ਸਿੱਖਾਂ ਦੀ ਦੁਸ਼ਮਣ ਜਮਾਤ ਕਾਂਗਰਸ ਪਾਰਟੀ ਨੂੰ ਪੰਜਾਬ ਭਰ ‘ਚ ਲੋਕ ਮੂੰਹ ਨਹੀਂ ਲਗਾ ਰਹੇ : ਜਗਦੀਪ ਚੀਮਾ  

JAGDEEP CHEEMA
ਸਿੱਖਾਂ ਦੀ ਦੁਸ਼ਮਣ ਜਮਾਤ ਕਾਂਗਰਸ ਪਾਰਟੀ ਨੂੰ ਪੰਜਾਬ ਭਰ 'ਚ ਲੋਕ ਮੂੰਹ ਨਹੀਂ ਲਗਾ ਰਹੇ : ਜਗਦੀਪ ਚੀਮਾ  

Sorry, this news is not available in your requested language. Please see here.

ਫਤਿਹਗੜ੍ਹ ਸਾਹਿਬ, 15 ਫ਼ਰਵਰੀ 2022
ਸਿੱਖਾਂ ਦੀ ਦੁਸ਼ਮਣ ਜਮਾਤ ਕਾਂਗਰਸ ਪਾਰਟੀ ਨੂੰ ਪੰਜਾਬ ਭਰ ਵਿੱਚ ਲੋਕ ਮੂੰਹ ਨਹੀਂ ਲਗਾ ਰਹੇ, ਜਿਸ ਕਾਰਨ ਵਿਧਾਨ ਸਭਾ ਚੋਣਾਂ ਵਿੱਚ ਵਿਚਰ ਰਹੇ ਉਮੀਦਵਾਰਾਂ ਨੂੰ ਨਿਰਾਸ਼ਾ ਦਾ ਆਲਮ ਦੇਖਣ ਨੂੰ ਮਿਲ ਰਿਹਾ ਹੈ ।

ਹੋਰ ਪੜ੍ਹੋ :- ਸੀ.ਐਸ.ਸੀ. ਸੈਂਟਰ ਵਿਖੇ ਮੈਡੀਕਲ ਕੈਂਪ ਲਗਾਇਆ

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਹਲਕਾ ਫਤਹਿਗਡ਼੍ਹ ਸਾਹਿਬ ਤੋਂ ਉਮੀਦਵਾਰ ਜਗਦੀਪ ਸਿੰਘ ਚੀਮਾ ਨੇ ਪਿੰਡ  ਪਿੰਡ ਸੰਗਤਪੁਰਾ ਵਿਖੇ ਨਗਰ ਨਿਵਾਸੀਆਂ ਵੱਲੋਂ ਰੱਖੇ ਭਰਵੇਂ ਇਕੱਠ ਨੂੰ ਸੰਬੋਧਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਝੂਠੇ ਵਾਅਦਿਆਂ ਤੇ ਲਾਰੇ ਲਗਾ ਕੇ  ਸੱਤਾ ਵਿਚ ਆਈ ਕਾਂਗਰਸ ਪਾਰਟੀ ਨੇ ਆਪਣਾ ਕੋਈ ਵੀ ਵਾਅਦਾ ਪੂਰਾ ਨਾ ਕਰਕੇ ਪੂਰੀ ਤਰ੍ਹਾਂ ਜਨ ਆਧਾਰ ਗੁਆ ਲਿਆ ਜਿਸ ਕਾਰਨ ਕਾਂਗਰਸੀਆਂ ਨੂੰ ਪੰਜਾਬ ਨਿਵਾਸੀਆਂ ਵੱਲੋਂ ਮੂੰਹ  ਹੀ ਲਗਾਇਆ ਜਾ ਰਿਹਾ  । ਉਨ੍ਹਾਂ ਆਮ ਆਦਮੀ ਪਾਰਟੀ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦਿੱਲੀ ਤੋਂ ਰਿਮੋਟ ਕੰਟਰੋਲ ਨਾਲ ਚੱਲਣ ਵਾਲੀ ਪਾਰਟੀ ਨੂੰ ਵੀ ਪੰਜਾਬ ਨਿਵਾਸੀ ਪਸੰਦ ਨਹੀਂ ਕਰ ਰਹੇ।
ਜਥੇਦਾਰ ਚੀਮਾ ਨੇ ਕਿਹਾ ਕਿ ਕੇਵਲ ਸ਼੍ਰੋਮਣੀ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ ਜੋ ਪੰਜਾਬ ਦੇ ਹਿੱਤਾਂ ਦੀ ਪਹਿਰੇਦਾਰੀ ਕਰਦੀ ਆਈ ਹੈ ਅਤੇ ਕਰਦੀ ਰਹੇਗੀ  । ਜਥੇਦਾਰ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਪਿਛਲੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਨੂੰ ਲੋੜੀਂਦੀ ਅਤੇ ਬੁਨਿਆਦੀ ਸਹੂਲਤਾਂ ਦੇ ਕੇ ਆਪਣੀ ਕਹਿਣੀ ਤੇ ਕਰਨੀ ਦਾ ਸਬੂਤ ਦਿੱਤਾ ਸੀ  ਤੇ ਹੁਣ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਸਰਕਾਰ ਸੱਤਾ ਵਿਚ ਆ ਕੇ ਕਾਂਗਰਸ ਸਰਕਾਰ ਵੱਲੋਂ ਬੰਦ ਕੀਤੀਆਂ ਲੋੜੀਂਦੀਆਂ ਸਹੂਲਤਾਂ ਨੂੰ ਚਾਲੂ ਕਰਵਾਏਗੀ  । ਉਨ੍ਹਾਂ ਕਿਹਾ ਕਿ ਵੱਡੇ ਵੱਡੇ ਵਿਕਾਸ ਦੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਵੀ   ਇਸ ਮੌਕੇ ਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਜਗਦੀਪ ਸਿੰਘ ਚੀਮਾ  ਨੂੰ ਸਿੱਕਿਆਂ ਨਾਲ ਤੋਲਿਆ ਗਿਆ ।
ਇਸ ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਅਕਾਲੀ ਆਗੂ ਇੰਦਰਜੀਤ ਸਿੰਘ ਸੰਧੂ, ਨਰਿੰਦਰ ਸਿੰਘ ਰਸੀਦਪੁਰ, ਦਵਿੰਦਰ ਸਿੰਘ ਰਸੀਦਪੁਰਾ, ਸਤਨਾਮ ਸਿੰਘ ਫੌਜੀ, ਕਰਮਜੀਤ ਸਿੰਘ ਰਸੀਦਪੁਰਾ,  ਭੁਪਿੰਦਰ ਸਿੰਘ, ਬਰਿੰਦਰ ਸਿੰਘ ਸੋਢੀ ਸਾਬਕਾ ਚੇਅਰਮੈਨ  ਸਮੂਹ ਨਗਰ ਨਿਵਾਸੀ ਹਾਜ਼ਰ ਸਨ।
ਪਿੰਡ ਰਸੀਦਪੁਰਾ ਵਿਖੇ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਉਮੀਦਵਾਰ ਜਗਦੀਪ ਸਿੰਘ ਚੀਮਾ ਦਾ ਸਨਮਾਨ ਕਰਦੇ ਹੋਏ ਨਗਰ ਨਿਵਾਸੀ
Spread the love