ਗੁਰਦਾਸਪੁਰ, 3 ਨਵੰਬਰ 2021
ਗੁਰਦਾਸਪੁਰ ਦੇ ਐਸ.ਐਸ.ਪੀ, ਡਾ. ਨਾਨਕ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਸਾਰਿਆਂ ਲਈ ਖੁਸ਼ੀਆਂ ਤੇ ਖੁਸਹਾਲੀ ਲੈ ਕੇ ਆਵੇ। ਉਨਾਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਤੇ ਚਾਵਾਂ ਵਾਲਾ ਤਿਉਹਾਰ ਹੈ, ਸਾਰਿਆਂ ਨੂੰ ਮਿਲਕੇ ਆਪਸੀ ਭਾਈਚਾਰਕ ਸਾਂਝ ਨਾਲ, ਇਹ ਤਿਉਹਾਰ ਮਨਾਉਣਾ ਚਾਹੀਦਾ ਹੈ।
ਹੋਰ ਪੜ੍ਹੋ :-ਮੁੱਖ ਮੰਤਰੀ ਵੱਲੋਂ ਰਜਿਸਟਰਡ ਉਸਾਰੀ ਕਿਰਤੀਆਂ ਲਈ 3100 ਰੁਪਏ ਦੀ ਵਿੱਤੀ ਰਾਹਤ ਦੇਣ ਦਾ ਐਲਾਨ
ਐਸ.ਐਸ.ਪੀ ਡਾ. ਨਾਨਕ ਸਿੰਘ ਨੇ ਕਿਹਾ ਕਿ ਦੀਵਾਲੀ ਵਾਲੇ ਦਿਨ ਜਿਲਾ ਮੈਜਿਸਟਰੇਟ ਗੁਰਦਾਸਪੁਰ ਵਲੋਂ ਆਤਿਸ਼ਬਾਜੀ ਕਰਨ ਦੇ ਸਮਾਂ ਸ਼ਾਮ 8 ਵਜੇ ਤੋਂ ਰਾਤ 10 ਵਜੇ ਤਕ ਨਿਸ਼ਚਿਤ ਕੀਤਾ ਗਿਆ ਹੈ, ਉਸ ਸਮੇਂ ਦੌਰਾਨ ਹੀ ਪਟਾਕੇ ਚਲਾਏ ਜਾਣ ਅਤੇ ਲਾਗੂ ਹੁਕਮਾਂ ਦੀ ਪਾਲਣਾ ਕੀਤੀ ਜਾਵੇ।
ਉਨਾਂ ਇਕ ਵਾਰ ਫਿਰ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹ ਪੁਲਿਸ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਦੀਵਾਲੀ ਦਾ ਤਿਉਹਾਰ ਅਮਨ-ਸਾਂਤੀ ਨਾਲ ਮਨਾਉਣ ਲਈ ਸਹਿਯੋਗ ਕਰਨ।