ਸਿਹਤ ਬੀਮਾ ਯੋਜਨਾ ਸਬੰਧੀ ਆਈਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰੀ ਸ਼ਿਕਾਇਤ ਨਿਵਾਰਨ ਕਮੇਟੀ ਦੀ ਹੋਈ ਮੀਟਿੰਗ

Sarbat Sehat Bima Yojana
ਸਿਹਤ ਬੀਮਾ ਯੋਜਨਾ ਸਬੰਧੀ ਆਈਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰੀ ਸ਼ਿਕਾਇਤ ਨਿਵਾਰਨ ਕਮੇਟੀ ਦੀ ਹੋਈ ਮੀਟਿੰਗ

Sorry, this news is not available in your requested language. Please see here.

ਪਟਿਆਲਾ, 4 ਮਾਰਚ 2022

ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਸਬੰਧੀ ਪ੍ਰਾਪਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਅੱਜ ਜ਼ਿਲ੍ਹਾ ਪੱਧਰੀ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿਖੇ ਕੀਤੀ ਗਈ ਅਤੇ ਪ੍ਰਾਪਤ ਹੋਈਆਂ ਚਾਰ ਸ਼ਿਕਾਇਤਾਂ ‘ਤੇ ਕਮੇਟੀ ਵੱਲੋਂ ਵਿਚਾਰ ਵਟਾਂਦਰਾ ਕੀਤਾ ਗਿਆ ਜਿਸ ‘ਚੋਂ ਦੋ ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਜਦਕਿ ਇਕ ਸ਼ਿਕਾਇਤ ਸੂਬਾ ਪੱਧਰੀ ਸ਼ਿਕਾਇਤ ਨਿਵਾਰਨ ਕਮੇਟੀ ਕੋਲ ਭੇਜੀ ਗਈ ਤੇ ਇਕ ਸ਼ਿਕਾਇਤ ਦੀ ਹੋਰ ਪੜਤਾਲ ਲਈ ਜਾਂਚ ਟੀਮ ਦਾ ਗਠਨ ਕਰ ਦਿੱਤਾ ਗਿਆ।

ਹੋਰ ਪੜ੍ਹੋ :-ਜ਼ਿਲੇ ਦੀਆਂ ਵਿਦਿਆਰਥਣਾਂ ਵੱਲੋਂ ਸੂਬਾ ਪੱਧਰੀ ਕੁਈਜ਼ ’ਚ ਸ਼ਾਨਦਾਰ ਪ੍ਰਦਰਸ਼ਨ

ਇਸ ਮੌਕੇ ਕਮੇਟੀ ਮੈਂਬਰਾਂ ਵੱਲੋਂ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਲਾਭਪਾਤਰੀਆਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਮਿਲਣ ਵਾਲੇ ਲਾਭ ਨੂੰ ਬਿਨ੍ਹਾਂ ਕਿਸੇ ਖੱਜਲ ਖੁਆਰੀ ਦੇ ਮੁਹੱਈਆ ਕਰਵਾਇਆ ਜਾਵੇ ਅਤ ਸਿਹਤ ਬੀਮਾ ਯੋਜਨਾਂ ਨੂੰ ਲਾਗੂ ਕਰਨ ਵਿੱਚ ਕੁਤਾਹੀ ਵਰਤਣ ਵਾਲ਼ਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਦੌਰਾਨ ਸਿਹਤ ਬੀਮਾ ਯੋਜਨਾ ਨਾਲ ਸਬੰਧਤ ਬੀਮਾ ਕੰਪਨੀਆਂ ਅਤੇ ਹਸਪਤਾਲਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਵੀ  ਚਰਚਾ ਕੀਤੀ ਗਈ ਅਤੇ ਇਸ ਸਬੰਧੀ ਢੁਕਵੇਂ ਸੁਝਾਅ ਸੂਬਾ ਪੱਧਰੀ ਸ਼ਿਕਾਇਤ ਨਿਵਾਰਨ ਕਮੇਟੀ ਨੂੰ ਭੇਜਣ ਸਬੰਧੀ ਸਹਿਮਤੀ ਬਣੀ।

ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸੰਜੀਲਾ ਖਾਨ ਨੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਦੇ ਨੁਮਾਇੰਦਿਆ ਨੂੰ ਬੀਮਾ ਪਾਲਿਸੀ ਦੇ ਹਿਸਾਬ ਨਾਲ ਕੇਸ ਤਿਆਰ ਕਰਨ ਲਈ ਹਦਾਇਤ ਕੀਤੀ ਅਤੇ ਬੀਮਾ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਬਿਨਾਂ ਕਿਸੇ ਠੋਸ ਕਾਰਨ ਦੇ ਇਤਰਾਜ਼ ਨਾ ਲਗਾਉਣ ਲਈ ਕਿਹਾ। ਉਨ੍ਹਾਂ ਸਮੂਹ ਐਸ.ਐਮ.ਓਜ਼ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਦੇ ਕੇਸਾਂ ਦੀ ਖੁਦ ਨਿਗਰਾਨੀ ਕਰਨ ਦੀ ਹਦਾਇਤ ਵੀ ਕੀਤੀ। ਮੀਟਿੰਗ ‘ਚ ਏ.ਪੀ.ਓ. ਵਿਜੈ ਧੀਰ, ਸ੍ਰੀ ਮਨਿੰਰਦਪਾਲ ਸਿੰਘ, ਸ੍ਰੀ ਅਜੈ ਪਾਲ ਸਿੰਘ, ਸ੍ਰੀਮਤੀ ਕਿਰਨ ਢਿਲੋਂ, ਸ੍ਰੀ ਅਨਿਲ ਮਹਿਤਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਕਮੇਟੀ ਮੈਂਬਰ ਜ਼ਿਲ੍ਹਾ ਪੱਧਰੀ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਦੌਰਾਨ ਸ਼ਿਕਾਇਤਾਂ ਸੁਣਦੇ ਹੋਏ।

Spread the love