ਟੇਬਲ ਟੈਨਿਸ ਮੁਕਾਬਲੇ ‘ਚ ਅੰਡਰ 14 ਵਿੱਚ ਅੰਮ੍ਰਿਤਸਰ ਦੀ ਟੀਮ ਮੋਹਰੀ
ਬਰਨਾਲਾ, 18 ਅਕਤੂਬਰ :-
ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸੋਚ ਸਦਕਾ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਰਾਜ ਪੱਧਰੀ ਮੁਕਾਬਲੇ ਜਾਰੀ ਹਨ।
ਟੇਬਿਲ ਟੈਨਿਸ ਦੇ ਰਾਜ ਪੱਧਰੀ ਮੁਕਾਬਲੇ ਇੱਥੇ ਐੱਲਬੀਐੱਸ ਕਾਲਜ ਵਿਖੇ ਕਰਵਾਏ ਜਾ ਰਹੇ ਹਨ ਅਤੇ ਨੈੱਟਬਾਲ ਦੇ ਮੁਕਾਬਲੇ ਐੱਸਡੀ ਕਾਲਜ ਬਰਨਾਲਾ ਵਿਖੇ ਕਰਵਾਏ ਜਾ ਰਹੇ ਹਨ, ਜਿਸ ਤਹਿਤ ਲੜਕੀਆਂ ਦੇ ਮੁਕਾਬਲੇ ਸਫ਼ਲਤਾਪੂਰਬਕ ਸਮਾਪਤ ਹੋ ਗਏ ਹਨ।
ਜ਼ਿਲ੍ਹਾ ਖੇਡ ਅਫ਼ਸਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਨੈੱਟਬਾਲ ਦੇ ਲੜਕੀਆਂ ਦੇ ਮੁਕਾਬਲਿਆਂ ‘ਚ ਅੰਡਰ 14 ‘ਚ ਮਾਨਸਾ ਨੇ ਪਹਿਲਾ, ਬਰਨਾਲਾ ਨੇ ਦੂਜਾ ਤੇ ਸ੍ਰੀ ਮੁਕਤਸਰ ਸਾਹਿਬ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ 17 ‘ਚ ਪਹਿਲਾ ਸਥਾਨ ਲੁਧਿਆਣਾ, ਦੂਜਾ ਮਾਨਸਾ ਤੇ ਤੀਜਾ ਬਰਨਾਲਾ ਨੇ ਹਾਸਲ ਕੀਤਾ। ਅੰਡਰ 21 ‘ਚ ਬਰਨਾਲਾ ਨੇ ਪਹਿਲਾ, ਬਠਿੰਡਾ ਨੇ ਦੂਜਾ ਤੇ ਲੁਧਿਆਣਾ ਨੇ ਤੀਜਾ ਸਥਾਨ ਹਾਸਲ ਕੀਤਾ। 21-40 ‘ਚ ਬਰਨਾਲਾ ਨੇ ਪਹਿਲਾ, ਬਠਿੰਡਾ ਨੇ ਦੂਜਾ ਤੇ ਮਾਨਸਾ ਨੇ ਤੀਜਾ ਸਥਾਨ ਹਾਸਲ ਕੀਤਾ।
