ਯੂਕੇਰਨ ਵਿਚ ਫਸੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਘਰਾਂ ਵਿਚ ਜਾ ਕੇ ਦਿੱਤੀ ਧਰਵਾਸ

ਯੂਕੇਰਨ ਵਿਚ ਫਸੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਘਰਾਂ ਵਿਚ ਜਾ ਕੇ ਦਿੱਤੀ ਧਰਵਾਸ
ਯੂਕੇਰਨ ਵਿਚ ਫਸੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਘਰਾਂ ਵਿਚ ਜਾ ਕੇ ਦਿੱਤੀ ਧਰਵਾਸ

Sorry, this news is not available in your requested language. Please see here.

ਗੁਰਦਾਸਪੁਰ, 2 ਮਾਰਚ 2022

ਯੂਕੇਰਨ ਵਿਚ ਫਸੇ ਵਿਦਿਆਰਥੀਆਂ ਦੇ ਮਾਪਿਆ ਨੂੰ ਜਿਲਾ ਪ੍ਰਸ਼ਾਸਨ ਨੇ ਘਰਾਂ ਤਕ ਪਹੁੰਚ ਕੀਤੀ ਹੈ ਤੇ ਵਿਦਿਆਰਥੀਆਂ ਦੀ ਘਰ ਵਾਪਸੀ ਲਈ ਕੀਤੇ ਜਾ ਰਹੇ ਯਤਨਾਂ ਸਬੰਧੀ ਗੱਲਬਾਤ ਕੀਤੀ।

ਹੋਰ ਪੜ੍ਹੇਂ :-ਯੁੱਧ ਗ੍ਰਸਿਤ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਲਈ ਭਾਰਤੀ ਦੂਤਾਵਾਸ ਦੀ ਅਸਪੱਸ਼ਟ ਸਲਾਹ ਕਿਸੇ ਕੰਮ ਦੀ ਨਹੀਂ: ਭਗਵੰਤ ਮਾਨ

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਜਿਲਾ ਗੁਰਦਾਸਪੁਰ ਦੇ 46 ਵਿਦਿਆਰਥੀ ਯੂਕੇਰਨ ਵਿਚ ਫਸੇ ਹੋਏ ਹਨ, ਜਿਨਾਂ ਵਿਚ 2 ਵਿਦਿਆਰਥੀ ਸੁਰੱਖਿਅਤ ਵਾਪਸ ਘਰ ਪਹੁੰਚ ਗਏ ਹਨ ਅਤੇ ਰਹਿੰਦੇ ਵਿਦਿਆਥੀਆਂ ਦੀ ਵਤਨ ਵਾਪਸੀ ਲਈ ਸਰਕਾਰ ਵਲੋਂ ਯਤਨ ਲਗਾਤਾਰ ਜਾਰੀ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਔਖੀ ਘੜੀ ਵਿਚ ਜ਼ਿਲਾ ਪ੍ਰਸ਼ਾਸਨ ਵਲੋਂ ਯੂਕੇਰਨ ਫਸੇ ਵਿਦਿਆਰਥੀਆਂ ਦੇ ਮਾਪਿਆ ਨਾਲ ਘਰ-ਘਰ ਜਾ ਕੇ ਉਨਾਂ ਨਾਲ ਸੰਪਰਕ ਕੀਤਾ ਗਿਆ ਹੈ ਅਤੇ ਉਨਾਂ ਦੀ ਯੂਕੇਰਨ ਵਿਚ ਤਾਜ਼ਾ ਹਾਲਾਤ ਅਤੇ ਸਥਿਤੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਅਧਿਕਾਰੀਆਂ ਵਲੋਂ ਲਗਾਤਾਰ ਪਰਿਵਾਰਕ ਮੈਂਬਰਾਂ ਨਾਲ ਹਰ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ।

ਉਨਾਂ ਅੱਗੇ ਕਿਹਾ ਕਿ ਜਿਲਾ ਪ੍ਰਸ਼ਾਸਨ ਹਰ ਵੇਲੇ ਵਿਦਿਆਰਥੀਆਂ ਦੇ ਪਰਿਵਾਰਾਂ ਨਾਲ ਸੰਪਰਕ ਵਿਚ ਹੈ। ਉਨਾਂ ਉਮੀਦ ਜ਼ਾਹਿਰ ਕੀਤੀ ਕਿ ਬਹੁਤ ਜਲਦ ਸਾਰੇ ਵਿਦਿਆਰਥੀ ਸੁਰੱਖਿਅਤ ਆਪਣੇ ਘਰਾਂ ਨੂੰ ਪਹੁੰਚਣਗੇ।

ਦੱਸਣਯੋਗ ਹੈ ਕਿ ਯੂਕੇਰਨ ਵਿਚ ਫਸੇ ਵਿਦਿਆਰਥੀਆਂ ਨੂੰ ਐਸ.ਡੀ.ਐਮ ਗੁਰਦਾਸਪੁਰ ਅਮਨਪ੍ਰੀਤ ਸਿੰਘ, ਜਗਤਾਰ ਸਿੰਘ ਤਹਿਸੀਲਦਾਰ ਗੁਰਦਾਸਪੁਰ , ਜਸਕਰਨ ਸਿੰਘ ਤਹਿਸੀਲਦਾਰ, ਹਰਜਿੰਦਰ ਸਿੰਘ ਡੀਡੀਪੀਓ ਗੁਰਦਾਸਪੁਰ ਸਮੇਤ ਉੱਚ ਅਧਿਕਾਰੀਆਂ ਵਲੋਂ ਵਿਦਿਆਰਥੀਆਂ ਦੇ ਮਾਪਿਆਂ ਨਾਲ ਮਿਲਕੇ, ਉਨਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ।

1..ਐਸ.ਡੀ.ਐਮ ਗੁਰਦਾਸਪੁਰ ਅਮਨਪ੍ਰੀਤ ਸਿੰਘ ਯੂਕੇਰਨ ਵਿਚ ਫਸੇ ਵਿਦਿਆਰਥੀ ਦੇ ਮਾਪਿਆਂ ਨੂੰ ਮਿਲਣ ਸਮੇਂ ਨਜ਼ਰ ਆ ਰਹੇ ਹਨ।

2..ਤਹਿਸੀਲਦਾਰ ਗੁਰਦਾਸਪੁਰ ਜਗਤਾਰ ਸਿੰਘ ਯੂਕਰੇਨ ਵਿੱਚ ਫਸੇ ਵਿਦਿਆਰਥੀ ਦੇ ਮਾਪਿਆਂ ਨਾਲ ਨਜ਼ਰ ਆ ਰਹੇ ਹਨ।

3..ਤਹਿਸੀਲਦਾਰ ਬਟਾਲਾ ਜਸਕਰਨ ਸਿੰਘ ਯੂਕਰੇਨ ਵਿੱਚ ਫਸੇ ਵਿਦਿਆਰਥੀ ਦੇ ਮਾਪਿਆਂ ਨਾਲ ਨਜ਼ਰ ਆ ਰਹੇ ਹਨ।

Spread the love