ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਰੋਡ ਸੇਫਟੀ ਕਮੇਟੀ ਦੀ ਮੀਟਿੰਗ

Mr. Amit Talwar Deputy Commissioner SAS Nagar
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਰੋਡ ਸੇਫਟੀ ਕਮੇਟੀ ਦੀ ਮੀਟਿੰਗ

Sorry, this news is not available in your requested language. Please see here.

ਐਸ.ਏ.ਐਸ. ਨਗਰ 18 ਅਪ੍ਰੈਲ 2022
ਸ੍ਰੀ ਅਮਿਤ ਤਲਵਾੜ ਡਿਪਟੀ ਕਮਿਸ਼ਨਰ ਐਸ.ਏ.ਐਸ.ਨਗਰ ਦੀ ਪ੍ਰਧਾਨਗੀ ਹੇਠ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਹੋਈ ਜਿਸ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਖਾਸ ਤੌਰ ਤੇ ਜ਼ਿਲ੍ਹੇ ਦੀਆਂ ਮੁੱਖ ਸੜਕਾਂ ਉੱਪਰ ਨਿਸ਼ਾਨਦੇਹ ਕੀਤੇ ਗਏ 92 ਬਲੈਕ ਸਪੋਟ (ਦੁਰਘਟਨਾ ਸੰਭਾਵੀ ਥਾਵਾਂ) ਸਬੰਧੀ ਵੱਖ ਵੱਖ ਵਿਭਾਗਾਂ ਵੱਲੋਂ ਕੀਤੀ ਕਾਰਵਾਈ ਦੀ ਸਮੀਖਿਆ ਕੀਤੀ।

ਹੋਰ ਪੜ੍ਹੋ :-ਮਾਤਾ ਤ੍ਰਿਪਤਾ ਮਹਿਲਾ ਯੋਜਨਾ ਤਹਿਤ ਤਲਾਕਸ਼ੁਦਾ, ਅਣਵਿਆਹੀ ਤੇ ਵਿਧਵਾ ਔਰਤਾਂ ਨੂੰ ਮਦਦ ਮਿਲੇਗੀ: ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ

