ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡ ਭੁੱਲੇਚੱਕ ਵਿਖੇ ਜਨ ਸੁਵਿਧਾ ਕੈਂਪ ਲਗਾਇਆ ਗਿਆ

_Public convenience camp
ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡ ਭੁੱਲੇਚੱਕ ਵਿਖੇ ਜਨ ਸੁਵਿਧਾ ਕੈਂਪ ਲਗਾਇਆ ਗਿਆ

Sorry, this news is not available in your requested language. Please see here.

ਗੁਰਦਾਸਪੁਰ, 15 ਦਸੰਬਰ 2022

ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਨ-ਸੁਵਿਧਾ ਕੈਂਪ ਲਗਾਉਣ ਦਾ ਸਿਲਸਲਾ ਜਾਰੀ ਹੈ ਜਿਸ ਤਹਿਤ ਅੱਜ ਤਹਿਸੀਲ ਗੁਰਦਾਸਪੁਰ ਦੇ ਪਿੰਡ ਭੁੱਲੇਚੱਕ ਵਿਖੇ ਪ੍ਰਸ਼ਾਸਨ ਵੱਲੋਂ ਜਨ-ਸੁਵਿਧਾ ਕੈਂਪ ਲਗਾਇਆ ਗਿਆ। ਜਨ ਸੁਵਿਧਾ ਕੈਂਪ ਦੌਰਾਨ ਬੁਢਾਪਾ ਪੈਨਸ਼ਨ ਸਮੇਤ ਹੋਰ ਪੈਨਸ਼ਨਾਂ, ਲੇਬਰ ਵਿਭਾਗ ਨਾਲ ਸਬੰਧਤ ਸੇਵਾਵਾਂ, ਸ਼ਿਕਾਇਤਾਂ ਤੇ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਸਮੇਤ ਹੋਰ ਵਿੱਤੀ ਸਹਾਇਤਾ ਸਕੀਮਾਂ ਦੇ ਨਾਲ-ਨਾਲ ਸਾਰੇ ਵਿਭਾਗ ਵੱਲੋਂ ਇੱਕੋ ਛੱਤ ਥੱਲੇ ਸਰਕਾਰੀ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀਆਂ ਤੋਂ ਇਲਾਵਾ ਇਲਾਕੇ ਦੇ ਲੋਕ ਵੱਡੀ ਗਿਣਤੀ ਵਿੱਚ ਮੌਜੂਦ ਸਨ।

ਹੋਰ ਪੜ੍ਹੋ – ਪੋਲੀਓ ਤੋਂ ਬਚਾਓ ਸਬੰਧੀ ਹੁਣ ਲੱਗੇਗੀ ਟੀਕੇ ਦੀ ਤੀਜ਼ੀ ਡੋਜ਼

ਕੈਂਪ ਵਿੱਚ ਹਾਜ਼ਰ ਨਾਇਬ ਤਹਿਸਲੀਦਾਰ ਹਿਰਦੇਪਾਲ ਸਿੰਘ ਨੇ ਕਿਹਾ ਕਿ ਜਨ ਸੁਵਿਧਾ ਕੈਂਪਾਂ ਵਿੱਚ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਬਾਰੇ ਪਿੰਡਾਂ ਵਿਚ ਰਹਿ ਰਹੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਵੱਖ-ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੇ ਫਾਰਮ ਭਰਕੇ ਲੋੜਵੰਦ ਲਾਭਪਾਤਰੀਆਂ ਨੂੰ ਲਾਭ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪਿੰਡ ਵਾਸੀਆਂ ਦੀ ਮੁਸ਼ਕਲਾਂ ਵੀ ਸੁਣੀਆਂ ਗਈਆਂ ਹਨ ਅਤੇ ਅਧਿਕਾਰੀਆਂ ਵੱਲੋਂ ਸਬੰਧਤ ਵਿਭਾਗਾਂ ਨੂੰ ਉਨ੍ਹਾਂ ਮੁਸ਼ਕਲਾਂ ਦੇ ਹੱਲ ਲਈ ਨਿਰਦੇਸ਼ ਦਿੱਤੇ ਗਏ ਹਨ।

ਜਨ-ਸੁਵਿਧਾ ਕੈਂਪ ਦੌਰਾਨ ਨਾਇਬ ਤਹਿਸੀਲਦਾਰ ਹਿਰਦੇਪਾਲ ਸਿੰਘ, ਐੱਸ.ਡੀ.ਓ. ਵਾਟਰ ਸਪਲਾਈ ਸਾਹਿਲ ਕੁਮਾਰ, ਪੰਚਾਇਤ ਅਫ਼ਸਰ ਨਿਰਮਲ ਸਿੰਘ, ਬੀ.ਪੀ.ਓ. ਇੰਦਰ ਮੋਹਨ ਸਿੰਘ, ਸਰਪੰਚ ਬਲਵਿੰਦਰ ਕੌਰ, ਬਲਰਾਜ ਸਿੰਘ, ਮਹਿੰਦਰ ਸਿੰਘ, ਕਸ਼ਮੀਰ ਸਿੰਘ, ਪ੍ਰਦੀਪ ਕੁਮਾਰ, ਮਨਜੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Spread the love