ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ‘ਚ  ਰਾਜ ‘ਚ ਸਭ ਤੋਂ ਅੱਗੇ

VISHESH SARANGAL
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ 'ਚ  ਰਾਜ 'ਚ ਸਭ ਤੋਂ ਅੱਗੇ

Sorry, this news is not available in your requested language. Please see here.

100 ਫ਼ੀਸਦੀ ਵਿੱਚੋਂ ਕੇਵਲ 0.04 ਪ੍ਰਤੀਸ਼ਤ ਬਕਾਇਆ ਦੇ ਨਾਲ ਰਾਜ ਵਿੱਚ ਪਹਿਲੇ ਸਥਾਨ ‘ਤੇ:  ਡੀ.ਸੀ. ਵਿਸ਼ੇਸ਼ ਸਾਰੰਗਲ

ਸਭ ਤੋਂ ਘੱਟ ਬਕਾਇਆ ਅਰਜ਼ੀਆਂ ਨੇ ਜ਼ਿਲ੍ਹੇ ਵਿੱਚ ਪ੍ਰਸ਼ਾਸਨ ਦੇ ਸਮਾਂਬੱਧ ਤਰੀਕੇ ਨਾਲ ਸੇਵਾਵਾਂ ਪ੍ਰਦਾਨ ਕਰਨ ਦੇ  ਸੰਕਲਪ ਨੂੰ ਦਰਸਾਇਆ

ਮਿਸ਼ਨ ਜ਼ੀਰੋ-ਪੈਂਡੈਂਸੀ ਨੂੰ ਪੂਰਾ ਕਰਨ ਲਈ ਕੀਤੇ ਅਣਥੱਕ ਯਤਨਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਦੀ ਸ਼ਲਾਘਾ

ਨਵਾਂ ਸ਼ਹਿਰ, 25 ਨਵੰਬਰ 2021

ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਨੇ ਸੇਵਾ ਕੇਂਦਰਾਂ ਰਾਹੀਂ ਨਾਗਰਿਕ-ਕੇਂਦ੍ਰਿਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਹਿਮ ਪ੍ਰਾਪਤੀ ਹਾਸਲ ਕਰਦਿਆਂ, ਰਾਜ ਵਿਚ ਸਭ ਤੋਂ ਵਧੇਰੇ, 99.96 ਫ਼ੀਸਦੀ, ਨਿਪਟਾਰੇ ਦੀ ਦਰ ਹਾਸਲ ਕੀਤੀ ਹੈ। ਇਸ ਤਰ੍ਹਾਂ ਸਭ ਤੋਂ ਘੱਟ, 0.04 ਪ੍ਰਤੀਸ਼ਤ ਬਕਾਇਆ ਅਰਜ਼ੀਆਂ ਨਾਲ, ਰਾਜ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ।

ਹੋਰ ਪੜ੍ਹੋ :-42 ਗ੍ਰਾਮ ਚਿੱਟੇ ਨਸ਼ੀਲੇ ਪਦਾਰਥ ਸਮੇਤ ਦੋਸ਼ੀ ਗ੍ਰਿਫਤਾਰ

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਇਸ ਦਾ ਸਿਹਰਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੇਵਾ ਕੇਂਦਰਾਂ ਦੀ ਸਮੁੱਚੀ ਟੀਮ ਨੂੰ ਦਿੰਦੇ ਹੋਏ ਕਿਹਾ ਕਿ ਇਹ ਪ੍ਰਾਪਤੀ ਨਾਗਰਿਕਾਂ ਨੂੰ ਸਮਾਂਬੱਧ ਤਰੀਕੇ ਨਾਲ ਸੇਵਾਵਾਂ ਪ੍ਰਦਾਨ ਕਰਨ ਦੇ ਪ੍ਰਸ਼ਾਸਨ ਦੇ ਸੰਕਲਪ ਨੂੰ ਦਰਸਾਉਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਸ਼ਾਸਨ ਦੀ ਸਮੁੱਚੀ ਟੀਮ ਦੇ ਸੁਹਿਰਦ ਯਤਨਾਂ ਤੋਂ ਬਿਨਾਂ ਪਹਿਲਾ ਦਰਜਾ ਪ੍ਰਾਪਤ ਕਰਨਾ ਸੰਭਵ ਨਹੀਂ ਸੀ।
ਸ਼੍ਰੀ ਸਾਰੰਗਲ ਜਿਨ੍ਹਾਂ ਨੇ ਇਸ ਸਾਲ 4 ਅਕਤੂਬਰ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਸੀ, ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਡੀਆਂ ਅਣਥੱਕ ਕੋਸ਼ਿਸ਼ਾਂ ਨੂੰ ਕਾਮਯਾਬੀ ਦਾ ਫਲ ਮਿਲਿਆ ਹੈ।