ਟੇਬਲ ਟੈਨਿਸ ਮੁਕਾਬਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਕੋਚ ਬਰਿੰਦਰਜੀਤ ਕੌਰ ਅਤੇ ਗੁਰਵਿੰਦਰ ਕੌਰ ਨੇ ਦੱਸਿਆ ਕਿ ਅੰਡਰ 14 ਉਮਰ ਵਰਗ ਤਹਿਤ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਲੜਕੀਆਂ ਦੀ ਟੀਮ ਨੇ ਮੋਹਰੀ ਸਥਾਨ ਹਾਸਲ ਕੀਤਾ। ਦੂਜਾ ਸਥਾਨ ਜਲੰਧਰ ਤੇ ਤੀਜਾ ਸਥਾਨ ਬਰਨਾਲਾ ਅਤੇ ਲੁਧਿਆਣਾ ਨੇ ਸਾਂਝੇ ਤੌਰ ‘ਤੇ ਹਾਸਲ ਕੀਤਾ। ਅੰਡਰ 17 ਵਿਚ ਅੰਮ੍ਰਿਤਸਰ ਦੀ ਝੋਲੀ ਪਹਿਲਾ ਸਥਾਨ, ਪਟਿਆਲਾ ਦੀ ਟੀਮ ਨੇ ਦੂਜਾ ਸਥਾਨ, ਬਰਨਾਲਾ ਅਤੇ ਲੁਧਿਆਣਾ ਨੇ ਤੀਜਾ ਸਥਾਨ ਹਾਸਿਲ ਕੀਤਾ। ਅੰਡਰ 21 ਉਮਰ ਵਰਗ ਵਿੱਚ ਲੁਧਿਆਣਾ ਦੀ ਲੜਕੀਆਂ ਦੀ ਟੀਮ ਨੇ ਪਹਿਲਾ ਸਥਾਨ, ਅੰਮ੍ਰਿਤਸਰ ਨੇ ਦੂਜਾ ਸਥਾਨ ਤੇ ਪਟਿਆਲਾ ਅਤੇ ਜਲੰਧਰ ਨੇ ਤੀਜਾ ਸਥਾਨ ਹਾਸਿਲ ਕੀਤਾ। 21-40 ਉਮਰ ਵਰਗ ਵਿੱਚ ਫਿਰੋਜ਼ਪੁਰ ਨੇ ਪਹਿਲਾ, ਪਟਿਆਲਾ ਨੇ ਦੂਜਾ ਅਤੇ ਰੂਪਨਗਰ ਨੇ ਤੀਜਾ ਸਥਾਨ ਹਾਸਿਲ ਕੀਤਾ। 41-50 ਉਮਰ ਵਰਗ ਵਿੱਚ ਜਲੰਧਰ ਨੇ ਪਹਿਲਾ, ਫਾਜ਼ਿਲਕਾ ਨੇ ਦੂਜਾ ਤੇ ਪਟਿਆਲਾ ਅਤੇ ਫਿਰੋਜ਼ਪੁਰ ਨੇ ਤੀਜਾ ਸਥਾਨ ਹਾਸਿਲ ਕੀਤਾ। 50 + ਉਮਰ ਵਰਗ ਵਿੱਚ ਫ਼ਿਰੋਜ਼ਪੁਰ ਨੇ ਪਹਿਲਾ, ਬਰਨਾਲਾ ਨੇ ਦੂਜਾ, ਮੋਹਾਲੀ ਅਤੇ ਫ਼ਾਜ਼ਿਲਕਾ ਨੇ ਤੀਜਾ ਸਥਾਨ ਹਾਸਿਲ ਕੀਤਾ।
ਬਾਸਕਿਟਬਾਲ ‘ਚ ਮੋਹਾਲੀ ਅਤੇ ਲੁਧਿਆਣਾ ਮੋਹਰੀ
ਬਾਸਕਿਟਬਾਲ ‘ਚ ਅੰਡਰ 17 (ਲੜਕੀਆਂ) ‘ਚ ਮੋਹਾਲੀ ਨੇ ਪਹਿਲਾ, ਜਲੰਧਰ ਨੇ ਦੂਜਾ ਤੇ ਹੁਸ਼ਿਆਰਪੁਰ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ 14 (ਲੜਕੀਆਂ) ‘ਚ ਲੁਧਿਆਣਾ ਨੇ ਪਹਿਲਾ, ਮੋਹਾਲੀ ਨੇ ਦੂਜਾ ਤੇ ਜਲੰਧਰ ਨੇ ਤੀਜਾ ਸਥਾਨ ਹਾਸਲ ਕੀਤਾ।