ਸੀ—ਪਾਈਟ ਕੈਪ, ਹਕੂਮਤ ਸਿੰਘ ਵਾਲਾ ਵਿਖ ਫੌਜ ਵਿੱਚ ਭਰਤੀ ਮੁਫ਼ਤ ਤਿਆਰੀ ਕਰਵਾਈ ਜਾਂਦੀ ਹੈ— ਦਵਿੰਦਰ ਪਾਲ ਸਿੰਘ

bREAKING NEWS MAKHANI
ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ’ਚ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ

Sorry, this news is not available in your requested language. Please see here.

ਚਾਹਵਾਨ ਨੌਜਵਾਨ 24 ਜਨਵਰੀ ਤੋਂ 1 ਫਰਵਰੀ ਤੱਕ ਪਹੁੰਚ ਕਰਨ
 ਫਿਰੋਜ਼ੁਪਰ 23 ਜਨਵਰੀ 2023

ਫੌਜ ਦੀਆਂ ਆਉਣ ਵਾਲੀਆਂ ਭਰਤੀਆਂ ਰੈਲੀਆਂ ਅਤੇ ਪੈਰਾ ਮਿਲਟਰੀ ਫੋਰਸਾਂ ਦੀ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਪ੍ਰੀਟ੍ਰੇਨਿੰਗ ਸੀਪਾਈਟ ਕੈਂਪਹਕੂਮਤ ਸਿੰਘ ਵਾਲਾ ਵਿਖੇ ਚੱਲ ਰਹੀ ਹੈ। ਫਿਰੋਜ਼ਪਰਫਾਜ਼ਿਲਕਾਮੁਕਤਸਰਫਰੀਦਕੋਟ ਅਤੇ ਮੋਗਾ ਜ਼ਿਲ੍ਹੇ ਦੇ ਯੁਵਕ ਜੋ ਫੌਜ ਅਤੇ ਪੈਰਾ ਮਿਲਟਰੀ ਫੋਰਸਾਂ ਵਿੱਚ ਭਰਤੀ ਹੋਣਾ ਚਾਹੁੰਦੇ ਹਨ ਉਹ 24 ਜਨਵਰੀ ਤੋਂ 1 ਫਰਵਰੀ 2023 ਸੋਮਵਾਰ ਤੋਂ ਸੁੱਕਰਵਾਰ ਤੱਕ ਸਵੇਰੇ 9 ਵਜੇ ਸੀਪਾਈਟ ਕੈਪਹਕੂਮਤ ਸਿੰਘ ਵਾਲਾ ਵਿਖੇ ਪਹੁੰਚ ਕਰਨ। ਇਹ ਜਾਣਕਾਰੀ ਸੀਪਾਈਟ ਕੈਂਪਹਕੂਮਤ ਸਿੰਘ ( ਫਿਰੋਜ਼ਪੁਰ ) ਦੇ ਕੈਂਪ ਇੰਚਾਰਜ ਸ੍ਰੀ. ਦਵਿੰਦਰ ਪਾਲ ਸਿੰਘ ਨੇ ਦਿੱਤੀ।

ਹੋਰ ਪੜ੍ਹੋ – ਵਿਸ਼ੇਸ਼ ਜੈਕਟ ਨੇ ਨਾਕਿਆਂ ਅਤੇ ਛਾਪਿਆਂ ਦੌਰਾਨ ਆਬਕਾਰੀ ਅਧਿਕਾਰੀਆਂ ਦੀ ਪਛਾਣ ਯਕੀਨੀ ਬਣਾਈ

ਕੈਂਪ ਇੰਚਾਰਜ ਨੇ ਦੱਸਿਆ ਕਿ ਕੈਂਪ ਵਿੱਚ ਆਉਣ ਸਮੇਂ ਆਨਲਾਈਨ ਅਪਲਾਈ ਦੀ ਇੱਕ ਕਾਪੀਦਸਵੀਂ ਦਾ ਅਸਲ ਸਰਟੀਫਿਕੇਟ ਤੇ ਫੋਟੋ ਸਟੇਟ ਕਾਪੀਪੰਜਾਬ ਰੈਜੀਡੈਂਸਜਾਤੀ ਸਰਟੀਫਿਕੇਟਆਧਾਰ ਕਾਰਡ ਅਤੇ ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਨਾਲ ਲੈ ਕੇ ਆਉਣ। ਇਸ ਤੋਂ ਇੱਕ ਪਾਸਪੋਰਟ ਸਾਈਜ਼ ਫੋਟੋਕਾਪੀਪੈੱਨਖਾਣਾ ਖਾਣ ਲਈ ਬਰਤਨਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ ।

ਉਨ੍ਹਾਂ ਦੱਸਿਆ ਕਿ ਯੁਵਕਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400/- ਰੁ: ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ ।ਵਧੇਰੇ ਜਾਣਕਾਰੀ ਲਈ ਯੁਵਕ 94638-31615, 83601-63527 ਅਤੇ 94639-03533 ਨੰਬਰਾਂ ਤੇ ਸਪੰਰਕ ਵੀ ਕਰ ਸਕਦੇ ਹਨ।

Spread the love