“ਪੈਨ ਇੰਡੀਆ ਆਊਟਰੀਚ ਅਤੇ ਅਵੇਅਰਨੈੱਸ  ਪ੍ਰੋਗਰਾਮ” ਅਧੀਨ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਲਗਾਏ ਗਏ ਸੈਮੀਨਾਰ

bREAKING NEWS MAKHANI
ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ’ਚ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ

Sorry, this news is not available in your requested language. Please see here.

ਐਸ.ਏ.ਐਸ. ਨਗਰ, 18 ਅਕਤੂਬਰ 2021

ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ “ਪੈਨ ਇੰਡੀਆ ਆਊਟਰੀਚ ਅਤੇ ਅਵੇਅਰਨੈੱਸ  ਪ੍ਰੋਗਰਾਮ” ਅਧੀਨ ਸ੍ਰੀ ਆਰ.ਐਸ.ਰਾਏ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਰਹਿਨੁਮਾਈ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਿੰਡਾਂ ਦੇ ਵਸਨੀਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਦਫ਼ਤਰ ਜ਼ਿਲ੍ਹਾ ਬਾਲ ਵਿਕਾਸ ਪ੍ਰੋਜੈਕਟ ਅਫਸਰ, ਐਸ.ਏ.ਐਸ. ਨਗਰ ਅਧੀਨ ਕੰਮ ਕਰ ਰਹੇ ਆਂਗਨਵਾੜੀ ਵਰਕਰਾਂ ਰਾਹੀਂ ਕੁੱਲ 286 ਸੈਮੀਨਾਰ ਡੇਰਾਬਸੀ, ਖਰੜ-1 ਅਤੇ ਖਰੜ-2 ਬਲਾਕ ਦੇ ਸਾਰੇ ਪਿੰਡਾਂ ਅਤੇ ਸ਼ਹਿਰਾਂ ਵਿਚ ਲਗਾਏ ਗਏ।

ਹੋਰ ਪੜ੍ਹੋ :-ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੇ ਨੈਸ਼ਨਲ ਅਚੀਵਮੈਂਟ ਸਰਵੇਖਣ ਸਿਖਲਾਈ ਸੈਮੀਨਾਰ ਸ਼ੁਰੂ

ਸ੍ਰੀ ਬਲਜਿੰਦਰ ਸਿੰਘ ਮਾਨ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਮੁਹਿੰਮ ਤਹਿਤ ਆਮ ਜਨਤਾ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਅਨੁਸੂਚਿਤ ਜਾਤੀ ਜਾਂ ਕਬੀਲੇ ਦੇ ਮੈਂਬਰ, ਔਰਤਾਂ, ਬੱਚੇ, ਮਾਨਸਿਕ ਰੋਗੀ/ਦਿਵਿਆਂਗ, ਬੇਗਾਰ ਦੇ ਮਾਰੇ, ਉਦਯੋਗਿਕ ਕਾਮੇ, ਹਿਰਾਸਤ ਵਿਚ ਵਿਅਕਤੀ, ਜੇਲ੍ਹਾਂ ਵਿਚ ਬੰਦ ਹਵਾਲਾਤੀ ਅਤੇ ਕੈਦੀ ਅਤੇ ਹਰ ਉਹ ਵਿਅਕਤੀ ਜਿਸ ਦੀ ਸਾਲਾਨਾ ਆਮਦਨ ਤਿੰਨ ਲੱਖ ਰੁਪਏ ਦੇ ਘੱਟ ਹੈ, ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਦਾ ਹੱਕਦਾਰ ਹੈ। ਉਨ੍ਹਾਂ ਵਲੋਂ ਇਹ ਵੀ ਦੱਸਿਆ ਗਿਆ ਕਿ ਮੁਫਤ ਕਾਨੂੰਨੀ ਸਹਾਇਤਾ ਵਿਚ ਅਦਾਲਤਾਂ ਵਿਚ ਵਕੀਲਾਂ ਦੀਆਂ ਮੁਫਤ ਸੇਵਾਵਾਂ, ਮੁਫਤ ਕਾਨੂੰਨੀ ਸਲਾਹ ਮਸ਼ਵਰਾ, ਕੋਰਟ ਫੀਸ ਅਤੇ ਗਵਾਹਾਂ ਆਦਿ ਤੇ ਹੋਣ ਵਾਲੇ ਖਰਚਿਆਂ ਦੀ ਅਦਾਇਗੀ ਜ਼ਿਲ੍ਹਾ ਕਾਨੂਨੀ ਸੇਵਾਵਾਂ ਅਥਾਰਟੀ ਵਲੋਂ ਕੀਤੀ ਜਾਂਦੀ ਹੈ।
Spread the love