ਸੋਨੀ ਵੱਲੋਂ ਕੀਰਤਨਗੜ੍ਹ ਪਿੰਡ ਨੂੰ ਵਿਕਾਸ ਕੰਮਾਂ ਲਈ 58 ਲੱਖ ਰੁਪਏ ਦੀ ਸਹਾਇਤਾ

cm soni
ਸੋਨੀ ਵੱਲੋਂ ਕੀਰਤਨਗੜ੍ਹ ਪਿੰਡ ਨੂੰ ਵਿਕਾਸ ਕੰਮਾਂ ਲਈ 58 ਲੱਖ ਰੁਪਏ ਦੀ ਸਹਾਇਤਾ

Sorry, this news is not available in your requested language. Please see here.

ਕੋਟ ਖਾਲਸਾ ਤੋਂ ਕੀਰਤਨਗੜ ਤੱਕ ਸੜਕ ਬਨਾਉਣ ਦਾ ਵੀ ਕੀਤਾ ਐਲਾਨ

ਅੰਮ੍ਰਿਤਸਤਰ, 13 ਨਵੰਬਰ 2021

ਉਪ ਮੁੱਖ ਮੰਤਰੀ ਸ੍ਰੀ ਓ ਪੀ ਸੋਨੀ ਨੇ ਕੀਰਤਨਗੜ੍ਹ ਪਿੰਡ ਦੀਆਂ ਦੋਵੇਂ ਪੰਚਾਇਤਾਂ ਨੂੰ ਵੱਖ-ਵੱਖ ਵਿਕਾਸ ਕੰਮਾਂ ਲਈ ਕਰੀਬ 58 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈਕ ਦਿੱਤੇ ਗਏ ਅਤੇ ਕਮਿਉਨਟੀ ਹਾਲ ਲਈ 5 ਲੱਖ ਰੁਪਏ ਦੀ ਹੋਰ ਸਹਾਇਤਾ ਦਾ ਐਲਾਨ ਵੀ ਕੀਤਾ ਗਿਆ। ਪਿੰਡ ਦੇ ਸਟੇਡੀਅਮ ਵਿਚ ਨੌਜਵਾਨਾਂ ਨੂੰ ਖੇਡ ਕਿੱਟਾਂ ਦੀ ਵੰਡ ਕਰਦੇ ਸ੍ਰੀ ਓ ਪੀ ਸੋਨੀ ਨੇ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਪਿੰਡਾਂ ਦੇ ਨੌਜਵਾਨ ਪੜਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਅੱਗੇ ਵੱਧਣ । ਉਨਾਂ ਕਿਹਾ ਕਿ ਇਸ ਲਈ ਜਿੱਥੇ ਹਾਕੀ ਖਿਡਾਰੀਆਂ ਨੂੰ ਵੱਡੀਆਂ ਨੌਕਰੀਆਂ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਦਿੱਤੀਆਂ ਗਈਆਂ ਹਨਉਥੇ ਪਹਿਲੀ ਵਾਰ ਹੋਇਆ ਹੈ ਕਿ ਉਲੰਪਿਕ ਵਿਚ ਖੇਡਣ ਵਾਲੇ ਖਿਡਾਰੀਆਂ ਦੇ ਨਾਮ ਉਤੇ ਉਨਾਂ ਦੇ ਪਿੰਡਾਂ ਤੇ ਸ਼ਹਿਰਾਂ ਦੇ ਸਕੂਲਾਂ ਦਾ ਨਾਮ ਰੱਖਿਆ ਗਿਆ ਹੈ। ਉਨਾਂ ਕਿਹਾ ਕਿ ਸਾਡੇ ਜਿਲ੍ਹੇ ਨੇ ਵੱਡੇ ਖਿਡਾਰੀ ਦੇਸ਼ ਦੀ ਝੋਲੀ ਪਾਏ ਹਨ ਅਤੇ ਨੌਜਵਾਨਾਂ ਨੂੰ ਅਜਿਹੀ ਸਖਸ਼ੀਅਤਾਂ ਤੋਂ ਪ੍ਰੇਰਨਾ ਲੈ ਕੇ ਖੇਡ ਮੈਦਾਨ ਵਿਚ ਮਿਹਨਤ ਕਰਨੀ ਚਾਹੀਦੀ ਹੈ।

ਹੋਰ ਪੜ੍ਹੋ :-ਆਸ਼ੂ ਵੱਲੋਂ ਸ਼ੇਰਪੁਰ ਇਲਾਕੇ ‘ਚ 3.27 ਕਰੋੜ ਰੁਪਏ ਦੀ ਲਾਗਤ ਵਾਲੇ ਸੀਵਰੇਜ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ

