ਸਬੰਧਤ ਵਿਭਾਗ ਆਪਣਾ ਮੁਕੰਮਲ ਰਿਕਾਰਡ ਤਿਆਰ ਕਰਕੇ, ਭਲਕੇ ਸਰਕਟ ਹਾਊਸ ਵਿਖੇ ਹਾਜ਼਼ਰ ਹੋਣਾ ਯਕੀਨੀ ਬਣਾਉਣ – ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪੰਚਾਲ
ਲੁਧਿਆਣਾ, 28 ਮਾਰਚ 2022
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ੍ਰੀ ਏ.ਕੇ. ਸ਼ਰਮਾ ਵੱਲੋਂ ਭਲਕੇ ਲੁਧਿਆਣਾ ਦਾ ਦੌਰਾ ਕੀਤਾ ਜਾਣਾ ਹੈ।
ਹੋਰ ਪੜ੍ਹੋ :-ਸਿਵਲ ਸਰਜਨ ਨੇ ਦੋ ਐਂਬੂਲੈਸ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਸ੍ਰੀ ਪੰਚਾਲ ਨੇ ਦੱਸਿਆ ਕਿ ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਸ੍ਰੀ ਏ.ਕੇ. ਸ਼ਰਮਾ ਵੱਲੋਂ ਭਲਕੇ ਸਕਰਟ ਹਾਊਸ ਵਿਖੇ ਸਵੇਰੇ 10:30 ਵਜੇ ਲਾਭਪਾਤਰੀਆਂ ਨੂੰ ਰਾਸ਼ਨ ਦੀ ਵੰਡ, ਮਿਡ-ਡੇ-ਮੀਲ ਦੀ ਵੰਡ, ਆਂਗਣਵਾੜੀ ਵਰਕਰਾਂ ਦੇ ਕੰਮ ਸਬੰਧੀ ਅਤੇ ਨੈਸ਼ਨਲ ਫੂਡ ਸਕਿਊਰਿਟੀ ਐਕਟ, 2013 ਅਧੀਨ ਪ੍ਰਾਪਤ ਹੋਈਆਂ ਸ਼ਿਕਾਇਤਾਂ ਅਤੇ ਨਿਪਟਾਰਾ ਕੀਤੀਆਂ ਗਈਆਂ ਸ਼ਿਕਾਇਤਾਂ ਦਾ ਰਿਵਿਊ ਕੀਤਾ ਜਾਣਾ ਹੈ।
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਪੰਚਾਲ ਨੇ ਸਬੰਧਤ ਵੱਖ-ਵੱਖ ਵਿਭਾਗਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਆਪਣੇ-2 ਵਿਭਾਗ ਨਾਲ ਸਬੰਧਤ ਮੁਕੰਮਲ ਰਿਕਾਰਡ ਤਿਆਰ ਕਰਕੇ ਭਲਕੇ 29 ਮਾਰਚ, 2022 (ਦਿਨ ਮੰਗਲਵਾਰ) ਨੂੰ ਸਰਕਟ ਹਾਊਸ ਵਿਖੇ ਸਵੇਰੇ 10:30 ਹਾਜ਼ਰ ਹੋਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਹਾਜ਼ਰ ਨਾ ਹੋਣ ਦੀ ਸੂਰਤ ਵਿੱਚ ਨਿਰੋਲ ਜਿੰਮੇਵਾਰੀ ਸਬੰਧਤ ਵਿਭਾਗ ਦੀ ਹੋਵੇਗੀ।