ਇਸ ਸਬੰਧੀ ਜਾਣਾਕਾਰੀ ਦਿੰਦੇ ਹੋਏ ਸ੍ਰੀ ਸੁਖਵਿੰਦਰ ਸਿੰਘ ਸਕੱਤਰ ਰੀਜ਼ਨਲ ਟਰਾਂਸਪੋਰਟ ਅਥਾਰਟੀ ਐਸ.ਏ.ਐਸ. ਨਗਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਵੱਲੋਂ ਸੜਕਾਂ ਨਾਲ ਸਬੰਧਤ ਵੱਖ ਵੱਖ ਵਿਭਾਗਾਂ ਜਿਵੇ ਐਨ.ਐਚ.ਏ.ਆਈ., ਗਮਾਡਾ, ਬੀ.ਐਡ.ਆਰ. ਅਤੇ ਮਿਊਂਸੀਪਲ ਕਾਰਪੋਰੇਸ਼ਨ ਦੇ ਅਧਿਕਾਰੀਆਂ ਇਹ  ਹਦਾਇਤਾਂ ਕੀਤੀ ਕਿ ਇਨ੍ਹਾਂ ਬਲੈਕਸਪੋਰਟਾਂ ਨੂੰ ਠੀਕ ਕਰਨ ਲਈ ਰੋਡ ਸੇਫਟੀ ਇੰਜੀਨੀਅਰ ਵਿੰਗ ਦੇ ਐਡਵਾਈਜ਼ਰ ਡਾ. ਨਵਦੀਪ ਹਸੀਜਾ ਨਾਲ ਅਗਾਂਹੂ ਸਲਾਹ ਕਰਕੇ ਉਨ੍ਹਾਂ ਦੀ ਰਾਏ ਲਈ ਜਾਵੇ। ਇਸ ਦੇ ਨਾਲ ਹੀ ਮੀਟਿੰਗ ਵਿੱਚ ਸ੍ਰੀ ਤਲਵਾੜ ਵੱਲੋਂ ਸੇਫ ਸਕੂਲ ਵਾਹਨ ਸਕੀਮ ਤਹਿਤ ਬਣੀ ਜਿਲ੍ਹਾ ਪੱਧਰੀ ਕਮੇਟੀ ਵੱਲੋਂ ਕੀਤੀ ਕਾਰਵਾਈ ਦੀ ਸਮੀਖਿਆ ਵੀ ਕੀਤੀ ਗਈ ਹੈ। ਇਹ ਹਦਾਇਤ ਵੀ ਕੀਤੀ ਗਈ ਕਿ ਇਸ ਸਕੀਮ ਤਹਿਤ ਗਠਿਤ ਕੀਤੀ ਗਈ ਇੰਸਪੈਕਸ਼ਨ ਕਮੇਟੀ ਵੱਲੋਂ ਵੱਖ ਵੱਖ ਸਕੂਲਾਂ ਵੱਲੋਂ  ਬੱਚਿਆ ਨੂੰ ਸਕੂਲ ਲੈ ਕੇ ਜਾਣ ਲਈ ਚਲਾਈਆਂ ਜਾ ਰਹੀਆਂ ਬੱਸਾਂ ਦੀ ਸਕੂਲਾਂ ਵਿੱਚ ਜਾ ਕੇ ਅਚਨਚੇਤ ਚੈਕਿੰਗ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਏ ਜਾਵੇ ਕਿ ਇਨ੍ਹਾਂ ਬੱਸਾਂ ਵਿੱਚ ਬੱਚਿਆਂ ਦੀ ਸੁਰਖਿਆ ਸਬੰਧੀ ਸਮੇਂ ਸਮੇਂ ਤੇ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾ ਰਹੀ ਹੈ ਜਾਂ ਨਹੀਂ ।
ਸ੍ਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਵਿਭਾਗਾਂ ਜਿਵੇਂ ਕਿ ਐਨ.ਐਚ.ਏ.ਆਈ. , ਗਮਾਡਾ, ਬੀ.ਐਡ.ਆਰ. ਅਤੇ ਮਿਊਂਸੀਪਲ ਕਾਰਪੋਰੇਸ਼ਨ ਨੂੰ ਇਹ ਹਦਾਇਤ ਕੀਤੀ ਗਈ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਸਪੀਡ ਲਿਮਟ ਨੋਟੀਫਿਕੇਸ਼ਨ ਸਬੰਧੀ ਆਪਣੇ ਅਖਿਤਿਆਰ ਹੇਠ ਆਉਂਦੀਆਂ ਸੜਕਾਂ ਖਾਸ ਕਰ ਸਕੂਲਾਂ ਅੱਗੇ ਸਾਈਨ ਬੋਰਡ ਲਗਾਏ ਜਾਣ ਅਤੇ ਇਸ ਸਬੰਧੀ ਕੀਤੀ ਕਾਰਵਾਈ ਦੀ ਰਿਪੋਰਟ ਅਗਲੀ ਮੀਟਿੰਗ ਵਿੱਚ ਨਾਲ ਲੈ ਕੇ ਆਉਣ।
ਮੀਟਿੰਗ ਵਿੱਚ ਸ੍ਰੀਮਤੀ ਕੋਮਲ ਮਿੱਤਲ ਵਧੀਕ ਡਿਪਟੀ ਕਮਿਸ਼ਨਰ(ਜ), ਸ੍ਰੀਮਤੀ ਪੂਜਾ ਸਿਆਲ ਵਧੀਕ ਡਿਪਟੀ ਕਮਿਸ਼ਨਰ (ਯੂ.ਡੀ.), ਸ੍ਰੀ ਅਭਿਕੇਸ਼ ਗੁਪਤਾ ਐਸ.ਡੀ.ਐਮ. ਖਰੜ,ਸ੍ਰੀ ਤਰਸੇਮ ਚੰਦ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਸ੍ਰੀ ਸੁਰਿੰਦਰ ਮੋਹਨ ਸਿੰਘ ਡੀ.ਐਸ.ਪੀ. ਟ੍ਰੈਫਿਕ ਤੋਂ ਇਲਵਾ ਹੋਰਨਾਂ ਵਿਭਾਗਾਂ ਦੇ  ਸੀਨੀਅਰ ਅਧਿਕਾਰੀ ਹਾਜ਼ਰ ਸਨ। ਮੀਟਿੰਗ ਵਿੱਚ ਐਨ.ਜੀ.ਓ. ਅਵਾਏਡ ਐਕਸੀਡੈਂਟ ਦੇ ਅਧਿਕਾਰੀ ਹਰਪ੍ਰੀਤ ਅਤੇ ਰੋਡ ਸੇਫਟੀ ਇੰਜੀਨੀਅਰ ਸ੍ਰੀ ਚਰਨਜੀਤ ਸਿੰਘ ਵੀ ਮੌਜੂਦ ਸਨ।
Spread the love