ ਨਾਲ ਨਮੀ ਜ਼ਿਆਦਾ ਹੁੰਦੀ ਹੈ ਅਤੇ ਕਿਸਾਨ ਨੂੰ ਨਮੀ ਵਾਲੀ ਫਸਲ ਸੁੱਕਣ ਤੱਕ ਮੰਡੀਆਂ ਵਿਚ ਰਹਿਣਾ ਪੈਂਦਾ ਹੈ। ਉੁਨਾਂ ਦੱਸਿਆ ਕਿ ਜ਼ਿਲੇ ਅੰਦਰ ਕੁਲ 95 ਮੰਡੀਆਂ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

ਉਨਾਂ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਨਾੜ ਨੂੰ ਅੱਗ ਨਾ ਲਾਉਣ। ਇਸ ਸਾਲ ਮੰਡੀਆਂ ਵਿਚ ਕਰੀਬ 7 ਲੱਖ 03 ਮੀਟਰਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ।

Spread the love