ਫਾਜਿ਼ਲਕਾ `ਚ ਆਜ਼ਾਦ, ਨਿਰਪੱਖ ਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ
ਹੋਰ ਪੜ੍ਹੋ :- ਜਿਲ੍ਹਾ ਸਵੀਪ ਟੀਮ ਵੱਲੋ ਆਪਣੇ ਬੂਥ ਨੂੰ ਜਾਣੋ ਪ੍ਰੋਗਰਾਮ ਤਹਿਤ ਹਲਕਾ ਦੀਨਾਨਗਰ ਦੇ ਵੋਟਰਾਂ ਨੂੰ ਕੀਤਾ ਜਾਗਰੂਕਤ
ਉਨ੍ਹਾਂ ਇਹ ਵੀ ਕਿਹਾ ਕਿ ਸਬੰਧਤ ਵਿਧਾਨ ਸਭਾ ਹਲਕੇ ਦੇ ਵਸਨੀਕਾਂ ਨੂੰ ਛੱਡ ਕੇ ਜ਼ਿਲ੍ਹੇ ਦੇ ਕਿਸੇ ਵੀ ਹਲਕੇ ਵਿੱਚ ਬਾਹਰੀ ਵਿਅਕਤੀਆਂ ਦੇ ਆਉਣ `ਤੇ ਪੂਰਨ ਪਾਬੰਦੀ ਹੈ ਅਤੇ ਭਲਕੇ ਸ਼ਾਮ 6 ਵਜੇ ਤੋਂ ਪਹਿਲਾਂ ਸਾਰੇ ਬਾਹਰੀ ਵਿਅਕਤੀ ਆਪਣੇ-ਆਪਣੇ ਵਿਧਾਨ ਸਭਾ ਹਲਕਿਆਂ ਵਿੱਚ ਵਾਪਸ ਚਲੇ ਜਾਣ।
ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਦੇ ਆਗੂ ਆਪਣੀ ਯਾਤਰਾ ਯੋਜਨਾ ਇਸ ਤਰ੍ਹਾਂ ਤਿਆਰ ਕਰਨ ਕਿ ਉਹ ਭਲਕੇ ਸ਼ਾਮ 6 ਵਜੇ ਤੋਂ ਪਹਿਲਾਂ ਦੂਜੇ ਹਲਕਿਆਂ ਨੂੰ ਛੱਡ ਦੇਣ ਅਤੇ ਇਸ ਸਬੰਧੀ ਕੋਈ ਵੀ ਬਹਾਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਵੱਲੋਂ ਪਹਿਲਾਂ ਹੀ 18 ਫਰਵਰੀ ਨੂੰ ਸ਼ਾਮ 6 ਵਜੇ ਤੋਂ 20 ਫਰਵਰੀ 2022 ਤੱਕ ਵੋਟਾਂ ਦੀ ਸਮਾਪਤੀ ਤੱਕ ਜ਼ਿਲ੍ਹੇ ਵਿੱਚ ਡਰਾਈ ਡੇਅ ਐਲਾਨਿਆ ਜਾ ਚੁੱਕਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ 18 ਫਰਵਰੀ ਸ਼ਾਮ 6 ਵਜ਼ੇ ਤੋਂ 20 ਫਰਵਰੀ ਤੱਕ ਡਰਾਈ ਡੇਅ ਰਹੇਗਾ। ਇਸੇ ਤਰ੍ਹਾਂ ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ 10 ਮਾਰਚ ਨੂੰ ਵੋਟਾਂ ਦੀ ਗਿਣਤੀ ਹੋਣ ਵਾਲੇ ਦਿਨ ਵੀ ਡਰਾਈ ਡੇਅ ਵਜੋਂ ਐਲਾਨਿਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਕਿਸੇ ਵੀ ਹੋਟਲ, ਰੈਸਟੋਰੈਂਟ, ਕਲੱਬ, ਮੈਰਿਜ ਪੈਲੇਸ ਅਤੇ ਹੋਰ ਥਾਵਾਂ `ਤੇ ਸ਼ਰਾਬ ਪਰੋਸਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਕੋਈ ਵੀ ਵਿਅਕਤੀ ਸ਼ਰਾਬ ਦੀ ਸਟੋਰੇਜ ਨਹੀਂ ਕਰ ਸਕਦਾ। ਉਨ੍ਹਾਂ ਦੱਸਿਆ ਕਿ ਇਹ ਹੁਕਮ ਵੋਟਾਂ ਅਤੇ ਗਿਣਤੀ ਦੇ ਮੱਦੇਨਜ਼ਰ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਜਾਰੀ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਚੋਣਾਂ ਨੂੰ ਸ਼ਾਂਤਮਈ, ਆਜ਼ਾਦ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਫਾਜਿ਼ਲਕਾ ਵਿਚ ਸੁਰੱਖਿਆ ਦੇ ਸਾਰੇ ਪ੍ਰਬੰਧ ਕਰ ਲਏ ਗਏ ਹਨ ਅਤੇ ਵੋਟਰ ਬਿਨ੍ਹਾਂ ਕਿਸੇ ਡਰ ਭੈਅ ਦੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰ ਸਕਦੇ ਹਨ। ਫਾਜਿ਼ਲਕਾ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਲੋਕਾਂ ਨੂੰ ਬਿਨਾਂ ਕਿਸੇ ਡਰ ਭੈਅ ਦੇ ਖੁੱਲ ਕੇ ਵੋਟ ਪਾਉਣ ਦੀ ਲੋੜ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਉਮੀਦਵਾਰ/ਰਾਜਸੀ ਪਾਰਟੀ ਨਕਦੀ, ਸ਼ਰਾਬ ਜਾਂ ਹੋਰ ਕੋਈ ਚੀਜ਼ ਆਦਿ ਵੰਡ ਕੇ ਵੋਟਰਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕਰਦੀ ਹੈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।