ਡੀ ਸੀ ਸ਼੍ਰੀ ਸਾਰੰਗਲ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ 24 ਨਵੰਬਰ, 2020 ਤੋਂ ਹੁਣ ਤੱਕ ਕੁੱਲ 1,37,808 ਦਰਖਾਸਤਾਂ ਪ੍ਰਾਪਤ ਹੋਈਆਂ ਸਨ ਅਤੇ ਸਾਰੇ ਬਿਨੈਕਾਰਾਂ ਨੂੰ ਨਿਰਧਾਰਤ ਸਮਾਂ ਸੀਮਾ ਵਿੱਚ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਸਨ ਅਤੇ ਇਸ ਵੇਲੇ ਸਿਰਫ਼ ਕੁਝ ਅਰਜ਼ੀਆਂ ਹੀ ਨਿਪਟਾਏ ਦੀ ਪ੍ਰਕਿਰਿਆ ਅਧੀਨ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਨੇ ‘ਜ਼ੀਰੋ ਪੈਂਡੈਂਸੀ’ ਪਹੁੰਚ ਅਪਣਾਈ ਹੈ ਜਿਸ ਲਈ ਅੰਤਿਮ ਪ੍ਰਵਾਨਗੀ ਤੋਂ ਪਹਿਲਾਂ ਨਾਗਰਿਕਾਂ ਦੀ ਅਰਜ਼ੀ ‘ਤੇ ਕਾਰਵਾਈ ਕਰਨ ਵਾਲੇ ਸਾਰੇ ਕੰਮ ਕਰਨ ਵਾਲੇ ਭਾਗੀਦਾਰਾਂ ਦੀ ਕਾਰਗੁਜ਼ਾਰੀ ਦਾ ਵਿਸ਼ਲੇਸ਼ਣ ਕਰਨ ਲਈ ਤਹਿਸੀਲ ਜਾਂ ਸਬ-ਤਹਿਸੀਲ ਪੱਧਰ ‘ਤੇ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਸਨ।

ਉਨ੍ਹਾਂ ਕਿਹਾ ਕਿ ਅਰਜ਼ੀਆਂ ਦੀ ਪ੍ਰੋਸੈਸਿੰਗ ਵਿੱਚ ਹਰੇਕ ਦਫ਼ਤਰ ਦੀ ਕਾਰਗੁਜ਼ਾਰੀ ਦੀ ਰੋਜ਼ਾਨਾ ਇੱਕ ਸਿਸਟਮ ਰਾਹੀਂ ਨਿਗਰਾਨੀ ਕੀਤੀ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਕੋਈ ਦਰਖਾਸਤ ਲੰਬਿਤ ਪਾਈ ਜਾਂਦੀ ਹੈ ਤਾਂ ਤੁਰੰਤ ਸਬੰਧਤ ਅਧਿਕਾਰੀ ਨੂੰ ਭੇਜ ਦਿੱਤੀ ਜਾਂਦੀ ਹੈ। ਇਸ ਬਾਰੇ ਨੋਡਲ ਅਫਸਰਾਂ ਨੂੰ ਵੀ ਸੁਚੇਤ ਕੀਤਾ ਜਾਂਦਾ ਸੀ  ਜੋ ਬਾਅਦ ਵਿੱਚ ਇਹ ਯਕੀਨੀ ਬਣਾਉਂਦੇ ਸਨ ਕਿ ਬਿਨੈ-ਪੱਤਰ ਬਿਨਾਂ ਕਿਸੇ ਦੇਰੀ ਦੇ ਕਾਰਵਾਈ ਕੀਤੇ ਜਾਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ੀਰੋ ਪੈਂਡੈਂਸੀ ਦ੍ਰਿਸ਼ਟੀਕੋਣ ਲਾਈਨ-ਵਿਭਾਗਾਂ ਦੇ ਕਾਰਜਕਰਤਾਵਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਚਕਾਰ ਸੂਚਨਾ ਦੇ ਦੁਵੱਲੇ ਪ੍ਰਵਾਹ ਨੂੰ ਉਤਸ਼ਾਹਿਤ ਕਰਨ ਲਈ ਤਿਆਰ ਕੀਤਾ ਗਿਆ ਸੀ।

ਉਨ੍ਹਾਂ ਇਹ ਵੀ ਕਿਹਾ ਕਿ ਪ੍ਰਸ਼ਾਸਨ ਵੱਲੋਂ ਇਸ ਸ਼ਾਨਦਾਰ ਪ੍ਰਾਪਤੀ ਲਈ ਸਬੰਧਤ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।

Spread the love