ਇਸ ਮੌਕੇ ਸ੍ਰੀ ਸੋਨੀ ਨੇ ਦੋਵਾਂ ਪੰਚਾਇਤਾਂ ਨੂੰ ਪਿੰਡ ਦੇ ਕੰਮਾਂ ਲਈ 15-15 ਲੱਖ ਰੁਪਏ ਦੇ ਚੈਕ ਦਿੱਤੇ। ਇਸੇ ਤਰਾਂ ਸਰਕਾਰੀ ਸਕੂਲ ਤੇ ਸਟੇਡੀਅਮ ਜੋ ਕਿ ਦੋਵੇਂ ਪਿੰਡਾਂ ਦੇ ਸਾਂਝੇ ਹਨਲਈ ਕ੍ਰਮਵਾਰ 15 ਤੇ 10 ਲੱਖ ਰੁਪਏ ਦੇ ਚੈਕ ਦਿੱਤੇ । ਬਾਬਾ ਜੀਵਨ ਸਿੰਘ ਦੇ ਗੁਰਦੁਆਰੇ ਲਈ ਢਾਈ ਲੱਖ ਰੁਪਏ ਵੀ ਭੇਟ ਕੀਤਾ। ਸ੍ਰੀ ਸੋਨੀ ਨੇ ਪਿੰਡ ਦੇ ਕਮਿਊਨਟੀ ਹਾਲ ਲਈ 5 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਕਈ ਪਰਿਵਾਰ ਹੋਰ ਪਾਰਟੀਆਂ ਦਾ ਸਾਥ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋਏਜਿੰਨਾ ਨੂੰ ਸ੍ਰੀ ਸੋਨੀ ਨੇ ਸਨਮਾਨਿਤ ਕੀਤਾ। ਦੋਵਾਂ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਵੀ ਉਪ ਮੁੱਖ ਮੰਤਰੀ ਸ੍ਰੀ ਓ ਪੀ ਸੋਨੀ ਨੂੰ ਪਿੰਡ ਆਉਣ ਤੇ ਸਨਮਾਨਿਤ ਕੀਤਾ ਗਿਆ। ਸ੍ਰੀ ਸੋਨੀ ਨੇ ਕਿਹਾ ਕਿ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਾਰੀਆਂ ਸਹੂਲਤਾਂ ਉਲਬੱਧ ਕਰਵਾਈਆਂ ਗਈਆਂ ਹਨ। ਉਨਾਂ ਕਿਹਾ ਕਿ ਤੁਹਾਡੇ ਨਾਲ ਜੋ ਵੀ ਵਾਅਦੇ ਕੀਤੇ ਗਏ ਸਨਉਹ ਸਾਰੇ ਪੂਰੇ ਕੀਤੇ ਹਨ। ਸ੍ਰੀ ਸੋਨੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਸ਼ਗਨ ਸਕੀਮ 21 ਹਜ਼ਾਰ ਤੋਂ ਵਧਾ ਕੇ 51 ਹਜ਼ਾਰ ਰੁਪਏ ਅਤੇ ਪੈਨਸ਼ਨ ਦੀ ਰਕਮ ਵੀ ਦੁੱਗਣੀ ਕਰ ਦਿੱਤੀ ਹੈ। ਉਨਾਂ ਕਿਹਾ ਕਿ ਸਾਡੀ ਸਰਕਾਰ ਲੋੜਵੰਦਾਂ ਦੇ ਨਾਲ ਹੈ ਅਤੇ ਮੁਖ ਮੰਤਰੀ ਪੰਜਾਬ ਸ: ਚਰਨਜੀਤ ਸਿੰਘ ਚੰਨੀ ਵਲੋਂ 3 ਰੁਪਏ ਪ੍ਰਤੀ ਯੂਨਿਟ ਬਿਜਲੀ ਸਸਤੀ ਕਰ ਦਿੱਤੀ ਹੈ ਅਤੇ ਇਸਦੇ ਨਾਲ ਹੀ ਪੈਟ੍ਰੋਲਡੀਜਲ ਅਤੇ ਰੇਤਾਂ ਦੀਆਂ ਕੀਮਤਾਂ ਵਿੱਚ ਵੀ ਕਾਫ਼ੀ ਕਮੀ ਕੀਤੀ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਵਿਕਾਸ ਸੋਨੀਚੇਅਰਮੈਨ ਸ੍ਰੀ ਅਰੁਣ ਪੱਪਲਕੌਂਸਲਰ ਸ੍ਰੀ ਪਰਮਜੀਤ ਸਿੰਘ ਬੱਤਰਾਕੌਂਸਲਰ ਲਖਵਿੰਦਰ ਸਿੰਘਸਰਪੰਚ ਗੁਰਵਿੰਦਰ ਸਿੰਘ ਗੋਰਾਸ. ਬਲਬੀਰ ਸਿੰਘਸ. ਦਿਲਬਾਗ ਸਿੰਘਸ੍ਰੀ ਜਸਬੀਰ ਸਿੰਘਸ੍ਰੀ ਜੱਸ ਥਾਂਦੇਸ੍ਰੀ ਹਰਜਿੰਦਰ ਸਿੰਘਸ੍ਰੀ ਪ੍ਰਗਟ ਸਿੰਘ ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ।

ਕੈਪਸ਼ਨ : ਸ੍ਰੀ ਓਮ ਪ੍ਰਕਾਸ਼ ਸੋਨੀ ਉਪ ਮੁੱਖ ਮੰਤਰੀ ਪੰਜਾਬ ਨੌਜਵਾਨਾਂ ਨੂੰ ਖੇਡ ਕਿੱਟਾਂ ਦੀ ਵੰਡ ਕਰਦੇ ਹੋਏ।

ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਸਰੋਪਾ ਪਾ ਕੇ ਸਨਮਾਨ ਕਰਦੇ ਹੋਏ।

Spread the love