ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਤੰਬਾਕੂ ਪਦਾਰਥਾਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਮੁਹਿੰਮ ਜਾਰੀ
ਵੋਟਰਾਂ ਨੂੰ ਵੋਟ ਦੇ ਅਧਿਕਾਰ ਬਾਰੇ ਵੀ ਕੀਤਾ ਜਾਗਰੂਕ
ਬਰਨਾਲਾ, 1 ਫਰਵਰੀ 2022
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲਾ ਬਰਨਾਲਾ ’ਚ ਤੰਬਾਕੂ ਪਦਾਰਥਾਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟਣ ਲਈ ਜ਼ਿਲਾ ਤੇ ਬਲਾਕ ਪੱਧਰੀ ਟੀਮਾਂ ਵੱਲੋਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।
ਹੋਰ ਪੜ੍ਹੋ :-ਵੋਟਾਂ ਦੇ ਮਹੱਤਵ ਪ੍ਰਤੀ ਜਾਗਰੂਕ ਕਰਨ ਲਈ ਸਵੀਪ ਪ੍ਰੋਜੈਕਟ ਤਹਿਤ ਜਾਗੋ ਵੋਟਰ ਜਾਗੋ ਨੁਕੜ ਨਾਟਕ ਕਰਵਾਇਆ
ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਜ਼ਿਲਾ ਪੱਧਰੀ ਟੀਮ ਵਿੱਚ ਸ਼ਾਮਲ ਮਾਸ ਮੀਡੀਆ ਵਿੰਗ ਤੋਂ ਜ਼ਿਲਾ ਮਾਸ ਮੀਡੀਆ ਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ, ਜ਼ਿਲਾ ਬੀ ਸੀ ਸੀ ਕੋਆਰਡੀਨੇਟਰ ਹਰਜੀਤ ਸਿੰਘ ਅਤੇ ਸਿਹਤ ਇੰਸਪੈਕਟਰ ਗੁਰਮੇਲ ਸਿੰਘ ਢਿੱਲੋਂ, ਭੁਪਿੰਦਰ ਸਿੰਘ ਅਤੇ ਸਿਹਤ ਕਰਮਚਾਰੀ ਜਗਜੀਤ ਸਿੰਘ ਵੱਲੋਂ ਸਬਜ਼ੀ ਮੰਡੀ, 22 ਏਕੜ, ਬੱਸ ਸਟੈਂਡ ਰੋਡ, ਤਰਕਸ਼ੀਲ ਚੌਕ, ਦਾਣਾ ਮੰਡੀ ਅਤੇ ਆਈਟੀਆਈ ਚੌਕ ਬਠਿੰਡਾ ਰੋਡ ਆਦਿ ਥਾਵਾਂ ’ਤੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ 20 ਵਿਅਕਤੀਆਂ ਦੇ ਚਲਾਨ ਕੱਟੇ ਗਏ। ਜ਼ਿਲਾ ਬਰਨਾਲਾ ’ਚ ਜਨਵਰੀ ਮਹੀਨੇ ਵਿਚ 353 ਚਲਾਨ ਕੱਟੇ ਗਏ ਹਨ। ਇਸ ਮੌਕੇ ਦੁਕਾਨਦਾਰਾਂ ਨੂੰ ਤੰਬਾਕੂ ਕੰਟਰੋਲ ਐਕਟ ਅਤੇ ਫੂਡ ਸੇਫਟੀ ਐਂਡ ਸਟੈਂਡਰਡ ਐਕਟ 2006 ਬਾਰੇ ਜਾਣਕਾਰੀ ਦਿੱਤੀ ਗਈ।
ਇਸ ਦੇ ਨਾਲ ਹੀ ਸਵੀਪ ਗਤੀਵਿਧੀਆਂ ਅਧੀਨ ਵੋਟਰਾਂ ਨੂੰ ਬਿਨਾਂ ਕਿਸੇ ਡਰ, ਭੈਅ ਤੇ ਲਾਲਚ ਤੋਂ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ।