ਝੋਨੇ ਦੀ ਪਰਾਲੀ/ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਅਤੇ ਮਿੱਟੀ ਵਿੱਚ ਮਿਲਾਉਣ ਸਬੰਧੀ ਲਗਾਇਆ ਗਿਆ ਸਿਖਲਾਈ ਕੈਂਪ 

ਸਿਖਲਾਈ ਕੈਂਪ 
ਝੋਨੇ ਦੀ ਪਰਾਲੀ/ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਅਤੇ ਮਿੱਟੀ ਵਿੱਚ ਮਿਲਾਉਣ ਸਬੰਧੀ ਲਗਾਇਆ ਗਿਆ ਸਿਖਲਾਈ ਕੈਂਪ 

Sorry, this news is not available in your requested language. Please see here.

ਰੂਪਨਗਰ 05 ਅਕਤੂਬਰ 2021
ਇਨਸੀਟੂ ਸੀ.ਆਰ.ਐਮ ਸਕੀਮ ਅਧੀਨ ਡਾ. ਅਵਤਾਰ ਸਿੰਘ, ਮੁੱਖ ਖੇਤੀਬਾੜੀ ਅਫਸਰ, ਰੂਪਨਗਰ  ਵਲੋਂ  ਝੋਨੇ ਦੀ ਪਰਾਲੀ/ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਅਤੇ ਮਿੱਟੀ ਵਿੱਚ ਹੀ ਮਿਲਾਉਣ ਲਈ ਪਿੰਡ ਘਨੌਲੀ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ ਸ੍ਰੀ ਅਮਰੀਕ ਸਿੰਘ ਸੂਚਨਾ ਅਫਸਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਸ੍ਰੀ ਰਾਕੇਸ਼ ਕੁਮਾਰ ਸ਼ਰਮਾ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਵੱਖ ਵੱਖ ਮਸ਼ੀਨਾਂ ਰਾਹੀਂ ਮਿਲਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਕਿਸਾਨਾਂ ਨੂੰ ਅੱਗ ਨਾ ਲਾਉਣ ਲਈ ਅਪੀਲ ਜਾਰੀ ਕੀਤੀ ਗਈ।ਇਸ ਕਿਸਾਨ ਕੈਂਪ ਸ੍ਰੀ ਬਲਵਿੰਦਰ ਸਿੰਘ ਖੇਤੀਬਾੜੀ ਉਪ ਨਿਰੀਖਕ ਅਤੇ ਸ੍ਰੀ ਹਰਸਵਰਾਜ ਸਿੰਘ ਏ.ਟੀ.ਐਮ ਵੀ ਹਾਜਰ ਸਨ। ਇਸ ਕਿਸਾਨ ਸਿਖਲਾਈ ਕੈਂਪ ਵਿੱਚ ਸ੍ਰੀ ਜਸਵੀਰ ਸਿੰਘ, ਸ੍ਰੀ ਗੁਰਚਰਨ ਸਿੰਘ, ਸ੍ਰੀ ਬਲਵੀਰ ਸਿੰਘ, ਸ੍ਰੀ ਪ੍ਰਿਤਪਾਲ ਸਿੰਘ ਆਦਿ ਲਗਭਗ 40 ਕਿਸਾਨਾਂ ਨੇ ਭਾਗ ਲਿਆ।

ਹੋਰ ਪੜ੍ਹੋ :-ਡਿਪਟੀ ਕਮਿਸ਼ਨਰ, ਹਰ ਸ਼ਨੀਵਾਰ ਦੁਪਹਿਰ 12 ਵਜੇ ਤੋਂ 1 ਵਜੇ ਤਕ ਜੂਮ ਐਪ ਰਾਹੀਂ ਜ਼ਿਲ੍ਹਾ ਵਾਸੀਆਂ ਨਾਲ ਕਰਨਗੇ ਸੰਪਰਕ

Spread the love