ਐਸ.ਸੀ. ਕਮਿਸ਼ਨ ਦੇ ਮੈਂਬਰ ਚੰਦਰੇਸ਼ਵਰ ਸਿੰਘ ਮੋਹੀ ਨੇ ਪਿੰਡ ਸੇਲਵਾਲਾ ਦਾ ਦੌਰਾ ਕਰਕੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਸ਼ਿਕਾਇਤ ਦਾ ਨਿਪਟਾਰਾ ਕਰਵਾਇਆ

CHANDESHWAR
ਐਸ.ਸੀ. ਕਮਿਸ਼ਨ ਦੇ ਮੈਂਬਰ ਚੰਦਰੇਸ਼ਵਰ ਸਿੰਘ ਮੋਹੀ ਨੇ ਪਿੰਡ ਸੇਲਵਾਲਾ ਦਾ ਦੌਰਾ ਕਰਕੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਸ਼ਿਕਾਇਤ ਦਾ ਨਿਪਟਾਰਾ ਕਰਵਾਇਆ

Sorry, this news is not available in your requested language. Please see here.

ਪਾਤੜਾਂ, 26 ਅਕਤੂਬਰ 2021

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਸ੍ਰੀ ਚੰਦਰੇਸ਼ਵਰ ਸਿੰਘ ਮੋਹੀ ਨੇ ਅੱਜ ਪਾਤੜਾਂ ਨੇੜਲੇ ਪਿੰਡ ਸੇਲਵਾਲਾ ਪੁੱਜਕੇ ਅਨੁਸੂਚਿਤ ਜਾਤੀ ਨਾਲ ਸਬੰਧਤ ਇੱਕ ਮਹਿਲਾ ਸਮੇਤ ਹੋਰਨਾਂ ਵਿਅਕਤੀਆਂ ਵੱਲੋਂ ਕੀਤੀ ਸ਼ਿਕਾਇਤ ਦੀ ਸੁਣਵਾਈ ਕਰਕੇ ਇਸਦਾ ਮੌਕੇ ‘ਤੇ ਹੀ ਨਿਪਟਾਰਾ ਕਰਵਾਇਆ। ਸ੍ਰੀ ਮੋਹੀ ਨੇ ਦੱਸਿਆ ਕਿ ਮਹਿਲਾ ਤੇਜੋ ਕੌਰ ਵੱਲੋਂ ਆਪਣੇ ਨਾਲ 9 ਹੋਰ ਵਿਅਕਤੀਆਂ ਦੇ ਘਰਾਂ ਨੂੰ ਜਾਂਦਾ ਰਸਤਾ ਖੁਲ੍ਹਵਾਉਣ ਤੇ ਪੱਕਾ ਕਰਨ ਤੋਂ ਰੋਕੇ ਜਾਣ ਲਈ ਕੰਧ ਕਢਣ ਦੀ ਸ਼ਿਕਾਇਤ ਕੀਤੀ ਸੀ। ਸ੍ਰੀ ਮੋਹੀ ਨੇ ਕੰਧ ਤੁੜਵਾ ਕੇ ਅਤੇ ਜਗ੍ਹਾ ਦੀ ਨਿਸ਼ਾਨਦੇਹੀ ਕਰਨ ਅਤੇ ਰਸਤੇ ਵਿਚ ਪਈਆਂ ਇੱਟਾਂ ਅਤੇ ਰੂੜੀਆਂ ਚੁੱਕੇ ਜਾਣ ਦੇ ਹੁਕਮ ਦੇਕੇ ਇਸ ਸ਼ਿਕਾਇਤ ਦੇ ਮਾਮਲੇ ਨੂੰ ਸੁਲਝਾ ਦਿੱਤਾ।

ਹੋਰ ਪੜ੍ਹੋ :-2022 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ-ਮੁੱਖ ਚੋਣ ਅਫ਼ਸਰ

ਸ੍ਰੀ ਚੰਦਰੇਸ਼ਵਰ ਸਿੰਘ ਮੋਹੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੱਸਿਆ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਮਹਿਲਾ ਸਮੇਤ ਹੋਰ ਕਈ ਪਰਿਵਾਰ,ਉਨ੍ਹਾਂ ਦੇ ਘਰਾਂ ਨੂੰ ਜਾਂਦੇ ਰਸਤੇ ਵਿੱਚ ਕੀਤੀ ਗਈ ਕੰਧ ਕਰਕੇ ਪ੍ਰੇਸ਼ਾਨ ਸਨ ਅਤੇ ਇਨ੍ਹਾਂ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਪਹੁੰਚ ਕੀਤੀ, ਜਿਸ ਦੀ ਸੁਣਵਾਈ ਕਰਨ ਲਈ ਕਰਨ ਲਈ ਅੱਜ ਇਥੇ ਪੁੱਜੇ ਹਨ ਅਤੇ ਉਨ੍ਹਾਂ ਇਸ ਮਾਮਲੇ ਦਾ ਨਿਪਟਾਰਾ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਕਰਵਾ ਦਿੱਤਾ ਹੈ। ਉਨ੍ਹਾਂ ਹੋਰ ਦੱਸਿਆ ਕਿ ਇਸੇ ਪਿੰਡ ਵਿਚ ਵੱਸਦੇ ਇੱਕ ਪਰਿਵਾਰ ਦੇ ਗੰਦੇ ਪਾਣੀ ਦੇ ਨਿਕਾਸ ਲਈ ਪਾਇਪ ਪਾਉਣ ਦਾ ਵੀ ਹੁਕਮ ਦਿੱਤਾ ਹੈ। ਸ੍ਰੀ ਮੋਹੀ ਨੇ ਕਿਹਾ ਕਿ ਕਮਿਸ਼ਨ, ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਚਨਬੱਧ ਹੈ।

ਇਸ ਮੌਕੇ ਡੀ.ਐਸ.ਪੀ. ਪਾਤੜਾਂ ਬੂਟਾ ਸਿੰਘ ਗਿੱਲ,  ਬੀ.ਡੀ.ਪੀ.ਓ. ਕਰਮ ਸਿੰਘ, ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਦੇ ਅਧਿਕਾਰੀ ਸਮੇਤ ਥਾਣਾ ਮੁਖੀ ਬਿਕਰਮਜੀਤ ਸਿੰਘ, ਪਿੰਡ ਦੇ ਸਰਪੰਚ ਅਤੇ ਹੋਰ ਪਤਵੰਤੇ ਮੌਜੂਦ ਸਨ।

ਫੋਟੋ ਕੈਪਸ਼ਨ- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਸ੍ਰੀ ਚੰਦਰੇਸ਼ਵਰ ਸਿੰਘ ਮੋਹੀ ਪਿੰਡ ਸੇਲਵਾਲਾ ਵਿਖੇ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਅਕਤੀਆਂ ਦੀ ਸ਼ਿਕਾਇਤ ਸੁਣਦੇ ਹੋਏ।

Spread the love